ਬੇਅਦਬੀ ਕਾਂਡ ਵਿਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਰਾਜੂ ਦਾ ਗੋਲੀਆਂ ਮਾਰ ਕੇ ਕਤਲ, ਮਾਮਲਾ ਦਰਜ
Published : Nov 11, 2022, 6:50 am IST
Updated : Nov 11, 2022, 6:50 am IST
SHARE ARTICLE
image
image

ਬੇਅਦਬੀ ਕਾਂਡ ਵਿਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਰਾਜੂ ਦਾ ਗੋਲੀਆਂ ਮਾਰ ਕੇ ਕਤਲ, ਮਾਮਲਾ ਦਰਜ


ਤਿੰਨ ਮੋਟਰਸਾਈਕਲਾਂ 'ਤੇ ਆਏ ਛੇ ਹਮਲਾਵਰਾਂ ਨੇ ਅੰਨ੍ਹੇਵਾਹ ਤਾਬੜਤੋੜ ਚਲਾਈਆਂ ਗੋਲੀਆਂ

 

ਕੋਟਕਪੂਰਾ, 10 ਨਵੰਬਰ (ਗੁਰਿੰਦਰ ਸਿੰਘ) : ਕੋਟਕਪੂਰਾ ਤੋਂ ਹਰੀਨੌ ਪਿੰਡ ਨੂੰ  ਜਾਣ ਵਾਲੀ ਸੜਕ 'ਤੇ ਇਕ ਬੇਅਦਬੀ ਕਾਂਡ ਦੇ ਮਾਮਲੇ ਵਿਚ ਨਾਮਜ਼ਦ ਵਿਅਕਤੀ ਪ੍ਰਦੀਪ ਰਾਜੂ ਦਾ ਸਵੇਰੇ ਕਰੀਬ 7:00 ਵਜੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਕਤਲ ਕਰ ਦਿਤਾ |
ਘਟਨਾ ਸਥਾਨ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫ਼ੁਟੇਜ ਮੁਤਾਬਕ ਤਿੰਨ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਆਏ ਸਿਰੋਂ ਮੋਨੇ 6 ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਜਿਸ ਨਾਲ ਪ੍ਰਦੀਪ ਰਾਜੂ ਦੀ ਮੌਤ ਹੋ ਗਈ ਜਦਕਿ ਉਸ ਦੇ ਗੰਨਮੈਨ ਹਾਕਮ ਸਿੰਘ ਅਤੇ ਗੁਆਂਢੀ ਅਮਰ ਸਿੰਘ ਵਿਰਦੀ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ | ਦਸਿਆ ਜਾ ਰਿਹਾ ਹੈ ਕਿ ਪ੍ਰਦੀਪ ਰਾਜੂ ਬੇਅਦਬੀ ਕਾਂਡ ਦੇ 12 ਅਕਤੂਬਰ 2015 ਨੂੰ  ਥਾਣਾ ਬਾਜਾਖ਼ਾਨਾ ਵਿਖੇ ਦਰਜ ਐਫ਼ਆਈਆਰ ਨੰਬਰ 128 ਦੇ ਮਾਮਲੇ ਵਿਚ ਨਾਮਜ਼ਦ ਸੀ | ਫ਼ਰੀਦਕੋਟ ਅਦਾਲਤ ਤੋਂ ਜ਼ਮਾਨਤ 'ਤੇ ਆਇਆ ਹੋਣ ਕਰ ਕੇ ਪੁਲਿਸ ਪ੍ਰਸ਼ਾਸਨ ਵਲੋਂ ਉਸ ਨੂੰ  ਦੋ ਸੁਰੱਖਿਆ ਕਰਮੀ ਵੀ ਮੁਹਈਆ ਕਰਵਾਏ ਹੋਏ ਸਨ ਪਰ ਘਟਨਾ ਮੌਕੇ ਉਨ੍ਹਾਂ ਵਿਚੋਂ ਇਕ ਪੁਲਿਸ ਮੁਲਾਜ਼ਮ ਹੀ ਮੌਜੂਦ ਸੀ | ਹਮਲਾਵਰ ਮੌਕੇ 'ਤੇ ਇਕ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਨੰਬਰ ਐਚ.ਆਰ. 14 ਏ 4083 ਛੱਡ ਕੇ ਫ਼ਰਾਰ ਹੋ ਗਏ | ਪੁਲਿਸ ਨੇ ਮੋਟਰਸਾਈਕਲ ਕਬਜ਼ੇ ਵਿਚ ਲੈ ਲਿਆ ਹੈ | ਫ਼ਾਰੈਂਸਿਕ ਮਾਹਰਾਂ ਦੀਆਂ ਟੀਮਾਂ ਮੌਕੇ 'ਤੇ ਪੁੱਜ ਗਈਆਂ ਹਨ |
ਜ਼ਿਕਰਯੋਗ ਹੈ ਕਿ ਡੇਰਾ ਸਿਰਸਾ ਦੇ ਮੁਖੀ ਸੌਦਾ ਸਾਧ ਅਤੇ ਮਿ੍ਤਕ ਪ੍ਰਦੀਪ ਰਾਜੂ ਸਮੇਤ 5 ਹੋਰ ਡੇਰਾ ਪ੍ਰੇਮੀ ਬੇਅਦਬੀ ਕਾਂਡ ਦੇ ਮਾਮਲੇ ਵਿਚ ਨਾਮਜ਼ਦ ਹੋਣ ਤੋਂ ਬਾਅਦ ਜ਼ਮਾਨਤਾਂ 'ਤੇ ਹਨ ਜਦਕਿ ਤਿੰਨ ਡੇਰਾ ਪ੍ਰੇਮੀਆਂ ਕ੍ਰਮਵਾਰ ਪ੍ਰਦੀਪ ਕਲੇਰ, ਸੰਦੀਪ ਬਰੇਟਾ ਅਤੇ ਹਰਸ਼ ਧੂਰੀ ਨੂੰ  ਅਦਾਲਤ ਵਲੋਂ ਵਾਰ-ਵਾਰ ਪੇਸ਼ੀ ਲਈ ਸੰਮਨ ਕਰਨ 'ਤੇ ਵਰੰਟ ਕੱਢਣ ਤੋਂ ਬਾਅਦ ਭਗੌੜਾ ਕਰਾਰ ਦਿਤਾ ਜਾ ਚੁਕਾ ਹੈ | ਪ੍ਰਦੀਪ ਰਾਜੂ ਪੁੱਤਰ ਸਾਧੂ ਸਿੰਘ ਦੀ ਲਾਸ਼ ਪੋਸਟਮਾਰਟਮ ਵਾਸਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਭੇਜ ਦਿਤੀ ਗਈ ਹੈ ਤੇ ਪੁਲਿਸ ਨੇ ਅਣਪਛਾਤੇ ਹਮਲਾਵਰਾਂ ਵਿਰੁਧ ਕਤਲ ਅਤੇ ਆਰਮਜ਼ ਐਕਟ ਦੀ ਧਾਰਾ ਸਮੇਤ ਹੋਰ ਸੰਗੀਨ ਧਾਰਾਵਾਂ ਦਾ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿਤੀ ਹੈ |
ਮੌਕੇ 'ਤੇ ਪੁੱਜੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਜਿਥੇ ਜ਼ਖ਼ਮੀਆਂ ਦਾ ਇਲਾਜ ਸਹੀ ਢੰਗ ਨਾਲ ਕਰਨਾ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ  ਹਦਾਇਤਾਂ ਕੀਤੀਆਂ, ਉਥੇ ਪੁਲਿਸ ਅਧਿਕਾਰੀਆਂ ਨੂੰ  ਵੀ ਮਾਮਲੇ ਦੀ ਜਾਂਚ ਨਿਰਪੱਖ ਢੰਗ ਨਾਲ ਜਲਦ ਕਰਨ ਲਈ ਆਖਿਆ | ਏਡੀਜੀਪੀ ਅਰਪਿਤ ਸ਼ੁਕਲਾ ਸਮੇਤ ਆਈ.ਜੀ. ਪ੍ਰਦੀਪ ਯਾਦਵ, ਐਸਐਸਪੀ ਰਾਜਪਾਲ ਸਿੰਘ ਸੰਧੂ ਅਤੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਵੀ ਘਟਨਾ ਸਥਾਨ ਦਾ ਦੌਰਾ ਕਰਨ ਉਪਰੰਤ ਸਾਰਿਆਂ ਨੂੰ  ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ |

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement