
ਗ਼ੈਰ-ਕਾਨੂੰਨੀ ਮਾਈਨਿੰਗ ਮਾਫ਼ੀਆ 'ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੋਈ ਹੈ - ਹਰਜੋਤ ਸਿੰਘ ਬੈਂਸ
ਰੋਪੜ : ਗ਼ੈਰ-ਕਾਨੂੰਨੀ ਮਾਈਨਿੰਗ ਮਾਫ਼ੀਆ 'ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੋਈ ਹੈ। ਮਾਈਨਿੰਗ ਵਿਭਾਗ ਦੀ ਸ਼ਕਾਇਤ 'ਤੇ ਮਾਈਨਿੰਗ ਮਾਫ਼ੀਆ ਦੇ ਕਿੰਗਪਿਨ ਰਾਕੇਸ਼ ਚੌਧਰੀ ਨੂੰ ਰੋਪੜ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਬਾਰੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਸਾਂਝੀ ਕੀਤੀ ਹੈ।
ਉਨ੍ਹਾਂ ਟਵੀਟ ਕਰਦਿਆਂ ਲਿਖਿਆ, ''ਗ਼ੈਰ-ਕਾਨੂੰਨੀ ਮਾਈਨਿੰਗ ਮਾਫ਼ੀਆ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਰੋਪੜ ਪੁਲਿਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ 'ਤੇ ਪਿਛਲੇ ਕਈ ਸਾਲਾਂ ਤੋਂ ਗ਼ੈਰ-ਕਾਨੂੰਨੀ ਮਾਈਨਿੰਗ ਦੇ ਕਿੰਗਪਿਨ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ਼ੈਰ-ਕਾਨੂੰਨੀ ਮਾਈਨਿੰਗ ਮਾਫ਼ੀਆ 'ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੋਈ ਹੈ।''
ਜ਼ਿਕਰਯੋਗ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਦੇ ਪਿੰਡ ਭਲਾਣ ਵਿਖੇ ਡੀਸਿਲਟਿੰਗ ਦੇ ਨਾਂ ਹੇਠ ਹੋ ਰਹੀ ਨਾਜਾਇਜ਼ ਮਾਈਨਿੰਗ ਬੰਦ ਕਰਵਾਉਣ ਲਈ ਧਰਨਾ ਲਗਾਇਆ ਗਿਆ ਸੀ। ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਬੀਤੇ ਕੱਲ ਇਹ ਧਰਨਾ ਖਤਮ ਕਰਵਾਇਆ ਅਤੇ ਕਿਹਾ ਸੀ ਕਿ ਨਾ ਤਾਂ ਮੈਂ ਖੁਦ ਖਾਵਾਂਗਾ ਅਤੇ ਨਾ ਹੀ ਕਿਸੇ ਨੂੰ ਖਾਨ ਦੇਵਾਂਗਾ। ਉਨ੍ਹਾਂ ਕਿਹਾ ਕਿ ਮੈਂ ਇਮਾਨਦਾਰੀ ਨਾਲ ਕੰਮ ਕਰ ਰਿਹਾ ਹਾਂ ਅਤੇ ਇਸ ਦੀ ਮਿਸਾਲ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਹੋ ਰਹੀ ਲਗਾਤਾਰ ਕਾਰਵਾਈ ਹੈ। ਅੱਜ ਹੁਣ ਉਨ੍ਹਾਂ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਇਸ ਨੂੰ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਕਰਾਰ ਦਿੱਤਾ ਹੈ।