ਪੰਜਾਬ 'ਚ ਝੋਨੇ ਦੀ ਆਮਦ ਦਾ ਅੰਕੜਾ 185 ਲੱਖ ਮੀਟਰਕ ਟਨ ਤੋਂ ਪਾਰ, ਸੰਗਰੂਰ ਪਹਿਲੇ ਸਥਾਨ 'ਤੇ
Published : Nov 11, 2021, 6:58 pm IST
Updated : Nov 11, 2021, 6:58 pm IST
SHARE ARTICLE
PUNJAB CROSSES 185 LMT MARK OF PADDY ARRIVAL
PUNJAB CROSSES 185 LMT MARK OF PADDY ARRIVAL

ਕੁੱਲ ਆਮਦ ਵਿੱਚੋਂ 98 ਫ਼ੀਸਦੀ ਝੋਨੇ ਦੀ ਹੋਈ ਖਰੀਦ

ਚੰਡੀਗੜ੍ਹ: ਸੂਬੇ ਦੀਆਂ ਮੰਡੀਆਂ ਵਿੱਚ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਂਦਿਆਂ, ਪੰਜਾਬ ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਆਮਦ ਦੇ ਮਾਮਲੇ ਵਿੱਚ ਸਫਲਤਾਪੂਰਵਕ 185 ਲੱਖ ਮੀਟਰਕ ਟਨ ਦਾ ਅੰਕੜਾ ਪਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 185.66 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 181.09 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।

Paddy procurement in Punjab starts from tomorrowPaddy procurement 

ਹੋਰ ਪੜ੍ਹੋ: ਚਿੱਟਾ ਵੇਚਣ ਵਾਲੇ ਤਸਕਰਾਂ ਦੇ 'ਪ੍ਰਧਾਨ' ਨੂੰ ਕਟਹਿਰੇ 'ਚ ਖੜ੍ਹਾ ਕਰਕੇ ਸਜ਼ਾ ਦਿਓ : ਬੈਂਸ

ਇਸ ਦੇ ਮੁਕਾਬਲੇ ਪਿਛਲੇ ਸਾਲ ਇਸ ਮਿਆਦ ਦੌਰਾਨ 186.16 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਮੰਡੀ ਬੋਰਡ ਵੱਲੋਂ 1873 ਨੋਟੀਫਾਈਡ ਮੰਡੀਆਂ ਸਮੇਤ 2722 ਖਰੀਦ ਕੇਂਦਰ ਅਤੇ 849 ਆਰਜ਼ੀ ਯਾਰਡ ਸਥਾਪਿਤ ਕੀਤੇ ਗਏ ਹਨ।

Laal SinghLaal Singh

ਹੋਰ ਪੜ੍ਹੋ: ED ਨੇ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਕੀਤਾ ਗ੍ਰਿਫ਼ਤਾਰ, ਚੰਡੀਗੜ੍ਹ 'ਚ ਹੋਈ ਗ੍ਰਿਫ਼ਤਾਰੀ

ਚੇਅਰਮੈਨ ਨੇ ਅੱਗੇ ਦੱਸਿਆ ਕਿ ਝੋਨੇ ਦੀ ਆਮਦ ਦੇ ਮਾਮਲੇ ਵਿੱਚ ਸੰਗਰੂਰ ਜ਼ਿਲ੍ਹਾ 19.41 ਲੱਖ ਮੀਟਰਕ ਟਨ ਝੋਨੇ ਦੀ ਆਮਦ ਨਾਲ ਸਭ ਤੋਂ ਅੱਗੇ ਹੈ, ਇਸ ਤੋਂ ਬਾਅਦ ਲੁਧਿਆਣਾ ਅਤੇ ਪਟਿਆਲਾ ਹਨ ਜਿੱਥੇ ਕ੍ਰਮਵਾਰ 16.95 ਲੱਖ ਮੀਟਰਕ ਟਨ ਅਤੇ 14.27 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ।

Paddy ProcurementPaddy Procurement

ਹੋਰ ਪੜ੍ਹੋ: ਪੰਜਾਬ ਦੀ ਸਿਆਸੀ ਜਮਾਤ ਨੂੰ ਇਕਜੁੱਟ ਦੇਖ ਕੇ ਹੋਈ ਖੁਸ਼ੀ - ਰਵਨੀਤ ਬਿੱਟੂ

ਚੱਲ ਰਹੇ ਖਰੀਦ ਕਾਰਜਾਂ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਚੇਅਰਮੈਨ ਨੇ ਇਸ ਵੱਡੇ ਕਾਰਜ ਨੂੰ ਮੁਕੰਮਲ ਕਰਨ ਲਈ ਸਾਰੇ ਭਾਈਵਾਲਾਂ ਖ਼ਾਸ ਕਰਕੇ ਕਿਸਾਨਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement