ਅਕਾਲੀ ਉਮੀਦਵਾਰ ਤੇ ਉਸ ਦੇ ਡਰਾਇਵਰ ਖਿਲਾਫ਼ ਇਰਾਦਾ-ਏ-ਕਤਲ ਦਾ ਕੇਸ ਦਰਜ 
Published : Nov 11, 2021, 6:30 pm IST
Updated : Nov 11, 2021, 6:30 pm IST
SHARE ARTICLE
case of Intentional Murder was registered against the Akali candidate and his driver
case of Intentional Murder was registered against the Akali candidate and his driver

ਫ਼ਿਰੋਜ਼ਪੁਰ ਸਿਟੀ ਵਿਚ ਧਾਰਾ 307, ਆਰਮਜ਼ ਐਕਟ ਅਤੇ ਹੋਰ ਸੰਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

 

ਫ਼ਿਰੋਜ਼ਪੁਰ : ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਗੁਰੂ ਹਰਸਹਾਏ ਤੋਂ ਪਾਰਟੀ ਦੇ 2022 ਲਈ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਅਤੇ ਕਿਸਾਨਾਂ ਵਿਚਾਲੇ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਸ: ਨੋਨੀ ਮਾਨ ਅਤੇ ਉਨ੍ਹਾਂ ਦੇ ਡਰਾਈਵਰ ਖ਼ਿਲਾਫ਼ ਇਰਾਦਾ-ਏ-ਕਤਲ ਅਤੇ ਹੋਰ ਸੰਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਨੋਨੀ ਮਾਨ ਅਤੇ ਉਨ੍ਹਾਂ ਦੇ ਡਰਾਈਵਰ ਪਰਮਿੰਦਰ ਸਿੰਘ ਦੇ ਖਿਲਾਫ਼ ਥਾਣਾ ਫ਼ਿਰੋਜ਼ਪੁਰ ਸਿਟੀ ਵਿਚ ਧਾਰਾ 307, ਆਰਮਜ਼ ਐਕਟ ਅਤੇ ਹੋਰ ਸੰਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

Vardev Singh Noni Mann Vardev Singh Noni Mann

ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੀ ਫਿਰੋਜ਼ਪੁਰ ਫ਼ੇਰੀ ਦੌਰਾਨ ਕਿਸਾਨਾਂ ਵੱਲੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨਾਲ ਗੱਲਬਾਤ ਦੀ ਕੋਸ਼ਿਸ਼ ਕੀਤੀ ਗਈ ਅਤੇ ਜਦ ਉਨ੍ਹਾਂ ਵੱਲੋਂ ਸਮਾਂ ਨਹੀਂ ਮਿਲਿਆ ਤਾਂ ਉਨ੍ਹਾਂ ਨੇ ਵਰਦੇਵ ਸਿੰਘ ਨੋਨੀ ਮਾਨ ਨਾਲ ਗੱਲ ਕਰਨੀ ਚਾਹੀ। ਕਿਸਾਨਾਂ ਵੱਲੋਂ ਸ: ਨੋਨੀ ਮਾਨ ਦੀ ਕਾਰ ਰੋਕ ਕੇ ਉਨ੍ਹਾਂ ਨੂੰ ਗੱਲਬਾਤ ਲਈ ਕਹਿਣ ਮੌਕੇ ਕੁਝ ਕਿਸਾਨ ਆਗੂ ਗੱਡੀ ਦੇ ਬੋਨਟ ’ਤੇ ਚੜ੍ਹ ਗਏ ਪਰ ਇਸ ਦੌਰਾਨ ਹੀ ਡਰਾਈਵਰ ਵੱਲੋਂ ਗੱਡੀ ਭਜਾ ਲਈ ਗਈ।

Akali leaders attacked protesting farmersAkali leaders attacked protesting farmers

ਇਸ ਮਾਮਲੇ ਵਿਚ ਕਿਸਾਨਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਲਗਪਗ ਡੇਢ ਕਿੱਲੋਮੀਟਰ ਤਕ ਬੋਨਟ ’ਤੇ ਲਟਕਦਿਆਂ ਹੀ ਗੱਡੀ ਚਲਾਈ ਗਈ ਜਿਸ ਨਾਲ ਉਨ੍ਹਾਂ ਦੀ ਜਾਨ ਮਸਾਂ ਹੀ ਬਚੀ। ਇਹ ਵੀ ਦੋਸ਼ ਲਗਾਇਆ ਗਿਆ ਕਿ ਨੋਨੀ ਮਾਨ ਅਤੇ ਉਨ੍ਹਾਂ ਦੇ ਬੰਦਿਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਪਰ ਰੱਬ ਦਾ ਸ਼ੁਕਰ ਹੈ ਕਿ ਉਹ ਕਿਸੇ ਨੂੰ ਨਹੀਂ ਲੱਗੀਆਂ।

ਉਧਰ ਨੋਨੀ ਮਾਨ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ’ਤੇ ਕਿਸਾਨਾਂ ਨੇ ਨਹੀਂ ਸਗੋਂ ਕਾਂਗਰਸ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਗੁੰਡਿਆਂ ਨੇ ਹਮਲਾ ਕੀਤਾ ਸੀ ਅਤੇ ਉਨਾਂ ਦੀ ਗੱਡੀ ਭੰਨ ਦਿੱਤੀ ਸੀ ਜਿਸ ਦੌਰਾਨ ਉਹਨਾਂ ਦੀ ਜਾਨ ਮੁਸ਼ਕਿਲ ਨਾਲ ਬਚੀ ਸੀ। ਕਿਹਾ ਜਾ ਰਿਹਾ ਹੈ ਕਿ ਅੱਜ ਨੋਨੀ ਮਾਨ ਅਤੇ ਉਨ੍ਹਾਂ ਦੇ ਡਰਾਈਵਰ ਖਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸਾਰੇ ਪੱਖਾਂ ਅਤੇ ਤੱਥਾਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement