
ਇਲਾਹਾਬਾਦ ਤੋਂ ਸੋਨਾ ਲਿਆ ਕੇ ਅੰਮ੍ਰਿਤਸਰ 'ਚ ਕਰਨ ਜਾ ਰਹੇ ਸਨ ਸਪਲਾਈ
2 smugglers arrested with 2 kg gold in Ludhiana: ਸ਼ਨੀਵਾਰ ਨੂੰ ਜੀਆਰਪੀ ਪੁਲਿਸ ਨੇ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਗਸ਼ਤ ਦੌਰਾਨ ਦੋ ਸੋਨੇ ਦੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਟਾਟਾ ਮੁਰੀ ਐਕਸਪ੍ਰੈਸ ਗੱਡੀ ਰਾਹੀਂ ਹੇਠਾਂ ਉਤਰੇ ਸਨ। ਪੁਲਿਸ ਚੈਕਿੰਗ ਦੌਰਾਨ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਫੜੇ ਗਏ। ਜਦੋਂ ਨੌਜਵਾਨਾਂ ਕੋਲੋਂ ਬਰਾਮਦ ਹੋਏ ਬੈਗ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ ਸੋਨਾ ਬਰਾਮਦ ਹੋਇਆ।
ਇਹ ਵੀ ਪੜ੍ਹੋ: Afghanistan Cricket News: ਅਫਗਾਨਿਸਤਾਨ ਦੇ ਇਸ ਖਿਡਾਰੀ ਨੇ ਕਦੇ ਵਿਰਾਟ ਕੋਹਲੀ ਨਾਲ ਲਏ ਸੀ ਪੰਗੇ ਤੇ ਹੁਣ ਕ੍ਰਿਕਟ ਤੋਂ...
ਨੌਜਵਾਨਾਂ ਕੋਲੋਂ 2 ਕਿਲੋ 107 ਗ੍ਰਾਮ ਸੋਨਾ ਬਰਾਮਦ ਹੋਇਆ ਹੈ। ਫੜੇ ਗਏ ਨੌਜਵਾਨਾਂ ਦੇ ਨਾਂ ਅਮਰਜੋਤ ਅਤੇ ਅਮਰੀਕ ਹਨ। ਇੰਸਪੈਕਟਰ ਜਤਿੰਦਰ ਸਿੰਘ ਅਨੁਸਾਰ ਦੋਵਾਂ ਨੌਜਵਾਨਾਂ ਨੇ ਮੰਨਿਆ ਕਿ ਉਹ ਇਲਾਹਾਬਾਦ ਤੋਂ ਸੋਨਾ ਲਿਆ ਕੇ ਲੁਧਿਆਣਾ ਅਤੇ ਅੰਮ੍ਰਿਤਸਰ ਸਪਲਾਈ ਕਰਨ ਜਾ ਰਹੇ ਸਨ।
ਇਹ ਵੀ ਪੜ੍ਹੋ: Delhi News: ਦਿੱਲੀ 'ਚ ਘਰ 'ਚ ਪਟਾਕੇ ਬਣਾਉਂਦੇ ਸਮੇਂ ਹੋਇਆ ਧਮਾਕਾ, 21 ਸਾਲਾ ਨੌਜਵਾਨ ਦੀ ਮੌਤ
ਸੂਤਰਾਂ ਅਨੁਸਾਰ ਇਹ ਸੋਨਾ ਸਰਾਫਾ ਬਾਜ਼ਾਰ ਵਿੱਚ ਕਿਸੇ ਕਾਰੋਬਾਰੀ ਨੂੰ ਸਪਲਾਈ ਕੀਤਾ ਜਾਣਾ ਸੀ। ਦੋਵਾਂ ਨੌਜਵਾਨਾਂ ਦੇ ਪਿਛਲੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਉਨ੍ਹਾਂ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ ਜਿਨ੍ਹਾਂ ਨੂੰ ਸੋਨਾ ਡਿਲੀਵਰ ਕੀਤੀ ਜਾਣਾ ਸੀ। ਫਿਲਹਾਲ ਬਰਾਮਦ ਕੀਤੇ ਗਏ ਸੋਨੇ ਦੀ ਕੀਮਤ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਐਸਐਚਓ ਜਤਿੰਦਰ ਸਿੰਘ ਨੇ ਦੱਸਿਆ ਕਿ ਮਾਮਲਾ ਐਕਸਾਈਜ਼ ਦਾ ਹੋਣ ਕਾਰਨ ਆਬਕਾਰੀ ਵਿਭਾਗ ਦੀ ਟੀਮ ਨੂੰ ਮੌਕੇ ’ਤੇ ਬੁਲਾਇਆ ਗਿਆ। ਦੂਜੇ ਪਾਸੇ ਆਬਕਾਰੀ ਅਧਿਕਾਰੀਆਂ ਮੁਤਾਬਕ ਉਹ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਇਹ ਪਤਾ ਲਗਾਇਆ ਜਾਵੇਗਾ ਕਿ ਤਸਕਰ ਇਲਾਹਾਬਾਦ ਤੋਂ ਇਹ ਸੋਨਾ ਕਿਸ ਤੋਂ ਲੈ ਕੇ ਆਏ ਹਨ। ਦੋਵਾਂ ਦੇ ਮੋਬਾਈਲਾਂ ਦੀ ਤਲਾਸ਼ੀ ਲਈ ਜਾ ਰਹੀ ਹੈ।