ਪੰਜਾਬ 'ਚ ਕੰਮ ਕਰਦੇ ਹਿਮਾਚਲ ਦੇ ਵੋਟਰਾਂ ਨੂੰ ਵੋਟ ਪਾਉਣ ਲਈ ਭਲਕੇ ਮਿਲੇਗੀ ਵਿਸ਼ੇਸ਼ ਛੁੱਟੀ
Published : Nov 11, 2022, 8:31 pm IST
Updated : Nov 11, 2022, 8:31 pm IST
SHARE ARTICLE
Punjab Government
Punjab Government

ਪੰਜਾਬ ਵਿੱਚ ਕਾਰੋਬਾਰ, ਵਪਾਰ, ਉਦਯੋਗਿਕ ਅਦਾਰੇ ਜਾਂ ਕਿਸੇ ਹੋਰ ਅਦਾਰੇ 'ਚ ਕੰਮ ਕਰਦੇ ਹਿਮਾਚਲ ਪ੍ਰਦੇਸ਼ ਦੇ ਵਿਅਕਤੀਆਂ ਨੂੰ ਵੀ ਵੋਟ ਪਾਉਣ ਲਈ ਮਿਲੇਗੀ ਅਦਾਇਗੀਯੋਗ ਛੁੱਟੀ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ (ਸ਼ਨੀਵਾਰ) ਨੂੰ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ 'ਚ ਕੰਮ ਕਰਦੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਸਬੰਧੀ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਸਰਕਾਰੀ ਬੁਲਾਰੇ ਅਨੁਸਾਰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇ ਕੋਈ ਹਿਮਾਚਲ ਪ੍ਰਦੇਸ਼ ਵਿੱਚ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ 12 ਨਵੰਬਰ, 2022 (ਦਿਨ ਸ਼ਨੀਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕਦਾ ਹੈ।

ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਬੁਲਾਰੇ ਨੇ ਦੱਸਿਆ ਕਿ ਇਸ ਦੇ ਨਾਲ ਹੀ ਪੰਜਾਬ ਵਿੱਚ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰੇ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਦੇ ਵਿਅਕਤੀਆਂ, ਜੋ ਹਿਮਾਚਲ ਪ੍ਰਦੇਸ਼ ਵਿੱਚ ਵੋਟਰ ਹੋਣ, ਲਈ ਵੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ-1 ਅਨੁਸਾਰ ਵੋਟ ਪਾਉਣ ਲਈ ਅਦਾਇਗੀਯੋਗ ਛੁੱਟੀ ਐਲਾਨੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement