ਪੰਜਾਬ ਦੇ ਮੁੱਖ ਸਕੱਤਰ ਵਲੋਂ ਕਿਸਾਨਾਂ ਨੂੰ ਅਪੀਲ, ਸਿਹਤਮੰਦ ਭਵਿੱਖ ਲਈ ਪਰਾਲੀ ਨੂੰ ਅੱਗ ਨਾ ਲਾਉ
Published : Nov 11, 2022, 7:00 am IST
Updated : Nov 11, 2022, 7:00 am IST
SHARE ARTICLE
image
image

ਪੰਜਾਬ ਦੇ ਮੁੱਖ ਸਕੱਤਰ ਵਲੋਂ ਕਿਸਾਨਾਂ ਨੂੰ ਅਪੀਲ, ਸਿਹਤਮੰਦ ਭਵਿੱਖ ਲਈ ਪਰਾਲੀ ਨੂੰ ਅੱਗ ਨਾ ਲਾਉ

 


ਚੰਡੀਗੜ੍ਹ, 10 ਨਵੰਬਰ (ਭੁੱਲਰ) : ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨਾਲ ਅੱਜ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਵੀਡੀਉ ਕਾਨਫ਼ਰੰਸਿੰਗ ਜ਼ਰੀਏ ਇਕ ਉੱਚ ਪਧਰੀ ਸਮੀਖਿਆ ਮੀਟਿੰਗ ਕੀਤੀ ਗਈ | ਪੰਜਾਬ ਵਿਚ ਪਰਾਲੀ ਨੂੰ  ਅੱਗ ਲਾਉਣ ਦੇ ਮਾਮਲਿਆਂ ਬਾਬਤ ਕਮਿਸ਼ਨ ਨੇ ਵਿਸਥਾਰ ਵਿਚ ਰਿਪੋਰਟ ਲਈ | ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਗੱਲ 'ਤੇ ਸਖਤ ਨਾਰਾਜ਼ਗੀ ਪ੍ਰਗਟਾਈ ਕਿ ਉੱਤਰੀ ਭਾਰਤ ਖ਼ਾਸ ਤੌਰ 'ਤੇ ਪੰਜਾਬ ਵਿਚ ਪਰਾਲੀ ਨੂੰ  ਅੱਗ ਲਾਉਣ ਦੇ ਮਾਮਲਿਆਂ ਕਾਰਣ ਸਮੁੱਚੇ ਖੇਤਰ ਦਾ ਵਾਤਾਵਰਣ ਬਹੁਤ ਜ਼ਿਆਦਾ ਗੰਧਲਾ ਹੋਇਆ ਪਿਆ ਹੈ ਅਤੇ ਇਸ ਵਜਹਾਂ ਨਾਲ ਲੋਕ ਬਿਮਾਰ ਹੋ ਰਹੇ ਹਨ | ਕਮਿਸ਼ਨ ਨੇ ਕਿਹਾ ਕਿ ਸਖਤੀ ਨਾਲ ਪਰਾਲੀ ਨੂੰ  ਅੱਗ ਲਾਉਣ ਦੀਆਂ ਘਟਨਾਵਾਂ ਨੂੰ  ਰੋਕਿਆ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਇੰਜ ਹੀ ਚਲਦਾ ਰਿਹਾ ਤਾਂ ਪੰਜਾਬ ਸਰਕਾਰ 'ਤੇ ਭਾਰੀ ਜੁਰਮਾਨਾ ਕੀਤਾ ਜਾ ਸਕਦਾ ਹੈ |  
ਇਸ ਮੌਕੇ ਕਮਿਸ਼ਨ ਵਲੋਂ ਮੁੱਖ ਸਕੱਤਰ ਤੋਂ ਪੰਜਾਬ ਵਿਚ ਪਰਾਲੀ ਪ੍ਰਬੰਧਨ ਬਾਬਤ ਵਿਸਥਾਰ ਵਿਚ ਸਮੀਖਿਆ ਕੀਤੀ ਗਈ ਅਤੇ ਕਈ ਤਰ੍ਹਾਂ ਦੇ ਡਾਟਾ ਵੀ ਮੰਗੇ ਗਏ | ਮੁੱਖ ਸਕੱਤਰ ਨੇ ਦਸਿਆ ਕਿ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਦੀ ਸਾਰੀ ਮਸ਼ੀਨਰੀ ਇਸ ਗੱਲ ਲਈ ਯਤਨਸ਼ੀਲ ਹੈ ਕਿ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਕਮੀ ਲਿਆਂਦੀ ਜਾਵੇ ਅਤੇ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ  ਪ੍ਰੇਰਿਤ ਤੇ ਜਾਗਰੂਕ ਕੀਤਾ ਜਾ ਰਿਹਾ ਹੈ | ਕਿਸਾਨਾਂ ਨੂੰ  ਸਮੇਂ ਸਿਰ ਪਰਾਲੀ ਪ੍ਰਬੰਧਨ ਦੀਆਂ ਮਸ਼ੀਨਾਂ ਦਿਤੀਆਂ ਗਈਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨੇ ਪਰਭਾਵੀ ਢੰਗ ਅਪਣਾ ਕੇ ਪਰਾਲੀ ਸਾੜਨ ਦੀਆਂ ਘਟਨਾਵਾਂ ਕਾਫੀ ਘਟਾਈਆਂ ਵੀ ਹਨ | ਮੁੱਖ ਸਕੱਤਰ ਨੇ ਕਿਹਾ ਕਿ ਹਰ ਹਫ਼ਤੇ ਪਰਾਲੀ ਪ੍ਰਬੰਧਨ ਲਈ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ ਤਾਂ ਜੋ ਪਰਾਲੀ ਸਾੜਨ ਤੋਂ ਰੋਕਣ ਲਈ ਸਾਰਥਕ ਹੰਭਲੇ ਮਾਰੇ ਜਾ ਸਕਣ | ਮੁੱਖ ਸਕੱਤਰ ਨੇ ਦਸਿਆ ਕਿ ਉਨ੍ਹਾਂ ਹਾਟ-ਸਪਾਟਸ 'ਤੇ ਅਧਿਕਾਰੀਆਂ ਵਲੋਂ ਜ਼ਿਆਦਾ ਫ਼ੋਕਸ ਕੀਤਾ ਗਿਆ ਹੈ ਜਿਨ੍ਹਾਂ ਪਿੰਡਾਂ ਵਿਚ ਪਿਛਲੇ ਸਾਲਾਂ ਦੌਰਾਨ ਨਾੜ ਨੂੰ  ਅੱਗ ਲਾਉਣ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ | ਇਸ ਤੋਂ ਇਲਾਵਾ ਸਾਰੇ 23 ਜ਼ਿਲਿ੍ਹਆਂ ਵਿਚ ਸੀਨੀਅਰ ਆਈਏਐਸ ਅਫ਼ਸਰ ਜਿਨ੍ਹਾਂ ਨੂੰ  ਸਬੰਧਤ ਜ਼ਿਲ੍ਹੇ ਦਾ ਸਕੱਤਰ ਇੰਚਾਰਜ ਲਾਇਆ ਗਿਆ ਹੈ, ਵਲੋਂ ਸਮੇਂ-ਸਮੇਂ 'ਤੇ ਦੌਰਾ ਕਰ ਕੇ ਪਰਾਲੀ ਪ੍ਰਬੰਧਨ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਜਾ ਰਿਹਾ ਹੈ | ਮੁੱਖ ਸਕੱਤਰ ਨੇ ਕਿਸਾਨਾਂ ਨੂੰ  ਅਪੀਲ ਕੀਤੀ ਕਿ ਬੱਚਿਆਂ ਅਤੇ ਨੌਜਵਾਨਾਂ ਦੇ ਸਿਹਤਮੰਦ ਭਵਿੱਖ ਲਈ ਹਰ ਹਾਲਤ ਵਿਚ ਪਰਾਲੀ ਨੂੰ  ਨਾ ਸਾੜਿਆ ਜਾਵੇ ਅਤੇ ਇਸ ਦੇ ਪ੍ਰਬੰਧਨ ਲਈ ਸਰਕਾਰ ਦਾ ਸਾਥ ਦਿਤਾ ਜਾਵੇ |

 

SHARE ARTICLE

ਏਜੰਸੀ

Advertisement

ਵਾਹਿਗੁਰੂ ਆਹ ਤਾਂ ਮਾੜਾ ਹੋਇਆ! ਪੁੱਤ ਦੀ ਲਾ.ਸ਼ ਨੂੰ ਚੁੰਮ ਚੁੰਮ ਕੇ ਚੀਕਾਂ ਮਾਰ ਰਿਹਾ ਪਿਓ ਤੇ ਮਾਂ,ਦੇਖਿਆ ਨਹੀਂ ਜਾਂਦਾ.

19 Apr 2024 12:05 PM

ਨਵਜੋਤ ਸਿੱਧੂ ਦੇ ਤੇਵਰ ਕਾਂਗਰਸ ਲਈ ਮੁਸੀਬਤ! ਢੀਂਡਸਾ ਪਰਿਵਾਰ ਨੇ ਖਿੱਚੀਆਂ ਤਲਵਾਰਾਂ, ਡਰੇ ਅਕਾਲੀ!

19 Apr 2024 11:05 AM

ਬੇਗਾਨੇ ਮੁੰਡੇ ਨਾਲ ਕਾਰ ’ਚ ਬੈਠੀ ਪਤਨੀ ਨੂੰ ਕੁੱਟਣ ਵਾਲਾ ਪਤੀ ਬੁਰੀ ਤਰ੍ਹਾਂ ਫਸਿਆ! ਅਜਿਹੀ ਗਲਤੀ ਨਾਲੋਂ ਚੰਗਾ ਸੀ..

19 Apr 2024 9:49 AM

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM
Advertisement