ਮੁੱਖ ਮੰਤਰੀ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਬ੍ਰਿਜ ਲਾਲ ਗੋਇਲ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
Published : Nov 11, 2020, 6:27 pm IST
Updated : Nov 11, 2020, 6:27 pm IST
SHARE ARTICLE
BRIJ LAL GOYAL
BRIJ LAL GOYAL

ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਵੀ ਗੋਇਲ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਾਬਕਾ ਕਾਂਗਰਸੀ ਵਿਧਾਇਕ ਬ੍ਰਿਜ ਲਾਲ ਗੋਇਲ (82) ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਗੋਇਲ ਜਿਨ੍ਹਾਂ ਦਾ ਬੀਤੀ ਰਾਤ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ, ਆਪਣੇ ਪਿੱਛੇ ਪਤਨੀ, ਦੋ ਪੁੱਤਰ ਤੇ ਇਕ ਬੇਟੀ ਛੱਡ ਗਏ ਹਨ।
ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਬ੍ਰਿਜ ਲਾਲ ਗੋਇਲ ਨੂੰ ਪਾਰਟੀ ਦਾ ਅਨੁਸਾਸ਼ਿਤ ਸਿਪਾਹੀ ਅਤੇ ਪਟਿਆਲਾ ਜ਼ਿਲੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨ ਵਾਲਾ ਅਣਥੱਕ ਵਰਕਰ ਦੱਸਿਆ।

ਸ੍ਰੀ ਗੋਇਲ 1972 ਵਿੱਚ ਰਾਜਪੁਰਾ ਤੋਂ ਵਿਧਾਇਕ ਬਣੇ ਸਨ। ਉਹ ਪਨਸਪ ਅਤੇ ਪੰਜਾਬ ਪਸ਼ੂਧਨ ਵਿਕਾਸ ਬੋਰਡ ਦੇ ਚੇਅਰਮੈਨ ਵੀ ਰਹੇ ਹਨ। ਪੀੜਤ ਪਰਿਵਾਰ, ਰਿਸ਼ਤੇਦਾਰਾਂ ਅਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਵਾਹਿਗੁਰੂ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸੇ ਦੌਰਾਨ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਵੀ ਸਾਬਕਾ ਕਾਂਗਰਸੀ ਵਿਧਾਇਕ ਸ੍ਰੀ ਗੋਇਲ ਦੇ ਅਕਾਲ ਚਲਾਣੇ ਉਤੇ ਦੁੱਖ ਪ੍ਰਗਟਾਇਆ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement