ਵਿਧਾਨ ਸਭਾ ਇਜਲਾਸ : ਡੀ.ਏ.ਪੀ. ਖਾਦ ਦੇ ਮੁੱਦੇ ’ਤੇ ‘ਆਪ’ ਵਿਧਾਇਕਾਂ ਨੇ ਕੀਤਾ ਰੋਸ ਮਾਰਚ
Published : Nov 11, 2021, 2:57 pm IST
Updated : Nov 11, 2021, 2:57 pm IST
SHARE ARTICLE
AAP MLAs protest on DAP fertilizer issue
AAP MLAs protest on DAP fertilizer issue

ਡੀ.ਏ.ਪੀ ਖਾਦ ਦੇ ਸੰਕਟ ਲਈ ਮੋਦੀ ਅਤੇ ਚੰਨੀ ਸਰਕਾਰ ਜ਼ਿੰਮੇਵਾਰ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ: ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਨੇ ਸੂਬੇ ’ਚ ਡੀ.ਏ.ਪੀ ਖਾਦ ਦੇ ਗਹਿਰਾਏ ਸੰਕਟ ਨੂੰ ਲੈ ਕੇ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਚੰਨੀ ਸਰਕਾਰ ਵਿਰੁੱਧ ਰੋਸ ਮਾਰਚ ਕੀਤਾ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਸਥਾਨਕ ਸੈਕਟਰ- 4 ਸਥਿਤ ਐਮ.ਐਲ.ਏ. ਹੋਸਟਲ ਵਿੱਚ ਬੈਠਕ ਕਰਨ ਉਪਰੰਤ ‘ਆਪ’ ਵਿਧਾਇਕਾਂ ਨੇ ਪੈਦਲ ਹੀ ਵਿਧਾਨ ਸਭਾ ਵੱਲ ਕੂਚ ਕੀਤਾ। ‘ਆਪ’ ਵਿਧਾਇਕਾਂ ’ਚ ਕੁਲਤਾਰ ਸਿੰਘ ਸੰਧਵਾਂ, ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਅਮਨ ਅਰੋੜਾ, ਮੀਤ ਹੇਅਰ, ਪਿ੍ਰੰਸੀਪਲ ਬੁੱਧਰਾਮ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਜੈ ਸਿੰਘ ਰੋੜੀ ਅਤੇ ਅਮਰਜੀਤ ਸਿੰਘ ਸੰਦੋਆ ਪ੍ਰਮੁੱਖ ਸਨ। 

AAP MLAs protest on DAP fertilizer issueAAP MLAs protest on DAP fertilizer issue

ਹੋਰ ਪੜ੍ਹੋ: ਕੌਮੀ ਸੁਰੱਖਿਆ ਨਾਲ ਜੁੜੇ ਮੁੱਦੇ ’ਤੇ ਸਿਆਸਤ ਨਹੀਂ ਕਰਨੀ ਚਾਹੀਦੀ- ਕੈਪਟਨ

ਹੱਥਾਂ ਵਿੱਚ ਚੰਨੀ ਅਤੇ ਮੋਦੀ ਸਰਕਾਰ ਖਿਲਾਫ਼ ਤਖ਼ਤੀਆਂ ਅਤੇ ਡੀ.ਏ.ਪੀ. ਖਾਦ ਦੇ ਖਾਲੀ ਥੈਲੇ ਫੜ੍ਹ ਕੇ ‘ਆਪ’ ਵਿਧਾਇਕਾਂ ਨੇ ਜਿੱਥੇ ਕੇਂਦਰ ਦੀ ਮੋਦੀ ਸਰਕਾਰ ਉਤੇ ਪੰਜਾਬ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਦੋਸ਼ ਲਾਏ, ਉਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੁਣ ਤੱਕ ਦਾ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਕਰਾਰ ਦਿੱਤਾ ਅਤੇ ਦੋਸ਼ ਲਾਇਆ ਕਿ ਚੰਨੀ ਨੇ ਕੁਰਸੀ ਅਤੇ ਕਮਜੋਰੀ ਕਾਰਨ ਕੇਂਦਰ ਦੀ ਮੋਦੀ ਸਰਕਾਰ ਮੂਹਰੇ ਆਤਮ ਸਮਰਪਣ ਕਰ ਦਿੱਤਾ ਹੈ। 
ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਕੇਂਦਰ ਦੀ ਸਰਕਾਰ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਬਦਲੇ ਦੀ ਭਾਵਨਾ ’ਚ ਸ਼ਰੇਆਮ ਕਿੜ੍ਹ ਕੱਢ ਰਹੀ ਹੈ, ਤਾਂ ਚੰਨੀ ਸਰਕਾਰ ਕੀ ਕਰ ਰਹੀ ਹੈ? ਚੀਮਾ ਨੇ ਕਿਹਾ ਕੇਂਦਰ ਦੀਆਂ ਜ਼ਿਆਦਤੀਆਂ ਮੂਹਰੇ ਗੋਡੇ ਟੇਕ ਕੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਨਹੀਂ ਕੀਤੀ ਜਾ ਸਕਦੀ। ਇਸ ਲਈ ਪੰਜਾਬ ਨੂੰ ਇੱਕ ਮਜ਼ਬੂਤ ਅਤੇ ਸਥਿਰ ਸਰਕਾਰ ਦੀ ਜ਼ਰੂਰਤ ਹੈ, ਜੋ ਸਿਰਫ਼ ਆਮ ਆਦਮੀ ਪਾਰਟੀ ਹੀ ਦੇ ਸਕਦੀ ਹੈ।

AAP MLAs protest on DAP fertilizer issueAAP MLAs protest on DAP fertilizer issue

ਹੋਰ ਪੜ੍ਹੋ: ਖੇਤੀਬਾੜੀ ਮੰਤਰੀ ਰਣਦੀਪ ਨਾਭਾ ਵੱਲੋਂ ਵਿਧਾਨ ਸਭਾ 'ਚ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪੇਸ਼

ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਅਤੇ ਅਮਨ ਅਰੋੜਾ ਨੇ ਕਿਹਾ ਕਿ ਅੱਜ ਕਣਕ ਦੀ ਬਿਜਾਈ ਦਾ ਸਮਾਂ ਸਿਖ਼ਰਾਂ ’ਤੇ ਹੈ, ਪ੍ਰੰਤੂ ਸੂਬੇ ਦੀਆਂ ਸਹਿਕਾਰੀ ਸਭਾਵਾਂ ਅਤੇ ਪ੍ਰਾਈਵੇਟ ਡੀਲਰਾਂ ਨੂੰ ਅਜੇ ਤੱਕ 40- 42 ਫ਼ੀਸਦੀ ਹੀ ਡੀ.ਏ.ਪੀ ਖਾਦ ਦੀ ਸਪਲਾਈ ਪ੍ਰਾਪਤ ਹੋਈ ਹੈ। ‘ਆਪ’ ਵਿਧਾਇਕਾਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਪੰਜਾਬ ਨੂੰ ਡੀ.ਏ.ਪੀ ਖਾਦ ਦੀ ਸਪਲਾਈ ’ਚ ਜਾਣਬੁੱਝ ਕੇ ਰੁਕਾਵਟਾਂ ਪਾ ਰਹੀ ਹੈ, ਜਦੋਂ ਕਿ ਗੁਆਂਢੀ ਸੂਬਿਆਂ ਹਰਿਆਣਾ, ਰਾਜਸਥਾਨ, ਅਤੇ ਉਤਰ ਪ੍ਰਦੇਸ਼ ਵਿੱਚ ਪੰਜਾਬ ਨਾਲੋਂ ਦੁਗਣੀ- ਚੌਗੁਣੀ ਸਪਲਾਈ ਕੀਤੀ ਜਾ ਰਹੀ ਹੈ। ਪ੍ਰੰਤੂ ਐਨਾ ਧੱਕਾ ਹੋਣ ਦੇ ਬਾਵਜੂਦ ਚੰਨੀ ਸਰਕਾਰ ਹੱਥ ’ਤੇ ਹੱਥ ਧਰੀ ਬੈਠੀ ਹੈ, ਜਿਸ ਕਾਰਨ ਸੂਬੇ ਦੇ ਕਿਸਾਨਾਂ ’ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।  ਇਸ ਦੌਰਾਨ ਹਾਈਕੋਰਟ ਚੌਂਕ ’ਤੇ ਚੰਡੀਗੜ੍ਹ ਪੁਲੀਸ ਵੱਲੋਂ ਕੀਤੀ ਬੈਰੀਕੇਡਿੰਗ ਉਤੇ ਪੁਲੀਸ ਨੇ ‘ਆਪ’ ਵਿਧਾਇਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ‘ਆਪ’ ਵਿਧਾਇਕ ਹੱਥਾਂ ਵਿੱਚ ਤੱਖਤੀਆਂ ਸਮੇਤ ਵਿਧਾਨ ਸਭਾ ਕੰਪਲੈਕਸ ਅੰਦਰ ਜਾਣ ਵਿੱਚ ਕਾਮਯਾਬ ਹੋ ਗਏ।

Charanjit Singh ChanniCharanjit Singh Channi

ਹੋਰ ਪੜ੍ਹੋ: ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਮੰਗ, ਪ੍ਰਤਾਪ ਸਿੰਘ ਬਾਜਵਾ ਨੇ CM ਚੰਨੀ ਨੂੰ ਲਿਖਿਆ ਪੱਤਰ

ਸਮੇਂ ਤੋਂ ਪਹਿਲਾਂ ਮੰਡੀਆਂ ਕਿਉਂ ਬੰਦ ਕਰ ਰਹੀ ਹੈ ਚੰਨੀ ਸਰਕਾਰ:  ‘ਆਪ’ 

‘ਆਪ’ ਨੇ ਪੰਜਾਬ ਸਰਕਾਰ ਵੱਲੋਂ ਫ਼ਸਲ ਬਾਕੀ ਹੋਣ ਦੇ ਬਾਵਜੂਦ ਮੰਡੀਆਂ ਵਿਚੋਂ ਸਰਕਾਰੀ ਖ਼ਰੀਦ ਬੰਦ ਕੀਤੇ ਜਾਣ ਦਾ ਮੁੱਦਾ ਵੀ ਚੁੱਕਿਆ। ਸੂਬੇ ਦੀਆਂ ਮੰਡੀਆਂ ਵਿੱਚੋਂ ਖ਼ਰੀਦ ਬੰਦ ਕੀਤੇ ਜਾਣ ਦੇ ਫ਼ੈਸਲੇ ’ਤੇ ਹਰਪਾਲ ਸਿੰਘ ਚੀਮਾ ਨੇ ਇਸ ਨੂੰ ਤੁਗ਼ਲਕੀ ਫ਼ੁਰਮਾਨ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਜੇ ਵੀ 15-20 ਫ਼ੀਸਦੀ ਝੋਨਾ ਮੰਡੀਆਂ ਵਿੱਚ ਆਉਣਾ ਬਾਕੀ ਹੈ, ਫਿਰ ਕਿਸ ਆਧਾਰ ’ਤੇ ਸੂਬਾ ਸਰਕਾਰ ਖ਼ਰੀਦ ਬੰਦ ਕਰ ਰਹੀ ਹੈ, ਜਦੋਂ ਕਿ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਨੂੰ 30 ਨਵੰਬਰ ਤੱਕ ਮਨਜੂਰੀ ਦਿੱਤੀ ਹੋਈ ਹੈ। 

Harpal CheemaHarpal Cheema

ਹੋਰ ਪੜ੍ਹੋ: BSF ਦੇ ਮੁੱਦੇ ਨੂੰ ਲੈ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਨ ਸਭਾ 'ਚ ਪੇਸ਼ ਕੀਤਾ ਮਤਾ

ਅਮਲ ਨਹੀਂ, ਸਿਰਫ਼ ਐਲਾਨ ਕਰਨ ’ਚ ਮਾਹਿਰ ਹੈ ਚੰਨੀ ਸਰਕਾਰ: ਚੀਮਾ

ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਕਿ ਚੰਨੀ ਸਰਕਾਰ ਦੀ ਕਥਨੀ ਅਤੇ ਕਰਨੀ ਵਿੱਚ ਦਿਨ- ਰਾਤ ਜਿੰਨਾਂ ਅੰਤਰ ਹੈ। ਮੀਡੀਆਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੰਨੀ ਸਰਕਾਰ ਨੇ ਸਿਰਫ਼ ਐਲਾਨ ਕਰਨ ਵਿੱਚ ਮੁਹਾਰਤ ਹਾਸਲ ਕੀਤੀ ਹੈ, ਪ੍ਰੰਤੂ ਐਲਾਨਾਂ ਉਤੇ ਅਮਲ ਕਰਨਾ ਨਾ ਇਹਨਾਂ (ਕਾਂਗਰਸੀਆਂ)  ਦੀ ਨੀਤੀ ਹੈ ਅਤੇ ਨਾ ਹੀ ਨੀਅਤ ਵਿੱਚ ਹੈ। ਚੀਮਾ ਨੇ ਮੀਡੀਆ ਕਰਮੀਆਂ ਨੂੰ ਪੁੱਛਿਆ ਕਿ ਸਰਬ ਪਾਰਟੀ ਬੈਠਕ ਵਿੱਚ ‘ਆਪ’ ਵੱਲੋਂ ਉਠਾਏ ਮੁੱਦੇ ’ਤੇ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਸੀ ਕਿ ਇਸ ਵਾਰ ਸਾਰਾ ਮੀਡੀਆ ਕੈਮਰਿਆਂ ਸਮੇਤ ਵਿਧਾਨ ਸਭਾ ਕੰਪਲੈਕਸ ਦੇ ਅੰਦਰ ਤੱਕ ਪਹੁੰਚ ਰੱਖੇਗਾ, ਕੀ ਅਜਿਹਾ ਹੋ ਸਕਿਆ ਹੈ? ਤੁਸੀਂ ਮੀਡੀਆ ਕਰਮੀ ਅੱਜ ਵੀ ਬਾਹਰ ਹੀ ਖੜ੍ਹੇ ਹਨ।

ਇਸੇ ਤਰ੍ਹਾਂ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਬੀ.ਏ.ਸੀ. ਦੀ ਬੈਠਕ ਵਿੱਚ ਭਰੋਸਾ ਦਿੱਤਾ ਸੀ ਕਿ ਲੰਬਿਤ ਮੌਨਸੂਨ ਇਜਲਾਸ 15- 20 ਦਿਨਾਂ ਵਿੱਚ ਬੁਲਾ ਲਿਆ ਜਾਵੇਗਾ, ਕੀ ਅਜਿਹਾ ਹੋ ਸਕਿਆ ਹੈ? ਨਹੀਂ ਹੋ ਸਕਿਆ। ਇਸੇ ਤਰ੍ਹਾਂ ਸਰਕਾਰ ਇਜਲਾਸ ਦੀ ਕਾਰਵਾਈ ਦੇ ਸਿੱਧੇ ਪ੍ਰਸਾਰਣ ਦੀ ਗੱਲ ਤੋਂ ਵੀ ਭੱਜ ਗਈ। ਇਹੋ ਹਾਲ ਸਰਕਾਰ ਵੱਲੋਂ ਚੋਣਾ ਦੇ ਮੱਦੇਨਜ਼ਰ ਕੀਤੇ ਜਾ ਰਹੇ ਸਾਰੇ ਛੋਟੇ- ਵੱਡੇ ਐਲਾਨਾਂ ਦਾ ਹੋਣਾ ਹੈ।

Harpal Singh CheemaHarpal Singh Cheema

ਹੋਰ ਪੜ੍ਹੋ: ਵਿਰਾਟ-ਅਨੁਸ਼ਕਾ ਦੀ ਧੀ ਨੂੰ ਧਮਕੀ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ

ਲੋਕ ਮੁੱਦਿਆਂ ਦੇ ਹੱਲ ਲਈ 15 ਦਿਨ ਲਗਾਤਾਰ ਚੱਲੇ ਇਜਲਾਸ : ‘ਆਪ’

ਵਿਧਾਨ ਸਭਾ ਇਜਲਾਸ ਦੌਰਾਨ ‘ਆਪ’ ਦੇ ਵਿਧਾਇਕਾਂ ਨੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਦੁਰਪੇਸ਼ ਢੇਰਾਂ ਮੁੱਦਿਆਂ ਦੇ ਪੱਕੇ ਹੱਲ ਲਈ ਘੱਟੋ- ਘੱਟ 15 ਦਿਨ ਦੇ ਲਗਾਤਾਰ ਇਜਲਾਸ ਦੀ ਮੰਗ ਕੀਤੀ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰੌਲੇ- ਰੱਪੇ ਵਿੱਚ 2 -4 ਮਿੰਟ ਦੀ ਬਹਿਸ ਨਾਲ ਪੰਜਾਬ ਦੇ ਵੱਡੇ ਮਸਲੇ ਕਿਵੇਂ ਹੱਲ ਹੋ ਸਕਦੇ ਹਨ? ਉਨ੍ਹਾਂ ਬੇਰੁਜ਼ਗਾਰੀ, ਕਿਸਾਨੀ -ਕਰਜੇ, ਹਜ਼ਾਰਾਂ ਆਊਟਸੋਰਸਿੰਗ ਕਾਮੇ, ਮੁਲਾਜ਼ਮ ਅਤੇ ਪੈਨਸ਼ਨਰ, ਸਰਕਾਰੀ ਕਾਲਜਾਂ ਦੇ ਗੈਸਟ ਫ਼ੈਕਿਲਟੀ ਟੀਚਰਾਂ ਸਮੇਤ ਬੇਅਦਬੀ, ਬਹਿਬਲ ਕਲਾਂ, ਨਸ਼ੇ ਅਤੇ ਬਹੁ- ਭਾਂਤੀ ਮਾਫ਼ੀਆ ਨੂੰ ਪੰਜਾਬ ਦੇ ਭੱਖਵੇਂ ਮੁੱਦੇ ਦੱਸਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement