
Chandigarh New: ਪੰਜਾਬ ਯੂਨੀਵਰਸਿਟੀ, ਪੀਜੀਆਈ ਅਤੇ ਨਗਰ ਨਿਗਮ ਚੰਡੀਗੜ੍ਹ ਦੇ ਠੇਕਾ ਮੁਲਾਜ਼ਮ ਧੋਖਾਧੜੀ ਵਿਚ ਸ਼ਾਮਲ
Loan from SBI using fake documents of 98 contract workers :ਚੰਡੀਗੜ੍ਹ ਪੁਲਿਸ ਦੇ ਆਰਥਿਕ ਅਪਰਾਧ ਸ਼ਾਖਾ ਨੇ ਪੰਚਕੂਲਾ ਦੇ ਸੈਕਟਰ-5 ਸਥਿਤ ਸਟੇਟ ਬੈਂਕ ਆਫ ਇੰਡੀਆ ਤੋਂ ਬੈਂਕ ਕਰਜ਼ੇ ਦੇ ਨਾਂ ’ਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੇ ਗਿਰੋਹ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ, ਪੀਜੀਆਈ ਅਤੇ ਚੰਡੀਗੜ੍ਹ ਨਗਰ ਨਿਗਮ ਦੇ 98 ਠੇਕੇ ਵਾਲੇ ਮੁਲਾਜ਼ਮ ਵੀ ਇਸ ਧੋਖਾਧੜੀ ਦਾ ਹਿੱਸਾ ਹਨ।
ਇਹ ਵੀ ਪੜ੍ਹੋ: Rajasthan News: ਇਨਸਾਨੀਅਤ ਸ਼ਰਮਸਾਰ: ਸਬ-ਇੰਸਪੈਕਟਰ ਨੇ 4 ਸਾਲ ਦੀ ਬੱਚੀ ਨਾਲ ਕੀਤਾ ਬਲਾਤਕਾਰ
ਇਨ੍ਹਾਂ ਮੁਲਾਜ਼ਮਾਂ ਦੇ ਨਾਂ ’ਤੇ ਕਰਜ਼ਾ ਦਿਵਾਉਣ ਦੇ ਝਾਂਸੇ ਵਿੱਚ ਫੜੇ ਗਏ ਦੋਵੇਂ ਮੁਲਜ਼ਮਾਂ ਨੇ ਜਾਅਲੀ ਦਸਤਾਵੇਜ਼ ਬਣਾ ਕੇ ਕਾਗਜ਼ਾਂ ’ਤੇ ਇਨ੍ਹਾਂ ਵਿਭਾਗਾਂ ਦੇ ਪੱਕੇ ਮੁਲਾਜ਼ਮ ਦਿਖਾ ਕੇ ਬੈਂਕ ਤੋਂ 3.66 ਕਰੋੜ ਰੁਪਏ ਦਾ ਕਰਜ਼ਾ ਹਾਸਲ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਕਰੋੜਾਂ ਰੁਪਏ ਦੀ ਧੋਖਾਧੜੀ ਦੇ ਦੋ ਦੋਸ਼ੀਆਂ ਦੀ ਪਛਾਣ 30 ਸਾਲਾ ਅਰਸ਼ਪ੍ਰੀਤ ਸਿੰਘ ਉਰਫ ਅਰਸ਼ ਵਾਸੀ ਸ਼ਿਵਾਲਿਕ ਵਿਹਾਰ, ਨਵਾਂਗਾਓਂ, ਐਸ.ਏ.ਐਸ.ਨਗਰ ਵਜੋਂ ਹੋਈ ਹੈ। ਜਦਕਿ ਦੂਜਾ ਮੁਲਜ਼ਮ ਰਾਧਿਕ ਕਾਲੀਆ ਉਰਫ਼ ਰਾਜੀਵ ਵਾਸੀ ਬਲਟਾਣਾ, ਜ਼ੀਰਕਪੁਰ ਦੇ ਰਾਮ ਵਾਹਰ ਫੇਜ਼-5 ਹੈ।
ਸਟੇਟ ਬੈਂਕ ਆਫ਼ ਇੰਡੀਆ ਤੋਂ ਠੇਕੇ 'ਤੇ ਕੰਮ ਕਰਦੇ 98 ਮੁਲਾਜ਼ਮਾਂ ਨੂੰ ਆਪਣੇ ਵਿਭਾਗ ਦੇ ਪੱਕੇ ਮੁਲਾਜ਼ਮ ਦਿਖਾ ਕੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਪੁਲਿਸ ਹੁਣ ਬੈਂਕ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਤੋਂ ਪੁੱਛਗਿੱਛ ਕਰੇਗੀ। ਬੈਂਕ ਵਿਚ ਇਨ੍ਹਾਂ ਮੁਲਾਜ਼ਮ ਦੇ ਜਾਅਲੀ ਦਸਤਾਵੇਜ਼ ਬੈਂਕ ਵਿੱਚ ਜਮ੍ਹਾਂ ਕਰਵਾ ਕੇ ਕਰੋੜਾਂ ਰੁਪਏ ਦਾ ਕਰਜ਼ਾ ਦਿਵਾਉਣ ਵਿਚ ਦੋਵਾਂ ਮੁਲਜ਼ਮਾਂ ਤੋਂ ਇਲਾਵਾ ਬੈਂਕ ਦੇ ਕਰਮਚਾਰੀ ਵੀ ਸ਼ਾਮਲ ਹਨ।