ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਅਸਰ ਹਿਮਾਚਲ ਅਤੇ ਗੁਜਰਾਤ ਚੋਣਾਂ ਵਿਚ ਦੇਖਣ ਨੂੰ ਮਿਲੇਗਾ - ਦੀਪਕ ਬਾਲੀ
Published : Nov 11, 2022, 7:03 am IST
Updated : Nov 11, 2022, 7:03 am IST
SHARE ARTICLE
Deepak Bali
Deepak Bali

ਉਹਨਾਂ ਕਿਹਾ ਕਿ ਮਾਨ ਸਰਕਾਰ ਤੋਂ ਪੰਜਾਬ ਦੇ ਲੋਕ ਬਹੁਤ ਖੁਸ਼ ਹਨ।

 

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪਿਛਲੇ 7 ਮਹੀਨਿਆਂ ਵਿਚ ਕੀਤੇ ਗਏ ਵਿਕਾਸ ਕਾਰਜਾਂ ਦਾ ਅਸਰ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਚੋਣਾਂ ਵਿਚ ਦੇਖਣ ਨੂੰ ਮਿਲੇਗਾ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਿਮਾਚਲ ਪ੍ਰਦੇਸ਼ ਦੇ ਮੀਡੀਆ ਪ੍ਰਭਾਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ ਨੇ ਕਿਹਾ ਕਿ ਪੰਜਾਬ ਵਿਚ ਮਾਨ ਸਰਕਾਰ ਨੇ ਸੱਤਾ ਵਿਚ ਆਉਂਦੇ ਹੀ ਆਪਣੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ। ਪਿੰਡਾਂ ਅਤੇ ਸ਼ਹਿਰਾਂ ਵਿਚ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਹੋ ਚੁੱਕੀ ਹੈ, ਲੋਕਾਂ ਦੇ ਬਿਜਲੀ ਦੇ ਬਿਲ ਜ਼ੀਰੋ ਆਉਣ ਲੱਗ ਪਏ ਹਨ। ਇਸ ਤੋਂ ਇਲਾਵਾ ਪੰਜਾਬ ਵਿਚ ਸਭ ਤੋਂ ਵੱਡਾ ਮੁੱਦਾ ਸੀ ਭ੍ਰਿਸ਼ਟਾਚਾਰ ਦਾ, ਉਹ ਬਿਲਕੁਲ ਖਤਮ ਹੋ ਚੁੱਕਾ ਹੈ।

ਉਹਨਾਂ ਕਿਹਾ ਕਿ ਮਾਨ ਸਰਕਾਰ ਤੋਂ ਪੰਜਾਬ ਦੇ ਲੋਕ ਬਹੁਤ ਖੁਸ਼ ਹਨ। ਇਸ ਦੇ ਨਾਲ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਵੀ ਲਾਗੂ ਕਰ ਦਿੱਤੀ ਗਈ ਹੈ। ‘ਆਪ’ ਆਗੂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਗਈਆਂ ਜਿਸ ਵਿਚ ਸਵਾ 3 ਲੱਖ ਤੋਂ ਵੱਧ ਬੱਚਿਆਂ ਨੇ ਭਾਗ ਲਿਆ ਜੋ ਕਿ ਆਪਣੇ ਆਪ ਇਤਿਹਾਸਿਕ ਗੱਲ ਹੈ।

ਉਹਨਾਂ ਕਿਹਾ ਕਿ ਇਹਨਾਂ ਸਾਰੇ ਕੰਮਾਂ ਦਾ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਡੂੰਘਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਭਾਰੀ ਬਹੁਮਤ ਨਾਲ ਸਰਕਾਰ ਬਣਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement