Malaysia Airlines Direct flights from Amritsar: ਮਲੇਸ਼ੀਆ ਏਅਰਲਾਈਨ ਦੀਆਂ ਅੰਮ੍ਰਿਤਸਰ ਤੋਂ ਸਿੱਧੀਆਂ ਉਡਾਣਾਂ ਸ਼ੁਰੂ
Published : Nov 11, 2023, 7:25 am IST
Updated : Nov 11, 2023, 7:25 am IST
SHARE ARTICLE
Malaysia Airlines Direct flights from Amritsar started
Malaysia Airlines Direct flights from Amritsar started

ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਮਲੇਸ਼ੀਆ ਏਅਰਲਾਈਨ ਦੀਆਂ ਅੰਮ੍ਰਿਤਸਰ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਹੋ ਗਈਆਂ ਹਨ।

Malaysia Airlines Direct flights from Amritsar: ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਮਲੇਸ਼ੀਆ ਏਅਰਲਾਈਨ ਦੀਆਂ ਅੰਮ੍ਰਿਤਸਰ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਹੋ ਗਈਆਂ ਹਨ। ਅੰਮ੍ਰਿਤਸਰ ਫ਼ਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਤੇ ਅੰਮ੍ਰਿਤਸਰ ਵਿਕਾਸ ਮੰਚ ਨੇ ਮਲੇਸ਼ੀਆ ਏਅਰਲਾਈਨ ਵਲੋਂ ਬੀਤੇ ਦਿਨੀਂ 8 ਨਵੰਬਰ ਨੂੰ ਕੁਆਲਾਲੰਪੂਰ ਤੋਂ ਗੁਰੂ ਕੀ ਨਗਰੀ ਲਈ ਹਫ਼ਤੇ ਵਿਚ 2 ਦਿਨ ਲਈ ਸ਼ੁਰੂ ਕੀਤੀਆਂ ਸਨ।

ਫ਼ਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਹਵਾਬਾਜ਼ੀ ਵਿਸ਼ਲੇਸ਼ਕ ਅਤੇ ਬਲੌਗਰ ਰਵਰੀਤ ਸਿੰਘ ਨੇ ਮਲੇਸ਼ੀਆ ਏਅਰਲਾਈਨਜ਼ ਦੀ ਅੰਮ੍ਰਿਤਸਰ ਤੋਂ ਪਹਿਲੀ ਉਡਾਣ ’ਚ ਯਾਤਰਾ ਕਰਨ ਦੀ ਖ਼ੁਸ਼ੀ ਜ਼ਾਹਰ ਕਰਦੇ ਹੋਏ ਇਸ ਇਤਿਹਾਸਕ ਮੌਕੇ ਹਵਾਈ ਅੱਡੇ ’ਤੇ ਏਅਰਲਾਈਨ ਦੇ ਦਖਣੀ ਏਸ਼ੀਆ, ਮਿਡਲ ਈਸਟ ਅਤੇ ਅਫ਼ਰੀਕਾ ਦੇ ਰੀਜਨਲ ਮੈਨੇਜਰ ਅਮਿਤ ਮਹਿਤਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕਰ ਇਨੀਸ਼ੀਏਟਿਵ ਵਲੋਂ ਉਨ੍ਹਾਂ ਦਾ ਧਨਵਾਦ ਕੀਤਾ।  ਅੰਮ੍ਰਿਤਸਰ ਤੋਂ 180 ਸਵਾਰੀਆਂ ਦੇ ਜਹਾਜ਼ ਦੀ ਪਹਿਲੀ ਉਡਾਣ ਵਿਚ 90 ਫ਼ੀ ਸਦੀ ਤੋਂ ਵੱਧ ਯਾਤਰੀ ਸਨ, ਜਿਸ ਵਿਚ ਜ਼ਿਆਦਾਤਰ ਕੁਆਲਾਲੰਪੁਰ ਰਾਹੀਂ ਆਸਟਰੇਲੀਆ ਅਤੇ ਨਿਊਜ਼ੀਲੈਂਡ ਜਾਣ ਵਾਲੇ ਸਨ।

ਏਅਰਲਾਈਨ ਵਲੋਂ ਸ਼ੁਰੂਆਤੀ ਉਡਾਣ ਰਾਹੀਂ ਕੁਆਲਾਲੰਪੁਰ ਤੋਂ ਅੰਮ੍ਰਿਤਸਰ ਪਹੁੰਚਣ ਵਾਲੇ ਯਾਤਰੀਆਂ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ। ਫ਼ਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਭਾਰਤ ਦੇ ਕਨਵੀਨਰ ਯੋਗੇਸ਼ ਕਾਮਰਾ ਨੇ ਮਲੇਸ਼ੀਆ ਏਅਰਲਾਈਨਜ਼ ਵਲੋਂ ਇਨ੍ਹਾਂ ਸੇਵਾਵਾਂ ਨੂੰ ਸ਼ੁਰੂ ਕਰਨ ’ਤੇ ਬੇਹੱਦ ਖ਼ੁਸ਼ੀ ਜ਼ਾਹਰ ਕੀਤੀ। ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ (ਐਨ.ਜੀ.ਓ.) ਦੇ ਸਰਪ੍ਰਸਤ ਮਨਮੋਹਨ ਸਿੰਘ ਬਰਾੜ ਨੇ ਕਿਹਾ,“ਵਿਦੇਸ਼ ਅਤੇ ਪੰਜਾਬ ਵਸਦੇ ਸਾਡੇ ਭਾਈਚਾਰੇ ਲਈ ਹੁਣ ਇਹ ਬਹੁਤ ਮਹੱਤਵਪੂਰਨ ਹੈ ਕਿ ਉਹ ਦਿੱਲੀ ਦੀ ਬਜਾਏ, ਯਾਤਰਾ ਲਈ ਅੰਮ੍ਰਿਤਸਰ ਦੇ ਹਵਾਈ ਅੱਡੇ ਨੂੰ ਤਰਜੀਹ ਦੇਣ। ਇਨ੍ਹਾਂ ਉਡਾਣਾਂ ਦੇ ਸਫ਼ਲ ਹੋਣ ਨਾਲ ਹੀ ਇਥੋਂ ਹੋਰ ਉਡਾਣਾਂ ਸ਼ੁਰੂ ਹੋ ਸਕਣਗੀਆਂ ਜਿਸ ਨਾਲ ਹਜ਼ਾਰਾਂ ਪੰਜਾਬ ਵਾਸੀਆਂ ਨੂੰ ਰੋਜ਼ਗਾਰ ਵੀ ਮਿਲੇਗਾ ਅਤੇ ਸੂਬੇ ਦੀ ਆਮਦਨ ਵਿਚ ਵੀ ਵਾਧਾ ਹੋਵੇਗਾ।’’

(For more news apart from Malaysia Airlines Direct flights from Amritsar started, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM

Enforcement Team vs Mohali Shopkeepers Clash: 'ਤੁਸੀਂ ਉੱਚੀ ਨਹੀਂ ਬੋਲਣਾ, ਤੈਨੂੰ ਬੋਲਣ ਦੀ ਤਮੀਜ਼ ਨੀ

03 Jan 2026 1:54 PM

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM
Advertisement