ਵਿਦਿਆਰਥੀਆਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਰਜਿਸਟ੍ਰੇਸ਼ਨ ਲਈ ਪੋਰਟਲ ਮੁੜ ਖੋਲ੍ਹਿਆ
Published : Nov 11, 2020, 3:08 pm IST
Updated : Nov 11, 2020, 3:08 pm IST
SHARE ARTICLE
students
students

ਵਜੀਫ਼ੇ ਲਈ ਕੇਂਦਰ ਸਰਕਾਰ ਦੀ ਰਾਖਵਾਂਕਰਨ ਦੀ ਨੀਤੀ ਅਨੁਸਾਰ ਰਾਖਵਾਂਕਰਨ ਹੋਵੇਗਾ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਸੂਬਾ ਪੱਧਰ ਦੀ ਨੈਸ਼ਨਲ ਟੇਲੇਂਟ ਖੋਜ ਪ੍ਰੀਖਿਆ (ਐਨ.ਟੀ.ਐਸ.ਈ., ਸਟੇਜ-1) ਲਈ ਰਜਿਸਟ੍ਰੇਸ਼ਨ ਵਾਸਤੇ ਪੋਰਟਲ 11 ਨਵੰਬਰ ਤੋਂ ਲੈ ਕੇ 15 ਨਵੰਬਰ ਤੱਕ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਪ੍ਰੀਖਿਆ 13 ਦਸੰਬਰ 2020 ਨੂੰ ਹੋਵੇਗੀ। ਇਸ ਪ੍ਰੀਖਿਆ ਲਈ ਰਜਿਸਟ੍ਰੇਸ਼ਨ   www.epunjabschool.gov.in ਪੋਰਟਲ ’ਤੇ ਕਰਵਾਈ ਜਾ ਸਕਦੀ ਹੈ।

studentsstudents

ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਇਹ ਪ੍ਰੀਖਿਆ ਦਸਵੀਂ ਵਿੱਚ ਪੜ੍ਹਦੇ ਬੱਚੇ ਦੇ ਸਕਦੇ ਹਨ। ਇਹ ਪ੍ਰੀਖਿਆ ਦੇਣ ਲਈ ਅਨੁਸੂਚਿਤ ਜਾਤਾਂ, ਅਨੁਸੂਚਿਤ ਕਬੀਲਿਆਂ ਅਤੇ ਵਿਕਲਾਂਗ ਵਿਦਿਆਰਥੀਆਂ ਦੇ ਨੌਵੀਂ ਜਮਾਤ ਵਿੱਚੋਂ 55 ਫ਼ੀਸਦੀ ਅਤੇ ਹੋਰਨਾਂ ਸ੍ਰੇਣੀਆਂ ਦੇ 70 ਫ਼ੀਸਦੀ ਅੰਕ ਹੋਣੇ ਚਾਹੀਦੇ ਹਨ।

Students Students

ਬੁਲਾਰੇ ਅਨੁਸਾਰ ਐਨ.ਸੀ.ਈ.ਆਰ.ਟੀ. ਨਵੀਂ ਦਿੱਲੀ ਵੱਲੋਂ ਲਈ ਜਾਣ ਵਾਲੀ ਸਟੇਜ-2 ਦੀ ਪ੍ਰੀਖਿਆ ਪਾਸ ਕਰਨ ਵਾਲੇ ਲਗਪਗ ਦੋ ਹਜ਼ਾਰ ਵਿਦਿਆਰਥੀਆਂ ਨੂੰ ਐਨ.ਸੀ.ਈ.ਆਰ.ਟੀ. ਵੱਲੋਂ ਵਜੀਫ਼ਾ ਦਿੱਤਾ ਜਾਵੇਗਾ। 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੂੰ ਇਹ ਵਜੀਫਾ 1250 ਰੁਪਏ ਪ੍ਰਤੀ ਮਹੀਨਾ, ਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ ਲਈ 2000 ਰੁਪਏ ਪ੍ਰਤੀ ਮਹੀਨਾ ਅਤੇ ਹੋਰਨਾਂ ਕਲਾਸਾਂ ਲਈ ਯੂ.ਜੀ.ਸੀ. ਦੇ ਨਿਯਮਾਂ ਅਨੁਸਾਰ ਮਿਲੇਗਾ। ਇਸ ਵਜੀਫ਼ੇ ਲਈ ਕੇਂਦਰ ਸਰਕਾਰ ਦੀ ਰਾਖਵਾਂਕਰਨ ਦੀ ਨੀਤੀ ਅਨੁਸਾਰ ਰਾਖਵਾਂਕਰਨ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement