DIG ਗੁਰਪ੍ਰੀਤ ਭੁੱਲਰ ਦੀ ਅਗਵਾਈ 'ਚ ਰੂਪਨਗਰ, ਮੁਹਾਲੀ ਅਤੇ ਫਤਿਹਗੜ੍ਹ ਸਾਹਿਬ 'ਚ ਸਰਚ ਆਪ੍ਰੇਸ਼ਨ

By : GAGANDEEP

Published : Nov 11, 2022, 7:07 pm IST
Updated : Nov 11, 2022, 7:07 pm IST
SHARE ARTICLE
PHOTO
PHOTO

ਪੁੱਛਗਿੱਛ ਲਈ ਹਿਰਾਸਤ 'ਚ ਲਏ 93 ਅਪਰਾਧੀ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਲੋਕਾਂ ਦਰਮਿਆਨ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਰੂਪਨਗਰ ਰੇਂਜ ਪੁਲਿਸ ਨੇ ਅੱਜ ਰੂਪਨਗਰ, ਐਸ.ਏ.ਐਸ. ਨਗਰ ਅਤੇ ਫ਼ਤਹਿਗੜ੍ਹ ਸਾਹਿਬ ਸਮੇਤ ਤਿੰਨ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.) ਚਲਾਈ।
ਇਸ ਮੁਹਿੰਮ ਦੀ ਅਗਵਾਈ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.)-ਕਮ- ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ ਅਤੇ ਇਹ ਮੁਹਿੰਮ ਤਿੰਨ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼. ਜਿਹਨਾਂ ਵਿੱਚ ਐਸ.ਐਸ.ਪੀ. ਮੁਹਾਲੀ ਵਿਵੇਕ ਸ਼ੀਲ ਸੋਨੀ, ਐਸ.ਐਸ.ਪੀ. ਫ਼ਤਹਿਗੜ੍ਹ ਸਾਹਿਬ ਰਵਜੋਤ ਗਰੇਵਾਲ ਅਤੇ ਐਸ.ਐਸ.ਪੀ. ਰੂਪਨਗਰ ਸੰਦੀਪ ਗਰਗ ਸ਼ਾਮਲ ਹਨ, ਪੁਲਿਸ ਬਲਾਂ ਵੱਲੋਂ ਸਾਂਝੇ ਤੌਰ 'ਤੇ ਚਲਾਈ ਗਈ।

ਪੁਲਿਸ ਟੀਮਾਂ ਨੇ ਜ਼ੀਰਕਪੁਰ ਵਿੱਚ ਔਰਬਿਟ ਸੁਸਾਇਟੀ, ਲੋਹਗੜ੍ਹ ਵਿੱਚ ਪਾਰਕ ਪਲਾਜ਼ਾ, ਡੇਰਾਬੱਸੀ ਵਿੱਚ ਗੁਲਮੋਹਰ ਸਿਟੀ, ਲਾਲੜੂ ਵਿੱਚ ਡਰੀਮ ਹਾਊਸ ਸੁਸਾਇਟੀ, ਖਰੜ ਵਿੱਚ ਮਾਡਰਨ ਵੈਲੀ ਸੁਸਾਇਟੀ, ਸੈਕਟਰ-91 ਵਿੱਚ ਕੋਆਪਰੇਟਿਵ ਹੋਮ ਅਤੇ ਸੈਕਟਰ-91 ਵਿੱਚ ਵੈਂਬਲੀ ਸਮੇਤ ਸੱਤ ਸੁਸਾਇਟੀਆਂ ਤੋਂ ਇਲਾਵਾ ਭੀੜ-ਭਾੜ ਵਾਲੇ ਬਾਜ਼ਾਰ ਸਮੇਤ 3ਬੀ-ਟੂ ਵਿੱਚ ਛਾਪੇਮਾਰੀ ਕਰਕੇ ਘੱਟੋ-ਘੱਟ 93 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਪੁੱਛਗਿਛ ਲਈ ਹਿਰਾਸਤ ਵਿੱਚ ਲਿਆ ਹੈ। ਇਸ ਤੋਂ ਇਲਾਵਾ ਪੁਲੀਸ ਟੀਮਾਂ ਨੇ ਬਲਿਆਲੀ, ਬਿਲੌਂਗੀ, ਬੜਮਾਜਰਾ ਕਲੋਨੀ, ਜੁਝਾਰ ਨਗਰ ਕਲੋਨੀ ਅਤੇ ਮਟੌਰ ਸਮੇਤ ਪੰਜ ਪਿੰਡਾਂ ਵਿੱਚ ਵੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਕੁਝ ਕਿਰਾਏਦਾਰ ਬਿਨਾਂ ਤਸਦੀਕ ਕੀਤੇ ਉੱਥੇ ਰਹਿ ਰਹੇ ਹਨ ਅਤੇ ਕਈਆਂ ਨੇ ਆਪਣੇ ਫਲੈਟਾਂ ਨੂੰ ਅੱਗੇ ਕਿਰਾਏ ‘ਤੇ ਦਿੱਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਚੈਕਿੰਗ ਦੌਰਾਨ ਕਿਰਾਏ ਦੇ ਮਕਾਨਾਂ 'ਤੇ ਰਹਿਣ ਵਾਲੇ ਕਿਰਾਏਦਾਰਾਂ ਦੀ ਵੀ ਪੜਤਾਲ ਕੀਤੀ। ਉਨ੍ਹਾਂ ਦੱਸਿਆ ਕਿ ਹਰੇਕ ਸੁਸਾਇਟੀ ਦੀ ਘੇਰਾਬੰਦੀ ਕਰਕੇ ਸਬੰਧਤ ਐਸ.ਐਸ.ਪੀਜ਼. ਦੀ ਨਿਗਰਾਨੀ ਹੇਠ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਤਰ੍ਹਾਂ ਦੀਆਂ ਮੁਹਿੰਮਾਂ ਜਾਰੀ ਰਹਿਣਗੀਆਂ।

ਡੀ.ਆਈ.ਜੀ. ਨੇ ਦੱਸਿਆ ਕਿ ਰੈਜ਼ੀਡੈਂਟਸ ਵੈਲਫੇਅਰ ਸੁਸਾਇਟੀਆਂ ਨੇ ਵੀ ਪੰਜਾਬ ਪੁਲਿਸ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਵੱਲੋਂ ਬਰਾਮਦ ਕੀਤੇ ਗਏ ਹਥਿਆਰਾਂ ਅਤੇ ਨਗਦੀ ਬਾਰੇ ਹੋਰ ਜਾਂਚ ਲਈ ਸ਼ੱਕ ਦੇ ਆਧਾਰ 'ਤੇ ਕਾਬੂ ਕੀਤੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement