ਕੇਰਲਾ ਅਪਣਾਏਗਾ ਪੰਜਾਬ ਮਾਡਲ
Published : Nov 11, 2022, 6:58 am IST
Updated : Nov 11, 2022, 7:01 am IST
SHARE ARTICLE
image
image

ਕੇਰਲਾ ਅਪਣਾਏਗਾ ਪੰਜਾਬ ਮਾਡਲ

 

ਚੰਡੀਗੜ੍ਹ, 10 ਨਵੰਬਰ (ਸਸਸ): ਕੇਰਲਾ ਦੀ ਪਸ਼ੂ ਪਾਲਣ ਮੰਤਰੀ ਸ੍ਰੀਮਤੀ ਜੇ. ਚਿਨਚੁਰਾਨੀ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪਸ਼ੂਆਂ ਦੇ ਚਾਰਾ ਪ੍ਰਬੰਧਨ ਲਈ 'ਪੰਜਾਬ ਮਾਡਲ' ਅਪਣਾਉਣ ਵਿਚ ਦਿਲਚਸਪੀ ਦਿਖਾਈ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੇਰਲਾ ਨੂੰ  ਪਸ਼ੂਆਂ ਦੇ ਚਾਰੇ ਵਾਸਤੇ ਪਰਾਲੀ ਮੁਹਈਆ ਕਰਵਾਉਣ ਦਾ ਭਰੋਸਾ ਦਿਤਾ ਹੈ ਜਿਸ ਨਾਲ ਪੰਜਾਬ ਵਿਚ ਪਰਾਲੀ ਨੂੰ  ਅੱਗ ਲਾਉਣ ਦੀ ਸਮੱਸਿਆ ਨੂੰ  ਠੱਲ੍ਹ ਪਾਉਣ ਸਣੇ ਵੱਡੀ ਮਾਤਰਾ ਵਿਚ ਬਣਦੀ ਪਰਾਲੀ ਨਾਲ ਨਜਿੱਠਣ ਵਿਚ ਮਦਦ ਮਿਲੇਗੀ |
ਪੰਜਾਬ ਦੀ ਤਰਜ਼ 'ਤੇ ਪਸ਼ੂ-ਧੰਨ ਲਈ ਖ਼ੁਰਾਕ, ਬੁਨਿਆਦੀ ਢਾਂਚਾ ਅਤੇ ਢੁਕਵਾਂ ਮਾਹੌਲ ਸਿਰਜਣ ਹਿਤ ਕਾਨੂੰਨ ਬਣਾਉਣ ਵਾਸਤੇ ਕੇਰਲਾ ਸਰਕਾਰ ਦੇ 21 ਮੈਂਬਰੀ ਵਫ਼ਦ ਦੀ ਅਗਵਾਈ ਕਰ ਰਹੀ ਪਸ਼ੂ ਪਾਲਣ ਮੰਤਰੀ ਸ੍ਰੀਮਤੀ ਜੇ. ਚਿਨਚੁਰਾਨੀ ਨੇ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ  ਪੱਤਰ ਸੌਂਪਿਆ | ਇਸ ਉਦਮ ਨੂੰ  ਕੈਬਨਿਟ ਮੰਤਰੀ ਨੇ ਦੋਹਾਂ ਸੂਬਿਆਂ ਲਈ ਮੁਨਾਫ਼ੇ ਵਾਲਾ ਦਸਦਿਆਂ ਕਿਹਾ ਕਿ ਮਾਨ ਸਰਕਾਰ ਇਸ ਦਿਸ਼ਾ ਵਿਚ ਹਰ ਸੰਭਵ ਸਹਿਯੋਗ ਲਈ ਤਿਆਰ ਹੈ | ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਇਸ ਪ੍ਰਸਤਾਵਤ ਪ੍ਰਾਜੈਕਟ ਨੂੰ  ਸਿਰੇ ਚਾੜ੍ਹਨ ਲਈ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ | ਅਪਣੇ ਦੋ ਦਿਨਾਂ ਪੰਜਾਬ ਦੌਰੇ ਲਈ ਅੱਜ ਚੰਡੀਗੜ੍ਹ ਪੁੱਜੇ ਕੇਰਲਾ ਸਰਕਾਰ ਦੇ ਵਫ਼ਦ ਦਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਨਿੱਘਾ ਸਵਾਗਤ ਕੀਤਾ |
ਇਸ ਪਿੱਛੋਂ ਮੀਟਿੰਗ ਦੌਰਾਨ ਸ੍ਰੀਮਤੀ ਚਿਨਚੁਰਾਨੀ ਨੇ ਕਿਹਾ ਕਿ ਕੇਰਲਾ ਵਿਚ ਲੋਕਾਂ ਲਈ ਡੇਅਰੀ ਫ਼ਾਰਮਿੰਗ ਰੋਜ਼ੀ-ਰੋਟੀ ਦਾ ਅਹਿਮ ਕਿੱਤਾ ਹੈ ਅਤੇ ਲੱਖਾਂ ਕਿਸਾਨਾਂ ਲਈ ਡੇਅਰੀ ਕਿੱਤਾ ਆਮਦਨ ਦਾ ਮੁੱਖ ਸਾਧਨ ਹੈ | ਪੰਜਾਬ ਤੋਂ ਬਾਅਦ ਕੇਰਲਾ ਦੁੱਧ ਉਤਪਾਦਕਤਾ ਵਿਚ ਦੇਸ਼ 'ਚ ਦੂਜੇ ਨੰਬਰ 'ਤੇ ਹੈ | ਉਨ੍ਹਾਂ ਦਸਿਆ ਕਿ ਪਿਛਲੇ ਕੁੱਝ ਸਾਲਾਂ ਵਿਚ ਪਸ਼ੂ ਚਾਰੇ ਦੀਆਂ ਕੀਮਤਾਂ ਵਧਣ ਕਾਰਨ ਡੇਅਰੀ ਨਾਲ ਜੁੜੇ ਕਿਸਾਨਾਂ ਦੀ ਆਰਥਕਤਾ ਬੁਰੀ ਤਰ੍ਹਾਂ ਪ੍ਰਭਾਵਤ ਹੋਈ ਹੈ | ਉਨ੍ਹਾਂ ਕਿਹਾ ਕਿ ਤੱਟੀ ਰਾਜ ਕੇਰਲਾ ਵਿਚ ਖੇਤੀਯੋਗ ਜ਼ਮੀਨ ਘੱਟ ਹੋਣ ਕਰ ਕੇ ਪਸ਼ੂਆਂ ਲਈ ਲੋੜੀਂਦਾ ਚਾਰਾ ਪੈਦਾ ਨਹੀਂ ਹੁੰਦਾ | ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਵਲੋਂ ਐਲਾਨੇ ਕਿਸਾਨ ਰੇਲ ਪ੍ਰਾਜੈਕਟ ਰਾਹੀਂ ਪਰਾਲੀ ਕੇਰਲਾ ਰਾਜ ਵਿਚ ਭੇਜੀ ਜਾਂਦੀ ਹੈ ਤਾਂ ਇਸ ਨਾਲ ਕੇਰਲਾ ਦੇ ਵੱਡੀ ਗਿਣਤੀ ਡੇਅਰੀ ਕਿਸਾਨਾਂ ਨੂੰ  ਲਾਭ ਹੋਵੇਗਾ |
Tਕੇਰਲਾ ਪਸ਼ੂ ਧਨ ਅਤੇ ਪੋਲਟਰੀ ਫ਼ੀਡ ਤੇ ਮਿਨਰਲ ਮਿਕਸਚਰ (ਨਿਰਮਾਣ ਤੇ ਵਿਕਰੀ ਨਿਯਮ) ਬਿਲ, 2022'' ਬਣਾਉਣ ਲਈ ਅਧਿਐਨ ਕਰਨ ਵਾਸਤੇ ਪੰਜਾਬ ਦੌਰੇ 'ਤੇ ਪੁੱਜੀ ਕੇਰਲਾ ਵਿਧਾਨ ਸਭਾ ਦੀ ਸਲੈਕਟ ਕਮੇਟੀ ਨੂੰ  ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਸਿਆ ਕਿ ਪੰਜਾਬ, ਪਸ਼ੂਆਂ ਦੀ ਕੌਮੀ ਆਬਾਦੀ ਵਿਚ 1.31 ਫ਼ੀ ਸਦੀ ਦਾ ਯੋਗਦਾਨ ਪਾਉਂਦਾ ਹੈ ਜਦਕਿ ਸੂਬੇ ਵਿਚ ਦੁੱਧ ਦਾ ਉਤਪਾਦਨ ਕੌਮੀ ਉਤਪਾਦਨ ਦਾ 6.70 ਫ਼ੀ ਸਦੀ ਹੁੰਦਾ ਹੈ | ਪੰਜਾਬ ਵਿਚ ਪ੍ਰਤੀ ਵਿਅਕਤੀ ਦੁੱਧ ਤੇ ਅੰਡੇ ਦੀ ਉਪਲੱਬਧਤਾ ਦੇਸ਼ ਵਿਚ ਸੱਭ ਤੋਂ ਵੱਧ ਹੈ ਅਤੇ ਪਸ਼ੂ ਪਾਲਣ ਖੇਤਰ ਦਾ ਸੂਬੇ ਦੀ ਖੇਤੀਬਾੜੀ ਦੀ ਜੀ.ਡੀ.ਪੀ. ਵਿਚ ਵੱਡਾ ਯੋਗਦਾਨ ਹੈ |

 

SHARE ARTICLE

ਏਜੰਸੀ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement