ਅਪਣੇ ਸਰੋਤਾਂ 'ਚੋਂ ਹੀ ਹਰਿਆਣਾ ਨੂੰ ਪਾਣੀ ਦੇਵੇ ਪੰਜਾਬ : ਅਮਿਤ ਸ਼ਾਹ
Published : Nov 11, 2022, 6:48 am IST
Updated : Nov 11, 2022, 6:48 am IST
SHARE ARTICLE
image
image

ਅਪਣੇ ਸਰੋਤਾਂ 'ਚੋਂ ਹੀ ਹਰਿਆਣਾ ਨੂੰ ਪਾਣੀ ਦੇਵੇ ਪੰਜਾਬ : ਅਮਿਤ ਸ਼ਾਹ


ਪੰਜਾਬ ਨੇ ਹਮੇਸ਼ਾ ਇਹ ਦਲੀਲ ਰੱਖੀ ਹੈ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਪਰ ਕੇਂਦਰ ਨੇ ਇਸ ਨੂੰ ਕੋਈ ਤਵੱਜੋ ਨਹੀਂ ਦਿਤੀ


ਨਵੀਂ ਦਿੱਲੀ, 10 ਨਵੰਬਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਅਪਣੇ ਉਪਲਬਧ ਸਰੋਤਾਂ ਵਿਚੋਂ ਹੀ ਹਰਿਆਣਾ ਨੂੰ ਪਾਣੀ ਦੇਵੇ | ਕੇਂਦਰੀ ਮੰਤਰੀ ਨੇ ਪਾਣੀਆਂ ਦੀ ਵੰਡ ਦੇ ਮਾਮਲੇ 'ਤੇ ਪੰਜਾਬ ਸਰਕਾਰ ਦੇ ਪੱਖ ਨੂੰ ਕੋਈ ਵਜ਼ਨ ਨਹੀਂ ਦਿਤਾ | ਦਰਅਸਲ ਪੰਜਾਬ ਨੇ ਹਮੇਸ਼ਾ ਇਹ ਦਲੀਲ ਰੱਖੀ ਹੈ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਪਰ ਕੇਂਦਰ ਨੇ ਇਸ ਨੂੰ ਕੋਈ ਤਵੱਜੋ ਨਹੀਂ ਦਿਤੀ |
ਉਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ 'ਚ ਪਾਣੀਆਂ ਦੀ ਹਿੱਸੇਦਾਰੀ ਦੀ ਫ਼ੀ ਸਦੀ ਪਹਿਲਾਂ ਹੀ ਤੈਅ ਕੀਤੀ ਹੋਈ ਹੈ | ਇਸ ਲਈ ਹੁਣ ਵੀ ਕੋਈ ਸਮੱਸਿਆ ਨਹੀਂ ਹੋਣੀ ਚਾਹੀਦੀ | ਉਨ੍ਹਾਂ ਕਿਹਾ ਕਿ ਜੇਕਰ ਪਾਣੀ ਘੱਟ ਹੈ ਤਾਂ ਮੌਜੂਦਾ ਜਲ ਸਰੋਤਾਂ 'ਚੋਂ ਹੀ ਪਾਣੀ ਸਾਂਝਾ ਕੀਤਾ ਜਾ ਸਕਦਾ ਹੈ | ਗ੍ਰਹਿ ਮੰਤਰੀ ਦੇ ਬਿਆਨ ਤੋਂ ਭਾਵ ਹੈ ਕਿ ਪੰਜਾਬ ਘੱਟ ਪਾਣੀ ਹੋਣ ਦੇ ਬਾਵਜੂਦ ਹਰਿਆਣਾ ਨੂੰ ਹਿੱਸੇਦਾਰੀ ਦੇ ਅਨੁਪਾਤ ਦੇ ਲਿਹਾਜ਼ ਨਾਲ ਪਾਣੀ ਦੇ ਸਕਦਾ ਹੈ |
ਉਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਅਮਿਤ ਸ਼ਾਹ ਨੇ ਕੀਤੀ ਸੀ | ਇਸ ਮੀਟਿੰਗ ਵਿਚ ਪੰਜਾਬ ਵਲੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਜੋਤ ਸਿੰਘ ਬੈਂਸ ਸ਼ਾਮਲ ਹੋਏ | ਮੀਟਿੰਗ ਦੌਰਾਨ ਹਰਿਆਣਾ ਨੇ ਕਿਹਾ ਕਿ ਉਨ੍ਹਾਂ ਨੂੰ ਅਪਣੇ ਹਿੱਸੇ ਦਾ ਪਾਣੀ ਨਹੀਂ ਮਿਲਿਆ ਜਿਸ ਵਾਸਤੇ ਐਸ.ਵਾਈ.ਐਲ. ਦੇ ਜਲਦੀ ਨਿਰਮਾਣ ਦੀ ਲੋੜ ਹੈ | ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਹਰਿਆਣਾ ਦੇ ਦਾਅਵੇ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਪੰਜਾਬ ਕੋਲ ਪਾਣੀ ਨਹੀਂ ਹੈ | ਪੰਜਾਬ ਨੇ ਉਪਲਭਦ ਪਾਣੀਆਂ ਦੇ ਮੁਲਾਂਕਣ ਲਈ ਨਵਾਂ ਜਲ ਟਿ੍ਬਿਊਨਲ ਬਣਾਉਣ ਦੀ ਮੰਗ ਕੀਤੀ |  
ਇਸ ਦੇ ਨਾਲ ਹੀ ਮੀਟਿੰਗ ਦੌਰਾਨ ਕੇਂਦਰ ਨੇ ਸਪੱਸ਼ਟ ਕੀਤਾ ਕਿ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਨਹੀਂ ਮਿਲੇਗਾ ਅਤੇ ਇਸ ਦੀ ਮੌਜੂਦਾ ਸਥਿਤੀ ਵਿਚ ਕੋਈ ਤਬਦੀਲੀ ਨਹੀਂ ਹੋਵੇਗੀ | ਦਸਣਯੋਗ ਹੈ ਕਿ ਉਤਰੀ ਜ਼ੋਨਲ ਕੌਂਸਲ ਦੀ ਅਗਲੀ 31ਵੀਂ ਮੀਟਿੰਗ ਅੰਮਿ੍ਤਸਰ ਸ਼ਹਿਰ ਵਿਚ ਹੋਵੇਗੀ | ਪੰਜਾਬ ਸਰਕਾਰ ਨੇ ਕੌਂਸਲ ਦੀ ਮੇਜ਼ਬਾਨੀ ਦੀ ਪੇਸ਼ਕਸ਼ ਕੀਤੀ ਸੀ, ਜਿਸ ਨੂੰ ਕੇਂਦਰ ਨੇ ਪ੍ਰਵਾਨ ਕਰ ਲਿਆ ਹੈ |                   (ਏਜੰਸੀ)

SHARE ARTICLE

ਏਜੰਸੀ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement