ਲੁਧਿਆਣਾ ਪੁਲਿਸ ਨੇ ਜੂਆ ਖੇਡ ਰਹੇ 8 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ, 2 ਲੱਖ ਦੀ ਨਕਦੀ ਵੀ ਕੀਤੀ ਬਰਾਮਦ

By : GAGANDEEP

Published : Nov 11, 2022, 2:07 pm IST
Updated : Nov 11, 2022, 2:45 pm IST
SHARE ARTICLE
photo
photo

ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਕਾਰਵਾਈ

 

ਲੁਧਿਆਣਾ: ਲੁਧਿਆਣਾ ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਜਵਾਹਰ ਨਗਰ ਕੈਂਪ ਵਿੱਚ ਇੱਕ ਘਰ ਦੀ ਛੱਤ 'ਤੇ ਚੱਲ ਰਹੇ ਜੂਏ 'ਤੇ ਛਾਪਾ ਮਾਰ ਕੇ 8 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਦੌਰਾਨ ਉਨ੍ਹਾਂ ਦੇ ਕਬਜ਼ੇ 'ਚੋਂ 2.11 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਹੋਈ ਹੈ। ਫਿਲਹਾਲ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਏਐਸਆਈ ਭੀਸ਼ਮ ਦੇਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਬਲਬੀਰ ਕੁਮਾਰ, ਨਰੇਸ਼ ਕੁਮਾਰ, ਅਜੈ ਕੁਮਾਰ ਵਾਸੀ ਮਨਜੀਤ ਨਗਰ, ਅਮਰਿੰਦਰ ਸਿੰਘ ਵਾਸੀ ਫਾਜ਼ਿਲਕਾ, ਹਰਜੀਤ ਸਿੰਘ ਵਾਸੀ ਪਿੰਡ ਮਾਡਲ, ਸੰਜੇ ਕੁਮਾਰ ਵਾਸੀ ਹੈਬੋਵਾਲ ਅਤੇ ਘੁਮਾਰ ਮੰਡੀ ਦੇ ਰਹਿਣ ਵਾਲੇ ਵਜੋਂ ਹੋਈ ਹੈ। 

ਪੁਲਿਸ ਨੂੰ ਵੀਰਵਾਰ ਸ਼ਾਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜਵਾਹਰ ਨਗਰ ਦੀ ਲੇਬਰ ਕਾਲੋਨੀ ਗਲੀ ਨੰਬਰ 7 ਦੇ ਨਿਵਾਸੀ ਬਲਬੀਰ ਕੁਮਾਰ ਅਤੇ ਨਰੇਸ਼ ਕੁਮਾਰ ਸਕੇ ਭਰਾ ਹੋਰ ਲੋਕਾਂ ਨੂੰ ਆਪਣੇ ਘਰ ਦੀ ਛੱਤ 'ਤੇ ਬਿਠਾ ਕੇ ਜੂਆ ਖੇਡ ਰਹੇ ਹਨ। ਸੂਚਨਾ ਦੇ ਆਧਾਰ 'ਤੇ ਉਥੇ ਛਾਪੇਮਾਰੀ ਕਰਕੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement