
ਕਾਂਗਰਸ ਵਿਚ ਸ਼ਾਮਲ ਹੋਏ ਬਠਿੰਡਾ (ਦਿਹਾਤੀ) ਤੋਂ ਆਪ ਵਿਧਾਇਕ ਰੁਪਿੰਦਰ ਕੌਰ ਰੂਬੀ ਨੂੰ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਵਲੋਂ ਤਿੱਖੇ ਸਵਾਲ ਕੀਤੇ ਗਏ।
ਚੰਡੀਗੜ੍ਹ (ਅਮਨਪ੍ਰੀਤ ਕੌਰ): ਬੀਤੇ ਦਿਨ ਕਾਂਗਰਸ ਵਿਚ ਸ਼ਾਮਲ ਹੋਏ ਬਠਿੰਡਾ (ਦਿਹਾਤੀ) ਤੋਂ ਆਪ ਵਿਧਾਇਕ ਰੁਪਿੰਦਰ ਕੌਰ ਰੂਬੀ ਨੂੰ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਵਲੋਂ ਤਿੱਖੇ ਸਵਾਲ ਕੀਤੇ ਗਏ। ਇਸ ਦੌਰਾਨ ਉਹ ਪੱਤਰਕਾਰਾਂ ਦੇ ਸਵਾਲਾਂ ਤੋਂ ਬਚਦੇ ਨਜ਼ਰ ਆਏ। ਵਿਧਾਇਕਾ ਨੇ ਕਿਹਾ ਕਿ ਚੰਨੀ ਸਰਕਾਰ ਨੇ ਪਿਛਲੇ 50 ਦਿਨਾਂ ਵਿਚ ਬਹੁਤ ਚੰਗੇ ਕੰਮ ਕੀਤੇ, ਜਿਨ੍ਹਾਂ ਨੂੰ ਦੇਖਦਿਆਂ ਉਹਨਾਂ ਦੇ ਪਾਰਟੀ ਜੁਆਇੰਨ ਕੀਤੀ ਹੈ।
Rupinder Kaur Ruby
ਹੋਰ ਪੜ੍ਹੋ: ED ਨੇ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਕੀਤਾ ਗ੍ਰਿਫ਼ਤਾਰ, ਚੰਡੀਗੜ੍ਹ 'ਚ ਹੋਈ ਗ੍ਰਿਫ਼ਤਾਰੀ
ਉਹਨਾਂ ਕਿਹਾ ਕਿ ਮੇਰਾ ਸਟੈਂਡ ਸਪੱਸ਼ਟ ਹੈ, ਜਿਹੜੇ ਮੁੱਦੇ ਬਾਕੀ ਹਨ, ਉਹਨਾਂ ਦਾ ਹੱਲ ਹੋਣਾ ਚਾਹੀਦਾ ਹੈ। ਵਿਧਾਇਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਅਜਿਹੀ ਸਥਿਤੀ ਬਣਾ ਲਈ ਹੈ ਕਿ ਲੋਕ ਪਾਰਟੀ ਛੱਡ ਰਹੇ ਹਨ। ਆਮ ਆਦਮੀ ਪਾਰਟੀ ਨਾਲ ਜੁੜੇ ਲੋਕ ਹੁਣ ਟੁੱਟ ਰਹੇ ਹਨ। ਆਮ ਆਦਮੀ ਨੇ ਪੰਜਾਬ ਦੇ ਨੌਜਵਾਨਾਂ ਅਤੇ ਕਿਸਾਨਾਂ ਦਾ ਬਹੁਤ ਨੁਕਸਾਨ ਕੀਤਾ ਹੈ। ਉਹਨਾਂ ਕਿਹਾ ਕਿ ਉਹ ਹਰੇਕ ਦੇ ਚੰਗੇ ਕੰਮ ਦੀ ਤਾਰੀਫ ਕਰਦੇ ਹਨ, ਚਾਹੇ ਉਹ ਕਿਸੇ ਵੀ ਪਾਰਟੀ ਵਿਚ ਹੋਵੇ।