
ਪੰਜਾਬ ਦੇ ਮੁੱਖ ਮੰਤਰੀ ਦੇ ਧਰਨੇ ਤੋਂ ਬਾਅਦ ਫੁਰਿਆ ਕਿਸਾਨਾਂ ਨਾਲ ਸਿੱਧੀ ਗੱਲਬਾਤ ਦਾ ਖ਼ਿਆਲ
ਭਾਜਪਾ ਦੇ ਅੰਦਰੂਨੀ ਸੂਤਰਾਂ ਦੀ ਮੰਨੀਏ ਤਾਂ ਕੇਂਦਰ ਨੇ ਪੰਜਾਬ ਦੇ ਕਿਸਾਨਾਂ ਨਾਲ ਜੋ ਇਹ ਗੱਲਬਾਤ ਦਾ ਦੂਜੀ ਵਾਰ ਰਾਹ ਖੋਲ੍ਹਿਆ ਹੈ ਉਸ ਪਿੱਛੇ ਕਿਤੇ ਨਾ ਕਿਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਪਣੇ ਅਤੇ ਕੁੱਝ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਅਤੇ ਅਪਣੀ ਕੈਬਨਿਟ ਸਣੇ ਨਵੀਂ ਦਿੱਲੀ ਵਿਖੇ ਬੀਤੇ ਹਫ਼ਤੇ ਮਾਰਿਆ ਪ੍ਰਭਾਵਸ਼ਾਲੀ ਧਰਨਾ ਵੀ ਰਿਹਾ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਭਾਵੇਂ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੀ ਪਹਿਲਕਦਮੀ ਸਦਕਾ ਹੀ ਕੇਂਦਰ ਇਸ ਖੁੱਲ੍ਹੇ ਮਨ ਨਾਲ ਗੱਲਬਾਤ ਲਈ ਮੰਨਿਆ ਹੈ।
ਪਰ ਕਿਤੇ ਨਾ ਕਿਤੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਇਸ ਸਾਰੇ ਕੁੱਝ ਵਿਚ ਵਿਚੋਲੀਏ ਦੀ ਭੂਮਿਕਾ ਨਿਭਾਉਣ ਤੋਂ ਬਾਹਰ ਰੱਖਣ ਦੀ ਵਿਉਂਤਬੰਦੀ ਵੀ ਸ਼ਾਮਲ ਹੈ। ਜਿਆਣੀ ਵੀ ਇਸ ਪੱਤਰਕਾਰ ਨਾਲ ਇਕ ਵਿਸ਼ੇਸ਼ ਇੰਟਰਵਿਊ ਦੌਰਾਨ ਸਪੱਸ਼ਟ ਕਹਿ ਚੁੱਕੇ ਹਨ ਕਿ ਉਨ੍ਹਾਂ ਕੇਂਦਰੀ ਮੰਤਰੀਆਂ ਨਾਲ ਅਪਣੀ ਬੈਠਕ ਦੌਰਾਨ ਵਾਰ ਵਾਰ ਜ਼ੋਰ ਦੇ ਕੇ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਅਪਣੀਆਂ ਅਸਫ਼ਲਤਾਵਾਂ ਨੂੰ ਲੁਕਾਉਣ ਲਈ ਕਿਸਾਨ ਸੰਘਰਸ਼ ਦਾ ਸਹਾਰਾ ਲੈ ਰਹੀ ਹੈ ਤੇ ਇਸ ਦਾ ਸਾਰਾ ਮਸਲਾ ਭਾਰਤੀ ਜਨਤਾ ਪਾਰਟੀ ਉੱਤੇ ਸੁੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
image