DGP ਦਿਨਕਰ ਗੁਪਤਾ ਨੇ ਪਟਾਕੇ ਚਲਾਉਣ ਵਾਲਿਆਂ 'ਤੇ ਸਖ਼ਤ ਕਾਰਵਾਈ ਦੇ ਦਿੱਤੇ ਆਦੇਸ਼
Published : Nov 11, 2020, 12:00 pm IST
Updated : Nov 11, 2020, 12:32 pm IST
SHARE ARTICLE
DGP Dinkar Gupta
DGP Dinkar Gupta

ਇਹ ਸਮਾਂ ਦੀਵਾਲੀ ਮੌਕੇ ਰਾਤ ਨੂੰ ਅੱਠ ਤੋਂ 10 ਵਜੇ ਤੱਕ ਹੋਏਗਾ

ਚੰਡੀਗੜ੍ਹ: ਦੀਵਾਲੀ ਦਾ ਤਿਉਹਾਰ ਇਸ ਸਾਲ 14 ਨਵੰਬਰ 2020 ਨੂੰ ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ। ਦੀਵਾਲੀ ਮੌਕੇ ਪਟਾਕੇ ਚਲਾਉਣ ਨੂੰ ਕੇ ਪੰਜਾਬ ਸਰਕਾਰ ਨੇ ਪਟਾਕੇ ਚਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਪਟਾਕੇ ਚਲਾਉਣ ਨੂੰ ਕੇ ਸਖਤ ਹੁਕਮ ਦਿੱਤੇ ਹੈ। 

crackers

ਇਸ ਬਾਰੇ ਸਰਕਾਰ ਨੇ ਡੀਜੀਪੀ ਦਿਨਕਰ ਗੁਪਤਾ ਨੇ ਸਖਤੀ ਦੇ ਹੁਕਮ ਦਿੱਤੇ ਹਨ ਤੇ ਪਾਬੰਦੀ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਹੁਣ ਪਟਾਕਿਆਂ ਲਈ ਸਮਾਂ ਤੈਅ ਕਰ ਦਿੱਤਾ ਹੈ।

Punjab and Haryana HC upholds appointment of Punjab DGP Dinkar Gupta

ਪਟਾਕਿਆਂ ਲਈ ਸਮਾਂ
ਇਹ ਸਮਾਂ ਦੀਵਾਲੀ ਮੌਕੇ ਰਾਤ ਨੂੰ ਅੱਠ ਤੋਂ 10 ਵਜੇ ਤੱਕ ਹੋਏਗਾ। ਗੁਰਪੁਰਬ ਮੌਕੇ ਸਵੇਰੇ ਚਾਰ ਤੋਂ ਪੰਜ ਤੇ ਰਾਤ ਨੌਂ ਤੋਂ 10 ਵਜੇ ਤੱਕ ਹੋਏਗਾ। ਇਸ ਤੋਂ ਇਲਾਵਾ ਕ੍ਰਿਸਮਿਸ ਮੌਕੇ ਰਾਤ 11.55 ਤੋਂ 12.30 ਵਜੇ ਹੋਏਗਾ। ਇਸ ਦੇ ਨਾਲ ਹੀ ਸਿਰਫ ਗਰੀਨ ਪਟਾਕੇ ਹੀ ਚਲਾਏ ਜਾ ਸਕਦੇ ਹਨ। ਗਰੀਨ ਪਟਾਕੇ ਉਹ ਹੁੰਦੇ ਹਨ ਜਿਨ੍ਹਾਂ ਵਿੱਚ ਲੀਥੀਅਮ, ਆਰਸੈਨਿਕ, ਬੈਰੀਅਰ ਤੇ ਲੀਡ ਵਰਗੇ ਰਸਾਇਣ ਨਹੀਂ ਹੁੰਦੇ। ਇਹ ਵਾਤਾਵਰਨ ਨੂੰ ਘੱਟ ਨੁਕਸਾਨ ਪਹੁੰਚਾਉਂਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement