
ਪਰਿਵਾਰ ਵਿੱਚ ਸਰਕਾਰ ਵੱਲੋਂ ਮਿਲਣ ਵਾਲੀ ਰਕਮ ਨੂੰ ਲੈਕੇ ਛਿੜਿਆ ਵਿਵਾਦ
ਮਾਨਸਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜ ਲੱਖ ਰੁਪਏ ਪਰਿਵਾਰ ਨੂੰ ਸੌਂਪ ਦਿੱਤੇ ਗਏ ਸੀ ਅਤੇ ਬਾਕੀ ਵਾਸੀ ਪੰਜ ਲੱਖ ਰੁਪਏ ਦੀ ਰਾਸ਼ੀ ਨੂੰ ਲੈ ਕੇ ਪਰਿਵਾਰ ਦੇ ਵਿਚ ਵਿਵਾਦ ਸ਼ੁਰੂ ਹੋ ਗਿਆ ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਰਾਸ਼ੀ ਦੇਣ ਤੋਂ ਇਨਕਾਰ ਦੇ ਬਾਅਦ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ
PROTESTਕਿਸਾਨਾਂ ਵੱਲੋਂ ਵੱਡੀ ਗਿਣਤੀ ਵਿਚ ਮਾਨਸਾ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ। ਇਸ ਮੌਕੇ ਮਾਨਸਾ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਕਿਸਾਨਾਂ ਅਤੇ ਪੁਲਿਸ ਦੇ ਵਿਚਕਾਰ ਹਲਕੀ ਜਿਹੀ ਧੱਕਾ ਮੁੱਕੀ ਵੀ ਹੋਈ।ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਧਰਨੇ ਦੌਰਾਨ ਬੁਢਲਾਡਾ ਦੇ ਰੇਲਵੇ ਸਟੇਸ਼ਨ ਉੱਪਰ ਪਿੰਡ ਬਰ੍ਹੇ ਦੀ ਬਜ਼ੁਰਗ ਮਾਤਾ ਤੇਜ ਕੌਰ ਜੋ ਆਪਣੀ ਜਾਨ ਗੁਆ ਚੁੱਕੀ ਸੀ
pic
ਮੌਤ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਤੋਂ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਸਰਕਾਰੀ ਨੌਕਰੀ ਅਤੇ ਕਰਜ਼ ਮੁਆਫੀ ਨੂੰ ਲੈ ਕੇ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਗਏ ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਮੰਗ ਮੰਨ ਲਈ ਅਤੇ ਮਾਤਾ ਦਾ ਸੰਸਕਾਰ ਕਰ ਦਿੱਤਾ ਗਿਆ ਸੀ।