
ਪੁਲਿਸ ਵਿਭਾਗ 'ਚ 1450 ਨਵੀਆਂ ਅਸਾਮੀਆਂ ਕੱਢ ਕੇ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ
Punjab Police Recruitment 2023: ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ। ਨੌਜਵਾਨਾਂ ਨੂੰ ਰੁਜ਼ਗਾਰ ਦੇ ਹੋਰ ਮੌਕੇ ਮੁਹੱਈਆ ਕਰਵਾਉਣ ਲਈ ਮਾਨ ਸਰਕਾਰ ਨੇ ਪੁਲਿਸ ਮਹਿਕਮੇ 'ਚ 1450 ਨਵੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿਚਰਵਾਰ ਨੂੰ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਉਹਨਾਂ ਨੇ ਲਿਖਿਆ ਕਿ 'ਦੀਵਾਲੀ ਮੌਕੇ ਤੁਹਾਡੀ ਸਰਕਾਰ ਵੱਲੋਂ ਇੱਕ ਹੋਰ ਤੋਹਫ਼ਾ...ਅੱਜ ਪੁਲਿਸ ਵਿਭਾਗ 'ਚ 1450 ਨਵੀਆਂ ਅਸਾਮੀਆਂ ਕੱਢ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ...ਜਿਸਦੇ ਵੇਰਵੇ ਜਲਦ ਸਾਂਝੇ ਕਰਾਂਗੇ... ਸਾਡੀ ਸਰਕਾਰ ਦਾ ਮਕਸਦ ਰੰਗਲਾ ਪੰਜਾਬ ਬਣਾਉਣਾ ਹੈ ਜਿਸ ਵਿਚ ਨੌਜਵਾਨਾਂ ਦੀ ਭੂਮਿਕਾ ਸੱਭ ਤੋਂ ਅਹਿਮ ਹੈ ਤੇ ਇਹ ਸੁਪਨਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਨਾਲ ਹੀ ਪੂਰਾ ਹੋ ਸਕਦਾ ਹੈ...''
(For more news apart from Punjab Police Recruitment 2023, stay tuned to Rozana Spokesman)