ਡਿਪਟੀ ਕਮਿਸ਼ਨਰ ਨੇ ਜਲ ਸ਼ਕਤੀ ਮੰਤਰਾਲਿਆ ਤੋਂ ਵਰਚੂਅਲ ਪ੍ਰਾਪਤ ਕੀਤਾ ਸਪੈਸ਼ਲ ਐਵਾਰਡ
Published : Nov 11, 2020, 4:23 pm IST
Updated : Nov 11, 2020, 4:23 pm IST
SHARE ARTICLE
DC Sangrur Ramveer
DC Sangrur Ramveer

ਸੂਬੇ ਅੰਦਰ ਪਾਣੀ ਦੀ ਸਾਂਭ ਸੰਭਾਲ ਨੂੰ ਲੈ ਕੇ ਜ਼ਿਲਾ ਮੋਹਰੀ ਰਿਹੈ-ਰਾਮਵੀਰ

ਸੰਗਰੂਰ: ਪਾਣੀ ਦੀ ਸਾਂਭ ਸੰਭਾਲ ਨੂੰ ਲੈ ਕੇ ਭਾਰਤ ਸਰਕਾਰ ਵੱਲੋਂ 1 ਜੁਲਾਈ 2019 ਤੋਂ 30 ਸਤੰਬਰ 2019 ਤੱਕ ਜਲ ਸ਼ਕਤੀ ਅਭਿਆਨ ਚਲਾਇਆ ਗਿਆ ਸੀ, ਜਿਸਦਾ ਮੰਤਵ ਪਾਣੀ ਦੇ ਹੇਠਲੇ ਪੱਧਰ ਨੂੰ ਬਚਾਉਣਾ ਅਤੇ ਲੋਕਾਂ ਨੂੰ ਪਾਣੀ ਦੀ ਸੁਚੱਜੀ ਵਰਤੋਂ ਬਾਰੇ ਵੱਧ ਤੋਂ ਵੱਧ ਪ੍ਰੇਰਿਤ ਕਰਨਾ ਸੀ। ਇਸ ਅਭਿਆਨ ਤਹਿਤ ਜ਼ਿਲਾ ਸੰਗਰੂਰ ਅੰਦਰ ਜਿੱਥੇ ਪਾਣੀ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵੱਡੇ ਪੱਧਰ ’ਤੇ ਕਾਰਜ਼ ਕੀਤੇ ਗਏ, ਉਥੇ ਲੋਕਾਂ ਨੂੰ ਪਾਣੀ ਦੀ ਸੁਚੱਜੀ ਵਰਤੋਂ ਲਈ ਵੀ ਜਾਗਰੂਕ ਕੀਤਾ ਗਿਆ।

dc sangrurDc sangrur
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਅੱਜ ਜਲ ਸ਼ਕਤੀ ਮੰਤਰਾਲਿਆ ਵੱਲੋਂ ਜ਼ਿਲਾ ਸੰਗਰੂਰ ਨੂੰ ਨੌਰਥ ਜੌਨ ਅੰਦਰ ਪਾਣੀ ਨੂੰ ਸੰਭਾਲਣ ਲਈ ਕੀਤੀ ਕਾਰਗੁਜ਼ਾਰੀ ਦੇ ਤੌਰ ’ਤੇ ਬਿਹਤਰੀਨ ਜ਼ਿਲੇ ਵੱਜੋਂ ਸਪੈਸ਼ਲ ਐਵਾਰਡ ਮਿਲਣ ਮੌਕੇ ਕੀਤਾ। ਸ੍ਰੀ ਰਾਮਵੀਰ ਨੇ ਜਲ ਸ਼ਕਤੀ ਮੰਤਰਾਲਿਆ ਵੱਲੋਂ ਵਰਚੂਅਲ ਸਪੈਸ਼ਲ ਐਵਾਰਡ ਤੇ ਹਾਸਿਲ ਕਰਨ ਮੌਕੇ ਖੁਸ਼ੀ ਜ਼ਾਹਿਰ ਕਰਦਿਆਂ ਸਮੂਹ ਜ਼ਿਲਾ ਵਾਸੀਆ ਸਮੇਤ ਜ਼ਿਲਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪਾਣੀ ਦੀ ਸਹੀ ਵਰਤੋਂ ਕਰਨਾ ਸਮੇਂ ਦੀ ਲੋੜ ਹੈ,dc sangrurDc sangrur

ਜਿਸ ਨੂੰ ਸਮਝਣਾ ਹਰੇਕ ਵਿਅਕਤੀ ਦੀ ਨਿੱਜੀ ਜਿੰਮੇਵਾਰੀ ਹੈ। ਉਨਾਂ ਕਿਹਾ ਕਿ ਸੂਬੇ ਅੰਦਰ ਸਿਰਫ ਸੰਗਰੂਰ ਜ਼ਿਲੇ ਵੱਲੋਂ ਮੋਹਰੀ ਬਣਨਾ ਹੋਰ ਵੀ ਮਾਣ ਵਾਲੀ ਗੱਲ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ ਪਿੰਡਾਂ ਅੰਦਰ ਬਰਸਾਤੀ ਪਾਣੀ ਦੀ ਸੰਭਾਲ , ਛੱਪੜਾ ਦੀ ਸਫ਼ਾਈ ਅਤੇ ਨਵੀਨੀਕਰਨ, ਡਰੇਨਾਂ ਦੀ ਸਫ਼ਾਈ ਹਰੇਕ ਪਿੰਡ ਪੱਧਰ ਤੇ ਵੱਡੀ ਗਿਣਤੀ ਬੂਟੇ ਲਗਵਾਏ ਗਏ। ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਜ਼ਿਲਾ ਵਾਸੀਆ ਨੂੰ ਲੋੜ ਅਨੁਸਾਰ ਪਾਣੀ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪਾਣੀ ਦੀ ਹਰੇਕ ਬੂੰਦ ਮਨੁੱਖ ਲਈ ਕੀਮਤੀ ਹੈ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਪੀਣ ਵਾਲੇ ਸਵੱਛ ਪਾਣੀ ਮੁਹੱਈਆ ਕਰਵਾਉਣ ਲਈ ਭਵਿੱਖ ਅੰਦਰ ਹੋਰ ਯੋਗ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਜਿੰਦਰ ਸਿੰਘ ਬੱਤਰਾ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement