
ਗੈਂਗਸਟਰਾਂ ਅਤੇ ਤਸਕਰਾਂ ਨਾਲ ਮਿਲ ਕੇ ਜੇਲ੍ਹ ’ਚ ਕੈਦੀਆਂ ਨੂੰ ਨਸ਼ਾ ਅਤੇ ਮੋਬਾਈਲ ਦੇਣ ਦੇ ਲੱਗੇ ਇਲਜ਼ਾਮ
ਫ਼ਿਰੋਜ਼ਪੁਰ: ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਹੇਠ ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਿਸ ਨੇ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਡਿਪਟੀ ਸੁਪਰਡੈਂਟ ਡੀਐਸਪੀ ਗੁਰਚਰਨ ਸਿੰਘ ਧਾਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਦਰਅਸਲਗੁਰਚਰਨ ਸਿੰਘ ਧਾਰੀਵਾਲ ’ਤੇ ਜੇਲ੍ਹ ਵਿਚ ਬੰਦ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਮੋਬਾਈਲ ਫ਼ੋਨ ਅਤੇ ਨਸ਼ਾ ਸਪਲਾਈ ਕਰਵਾਉਣ ਬਦਲੇ ਮੋਟੀ ਰਕਮ ਵਸੂਲਣ ਦੇ ਇਲਜ਼ਾਮ ਲੱਗੇ ਹਨ।
ਗਸ਼ਤ ਅਤੇ ਚੈਕਿੰਗ ਦੌਰਾਨ ਜਦੋਂ ਪੁਲਿਸ ਪਾਰਟੀ ਬਗਦਾਦੀ ਗੇਟ ਫ਼ਿਰੋਜ਼ਪੁਰ ਸ਼ਹਿਰ ਦੇ ਕੋਲ ਪਹੁੰਚੀ ਤਾਂ ਉਹਨਾਂ ਨੂੰ ਇਤਲਾਹ ਮਿਲੀ ਕਿ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਡੀਐਸਪੀ ਗੁਰਚਰਨ ਸਿੰਘ ਧਾਰੀਵਾਲ ਜੇਲ੍ਹ ਵਿਚ ਬੰਦ ਕੈਦੀਆਂ ਨੂੰ ਮੋਬਾਈਲ, ਸਿਮ ਅਤੇ ਨਸ਼ੀਲੇ ਪਦਾਰਥ ਸਪਲਾਈ ਕਰਵਾਉਂਦਾ ਹੈ।
ਹੁਣ ਵੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਵੱਲੋਂ ਜੇਲ੍ਹ ਦੇ ਅੰਦਰ ਮੋਬਾਈਲ ਨੰਬਰ 96466 85719 ਅਤੇ 9914187049 ਦੀ ਵਰਤੋਂ ਕੀਤੀ ਜਾ ਰਹੀ ਹੈ। ਪੁਲਿਸ ਨੇ ਤੁਰੰਤ ਛਾਪੇਮਾਰੀ ਕਰਕੇ ਡੀਐਸਪੀ ਗੁਰਚਰਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਹਨਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।