ਪੰਜਾਬ ਨੇ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਲਈ ਨਾਬਾਰਡ ਕੋਲੋਂ 1000 ਕਰੋੜ ਦੀ ਸਹਾਇਤਾ ਮੰਗੀ
Published : Nov 11, 2020, 6:11 pm IST
Updated : Nov 11, 2020, 6:11 pm IST
SHARE ARTICLE
Punjab seeks Rs. 1000 crore from NABARD for giving fillip to Cooperative institutions
Punjab seeks Rs. 1000 crore from NABARD for giving fillip to Cooperative institutions

ਨਾਬਾਰਡ ਚੇਅਰਮੈਨ ਨੇ ਸਹਿਕਾਰਤਾ ਮੰਤਰੀ ਰੰਧਾਵਾ ਨੂੰ ਵੱਧ ਤੋਂ ਵੱਧ ਮੱਦਦ ਦੇਣ ਦਾ ਭਰੋਸਾ ਦਿਵਾਇਆ

ਮੁੰਬਈ/ਚੰਡੀਗੜ੍ਹ - ਕੋਵਿਡ ਮਹਾਂਮਾਰੀ ਦੇ ਚੱਲਦਿਆਂ ਵਿੱਤੀ ਦੁਸ਼ਵਾਰੀਆਂ ਦਾ ਸਾਹਮਣਾ ਕਰ ਰਹੀਆਂ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਅਤੇ ਸੂਬੇ ਦੇ ਕਿਸਾਨਾਂ ਦੀ ਬਾਂਹ ਫੜਨ ਲਈ ਪੰਜਾਬ ਸਰਕਾਰ ਨੇ ਨਾਬਾਰਡ ਕੋਲੋਂ 1000 ਕਰੋੜ ਰੁਪਏ ਦੀ ਸਹਾਇਤਾ ਮੰਗੀ ਹੈ। ਅੱਜ ਮੁੰਬਈ ਵਿਖੇ ਨਾਬਾਰਡ ਦੇ ਚੇਅਰਮੈਨ ਗੋਵਿੰਦਾ ਰਾਜੂਲਾ ਚਿੰਤਾਲਾ ਨਾਲ ਮੁਲਾਕਾਤ ਕਰਨ ਉਪਰੰਤ ਮੀਟਿੰਗ ਦੇ ਵੇਰਵੇ ਦਿੰਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਨਾਬਾਰਡ ਕੋਲੋਂ ਸਪੈਸ਼ਲ ਲਿਕੁਈਡਿਟੀ ਸੁਵਿਧਾ (ਐਸ.ਐਲ.ਐਫ.) ਤੇ ਲੰਬੇ ਸਮੇਂ ਦੇ ਪੇਂਡੂ ਕਰਜ਼ਾ ਫੰਡ (ਐਲ.ਟੀ.ਆਰ.ਸੀ.ਐਫ.) ਅਧੀਨ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੀ ਸਹਾਇਤਾ ਲਈ ਮੰਗ ਕੀਤੀ ਗਈ।

Punjab seeks Rs. 1000 crore from NABARD for giving fillip to Cooperative institutionsPunjab seeks Rs. 1000 crore from NABARD for giving fillip to Cooperative institutions

ਸਹਿਕਾਰਤਾ ਮੰਤਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਨਾਬਾਰਡ ਦੇ ਚੇਅਰਮੈਨ ਨੂੰ ਮੁੱਢਲੀਆਂ ਖੇਤੀਬਾੜੀ ਵਿਕਾਸ ਬੈਂਕਾਂ ਨੂੰ ਦਰਪੇਸ਼ ਵਿੱਤੀ ਔਕੜਾਂ ਤੋਂ ਜਾਣੂੰ ਕਰਵਾਇਆ। ਪੰਜਾਬ ਦੇ ਵਫਦ ਵੱਲੋਂ ਦਿਖਾਈ ਪੇਸ਼ਕਾਰੀ ਰਾਹੀਂ ਖੇਤੀਬਾੜੀ ਵਿਕਾਸ ਬੈਂਕ ਨੂੰ ਐਸ.ਐਲ.ਐਫ. ਤਹਿਤ ਪੂਰੀ ਮੱਦਦ ਅਤੇ ਐਲ.ਟੀ.ਆਰ.ਸੀ.ਐਫ. ਤਹਿਤ 100 ਫੀਸਦੀ ਰੀਫਾਇਨਾਂਸ ਕਰਨ ਦੀ ਮੰਗ ਦਾ ਕੇਸ ਰੱਖਿਆ ਗਿਆ।

Sukhjinder RandhawaSukhjinder Randhawa

ਨਾਬਾਰਡ ਦੇ ਚੇਅਰਮੈਨ ਨੇ ਸਹਿਕਾਰਤਾ ਮੰਤਰੀ ਵੱਲੋਂ ਕੀਤੀ ਵਿਸਥਾਰਤ ਵਿਚਾਰ ਚਰਚਾ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਨੂੰ ਐਸ.ਐਲ.ਐਫ. ਤਹਿਤ ਵੱਧ ਤੋਂ ਵੱਧ ਮੱਦਦ ਕਰਨ ਅਤੇ ਐਲ.ਟੀ.ਆਰ.ਸੀ.ਐਫ. ਤਹਿਤ 100 ਫੀਸਦੀ ਰੀਫਾਇਨਾਂਸ ਕਰਨ ਦਾ ਭਰੋਸਾ ਦਿਵਾਇਆ ਗਿਆ। ਉਨ੍ਹਾਂ ਮੁੱਢਲੀ ਖੇਤੀਬਾੜੀ ਵਿਕਾਸ ਬੈਂਕ ਨੂੰ ਵੀ ਵਿੱਤੀ ਔਕੜਾਂ ਵਿੱਚੋਂ ਕੱਢਣ ਲਈ ਪੰਜਾਬ ਦੀ ਤਜਵੀਜ਼ ਉਤੇ ਸਕਰਾਤਮਕ ਤਰੀਕੇ ਨਾਲ ਵਿਚਾਰਨ ਦਾ ਵਿਸ਼ਵਾਸ ਦਿਵਾਇਆ।

Punjab seeks Rs. 1000 crore from NABARD for giving fillip to Cooperative institutionsPunjab seeks Rs. 1000 crore from NABARD for giving fillip to Cooperative institutions

ਸ. ਰੰਧਾਵਾ ਨੇ ਸਹਿਕਾਰੀ ਖੰਡ ਮਿੱਲ ਬਟਾਲਾ ਤੇ ਗੁਰਦਾਸਪੁਰ ਨੂੰ ਕਰਜ਼ਾ ਦੇਣ ਦਾ ਮਾਮਲਾ ਵੀ ਉਠਾਇਆ ਜਿਸ ਉਤੇ ਨਾਬਾਰਡ ਦੇ ਚੇਅਰਮੈਨ ਸ੍ਰੀ ਚਿੰਤਾਲਾ ਨੇ ਸਹਿਕਾਰਤਾ ਮੰਤਰੀ ਨੂੰ ਇਸ ਸਬੰਧੀ ਵਿਸਥਾਰਤ ਪ੍ਰਸਤਾਵ ਬਣਾ ਕੇ ਭੇਜਣ ਨੂੰ ਕਿਹਾ। ਇਸ ਮੌਕੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ ਅਤੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਐਮ.ਡੀ. ਸ੍ਰੀ ਚਰਨਦੇਵ ਸਿੰਘ ਮਾਨ ਵੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement