ਭਗਵੰਤ ਮਾਨ ਸਰਕਾਰ ਭਰਨ ਲੱਗੀ ਪੰਜਾਬ ਦਾ ਖ਼ਾਲੀ ਖ਼ਜ਼ਾਨਾ : ਹਰਪਾਲ ਸਿੰਘ ਚੀਮਾ
Published : Nov 11, 2022, 6:56 am IST
Updated : Nov 11, 2022, 6:57 am IST
SHARE ARTICLE
image
image

ਭਗਵੰਤ ਮਾਨ ਸਰਕਾਰ ਭਰਨ ਲੱਗੀ ਪੰਜਾਬ ਦਾ ਖ਼ਾਲੀ ਖ਼ਜ਼ਾਨਾ : ਹਰਪਾਲ ਸਿੰਘ ਚੀਮਾ

ਕਿਹਾ, ਪੰਜਾਬੀ ਯੂਨੀਵਰਸਿਟੀ ਨੂੰ  ਵਿੱਤੀ ਸੰਕਟ ਨਹੀਂ ਆਉਣ ਦਿਤਾ ਜਾਵੇਗਾ


ਪਟਿਆਲਾ, 10 ਨਵੰਬਰ (ਗਗਨਦੀਪ ਸਿੰਘ ਦੀਪ ਪਨੈਚ): ਪੰਜਾਬ ਸਰਕਾਰ, ਮੱੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸੇ ਨੂੰ  ਵੀ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ | ਇਹ ਪ੍ਰਗਟਾਵਾ ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕੀਤਾ | ਉਹ ਪੰਜਾਬੀ ਯੂਨੀਵਰਸਿਟੀ ਦੇ ਅੰਤਰ-ਖੇਤਰੀ ਯੁਵਕ ਤੇ ਲੋਕ ਮੇਲੇ 'ਚ ਸ਼ਿਰਕਤ ਕਰਨ ਪੁੱਜੇ ਹੋਏ ਸਨ |
ਇਸ ਦੌਰਾਨ ਸੰਬੋਧਨ ਕਰਦਿਆਂ ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ  ਵਿਰਸੇ 'ਚ ਖਾਲੀ ਖ਼ਜ਼ਾਨਾ ਮਿਲਿਆ ਪਰ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਹੁਣ ਸੂਬੇ ਦਾ ਖ਼ਜ਼ਾਨਾ ਭਰਨ ਲੱਗਾ ਹੈ, ਮਾਲੀਆ ਪ੍ਰਾਪਤੀ ਵਧੀ ਹੈ ਅਤੇ ਚੋਰ ਮੋਰੀਆਂ ਬੰਦ ਕਰ ਕੇ ਮਾਨ ਸਰਕਾਰ ਨੇ ਲੀਡਰਾਂ ਦੇ ਘਰਾਂ 'ਚ ਜਾਂਦਾ ਪੈਸਾ ਰੋਕ ਦਿਤਾ ਹੈ | ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿੰਦਿਆਂ ਕਿ ਪੰਜਾਬ ਸਰਕਾਰ, ਪੰਜਾਬੀ ਯੂਨੀਵਰਸਿਟੀ ਦੇ ਨਾਲ ਖੜੀ ਹੈ ਅਤੇ ਇਸ ਨੂੰ  ਕਿਸੇ ਤਰ੍ਹਾਂ ਦਾ ਵਿੱਤੀ ਸੰਕਟ ਨਹੀਂ ਆਉਣ ਦੇਵੇਗੀ | ਉਨ੍ਹਾਂ ਦਸਿਆ ਕਿ ਯੂਨੀਵਰਸਿਟੀ ਅਮਲੇ ਨੂੰ  ਸੱਤਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਤਨਖ਼ਾਹਾਂ ਦੇਣ ਲਈ 9 ਕਰੋੜ ਰੁਪਏ ਦੇ ਵਿੱਤੀ ਬੋਝ ਨੂੰ  ਹਲਕਾ ਕਰਨ ਲਈ ਵੀ ਸਰਕਾਰ ਅਪਣਾ ਬਣਦਾ ਯੋਗਦਾਨ ਪਾਵੇਗੀ |
ਵਿੱਤ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ 'ਚ ਇਸ ਯੂਨੀਵਰਸਿਟੀ ਦੀ ਮਾੜੀ ਹਾਲਤ ਕਰ ਕੇ ਇਸ ਉਪਰ ਚੜ੍ਹੇ 150 ਕਰੋੜ ਰੁਪਏ ਕਰਜ਼ੇ ਨੂੰ  ਲਾਹੁਣ ਲਈ ਸਰਕਾਰ ਨੇ ਗੰਭੀਰਤਾ ਦਿਖਾਉਂਦਿਆਂ ਯੂਨੀਵਰਸਿਟੀ ਦੀ ਸਾਲਾਨਾ ਗਰਾਂਟ ਨੂੰ  114 ਕਰੋੜ ਤੋਂ ਵਧਾ ਕੇ 200 ਕਰੋੜ ਰੁਪਏ ਕਰ ਦਿਤਾ ਸੀ | ਪੰਜਾਬੀ ਯੂਨੀਵਰਸਿਟੀ 'ਚ ਅਪਣੇ ਬੀਤੇ ਸਮੇਂ ਦੀ ਯਾਦ ਤਾਜ਼ਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਸਾਡੇ ਸੱਭਿਆਚਾਰ ਵਿਚ ਮੇਲੇ ਹੁੰਦੇ ਹਨ ਤਾਂ ਨਸ਼ਿਆਂ ਲਈ ਕੋਈ ਥਾਂ ਨਹੀਂ ਰਹਿੰਦੀ | ਉਨ੍ਹਾਂ ਨੌਜਵਾਨਾਂ ਨੂੰ  ਸੱਦਾ ਦਿਤਾ ਕਿ ਉਹ ਅਪਣੇ ਟੀਚੇ ਮਿੱਥ ਕੇ ਮਿਹਨਤ ਕਰਨ ਤਾਂ ਕਾਮਯਾਬੀ ਜ਼ਰੂਰ ਮਿਲੇਗੀ |
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕੋਟਕਪੂਰਾ ਵਿਖੇ ਗੋਲੀਬਾਰੀ ਦੀ ਘਟਨਾ 'ਤੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਵਿਅਕਤੀ ਨੂੰ  ਅਮਨ-ਕਾਨੂੰਨ ਅਪਣੇ ਹੱਥ 'ਚ ਲੈਣ ਅਤੇ ਆਪਸੀ ਭਾਈਚਾਰਾ ਵਿਗਾੜਨ ਦੀ ਇਜਾਜ਼ਤ ਨਹੀਂ ਦੇਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੀ ਸੁਰੱਖਿਆ ਬਣਾ ਕੇ ਰੱਖੇਗੀ ਅਤੇ ਦੋਸ਼ੀਆਂ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਕ ਹੋਰ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਦਾਲਤਾਂ ਵਿਚ ਕੰਮ ਕਾਜ ਲਈ ਪੰਜਾਬੀ ਭਾਸ਼ਾ ਨੂੰ  ਪਹਿਲ ਦਿਤੇ ਜਾਣ ਲਈ ਗੰਭੀਰ ਹੈ | ਇਸ ਦੌਰਾਨ ਵਿਧਾਇਕ ਡਾ. ਬਲਬੀਰ ਸਿੰਘ ਨੇ ਨੌਜਵਾਨਾਂ ਨੂੰ  ਵਾਤਾਵਰਣ ਸੰਭਾਲ ਪ੍ਰਤੀ ਅਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰਵਾਇਆ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚਿਤਵੇ ਰੰਗਲੇ ਪੰਜਾਬ ਦੇ ਸੁਪਨੇ ਨੂੰ  ਸਾਕਾਰ ਕਰਨ 'ਚ ਨੌਜਵਾਨਾਂ ਦਾ ਵੱਡਾ ਯੋਗਦਾਨ ਹੋਵੇਗਾ | ਨੌਜਵਾਨਾਂ ਵਲੋਂ ਭੰਗੜੇ ਤੇ ਲੋਕ ਕਲਾਵਾਂ 'ਚ ਹਿੱਸਾ ਲੈਣ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭੰਗੜੇ ਤੇ ਲੋਕ ਨਾਚਾਂ ਨਾਲ ਨਸ਼ਿਆਂ ਨੂੰ  ਬੰਦ ਕੀਤਾ ਜਾ ਸਕਦਾ ਹੈ | ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪੋ੍ਰ. ਅਰਵਿੰਦ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਹੋਰ ਮਹਿਮਾਨਾਂ ਦਾ ਸਵਾਗਤ ਕਰਦਿਆਂ ਅੰਤਰ ਖੇਤਰੀ ਯੁਵਕ ਮੇਲੇ ਨੂੰ  ਕਰਵਾਉਣ ਦੇ ਉਦੇਸ਼ ਬਾਰੇ ਚਾਨਣਾ ਪਾਇਆ | ਇਸ ਮੌਕੇ ਮਿਲਕਫ਼ੈਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਯੁਵਕ ਭਲਾਈ ਵਿਭਾਗ ਦੇ ਮੁਖੀ ਗਗਨ ਥਾਪਾ, ਡਾ. ਨਿਵੇਦਿਤਾ, ਡਾ. ਭੀਮਇੰਦਰ ਸਿੰਘ, ਦਲਜੀਤ ਅਮੀ ਸਮੇਤ ਵੱਖ-ਵੱਖ ਕਾਲਜਾਂ ਦੇ ਪਿ੍ੰਸੀਪਲ, ਪ੍ਰੋਫੈਸਰ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਪੁੱਜੇ ਹੋਏ ਸਨ |

 

SHARE ARTICLE

ਏਜੰਸੀ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement