ਯੂਥ ਅਕਾਲੀ ਦਲ ਦੇ 14 ਵਾਲੇ ਸਮਾਗਮ ਪ੍ਰਤੀ ਨੌਜਵਾਨ ਵਰਗ ਵਿਚ ਭਾਰੀ ਉਤਸ਼ਾਹ - ਇੰਦਰਜੀਤ ਕੰਗ
Published : Nov 11, 2023, 3:57 pm IST
Updated : Nov 11, 2023, 3:57 pm IST
SHARE ARTICLE
Inderjit Kang
Inderjit Kang

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਲਗਾਤਾਰ ਸਕਾਰਾਤਮਕ ਫੈਸਲੇ ਲਏ ਜਾ ਰਹੇ ਹਨ

ਹੁਸ਼ਿਆਰਪੁਰ - ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ 14 ਨਵੰਬਰ ਨੂੰ ਵਿਧਾਨ ਸਭਾ ਹਲਕਾ ਗਿੱਲ ਅੰਦਰ ਨੇੜੇ ਗੁਰਦੁਆਰਾ ਆਲਮਗੀਰ ਸਾਹਿਬ ਤਾਜ ਪੈਲੇਸ ਵਿਚ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਪ੍ਰਤੀ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਹੈ, ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਕੰਗ ਵੱਲੋਂ ਕਰਦੇ ਹੋਏ ਕਿਹਾ ਗਿਆ ਕਿ ਹੁਸ਼ਿਆਰਪੁਰ ਤੋਂ ਸੈਂਕੜੇ ਨੌਜਵਾਨ ਇਸ ਪ੍ਰੇਗਰਾਮ ਵਿੱਚ ਸ਼ਿਰਕਤ ਕਰਨਗੇ।

ਇੰਦਰਜੀਤ ਕੰਗ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੇ ਜਿਨ੍ਹਾਂ ਦੀ ਸੋਚ ਹੈ ਕਿ ਨੌਜਵਾਨ ਪੀੜ੍ਹੀ ਨੂੰ ਪਾਰਟੀ ਅੰਦਰ ਅੱਗੇ ਵੱਧਣ ਦੇ ਵੱਧ ਮੌਕੇ ਪ੍ਰਦਾਨ ਕੀਤੇ ਜਾਣ ਤੇ ਨੌਜਵਾਨ ਸਿਰਫ਼ ਝੰਡੀਆਂ ਤੇ ਨਾਅਰੇ ਲਗਾਉਣ ਤੱਕ ਹੀ ਸੀਮਤ ਨਾ ਰਹਿਣ ਸਗੋਂ ਅਕਾਲੀ ਦਲ ਦੇ ਅੰਦਰ ਮੂਹਰੇ ਲੱਗ ਕੇ ਲੀਡਰਸ਼ਿਪ ਦੇ ਮੋਢੇ ਨਾਲ ਮੋਢਾ ਲਗਾਉਣ ਕਿਉਂਕਿ ਨੌਜਵਾਨਾਂ ਵਿਚ ਕੰਮ ਕਰਨ ਦੀ ਸਮਰੱਥਾ ਵੱਧ ਹੁੰਦੀ ਹੈ।

ਕੰਗ ਨੇ ਕਿਹਾ ਕਿ ਪਾਰਟੀ ਦਾ ਯੂਥ ਕੇਡਰ ਪੂਰੀ ਤਰ੍ਹਾਂ ਲਾਮਬੰਦ ਹੈ ਤੇ ਆਉਣ ਵਾਲੇ ਸਮੇਂ ਦੌਰਾਨ ਪਾਰਟੀ ਪ੍ਰਧਾਨ ਵੱਲੋਂ ਦਿੱਤੇ ਜਾਣ ਵਾਲੇ ਪ੍ਰੋਗਰਾਮਾਂ ਨੂੰ ਸਫਲ ਕਰਨ ਲਈ ਪੂਰੀ ਤਾਕਤ ਝੋਕ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਲਗਾਤਾਰ ਸਕਾਰਾਤਮਕ ਫੈਸਲੇ ਲਏ ਜਾ ਰਹੇ ਹਨ

ਜਿਨ੍ਹਾਂ ਨਾਲ ਨੌਜਵਾਨ ਵਰਗ ਵਿੱਚ ਉਤਸ਼ਾਹ ਪੈਦਾ ਹੋ ਰਿਹਾ ਹੈ ਤੇ ਪਾਰਟੀ ਨਾਲ ਜੁੜੇ ਹੋਏ ਨੌਜਵਾਨ ਆਗੂ ਅੱਗੇ ਵੱਧ ਕੇ ਕੰਮ ਕਰਨ ਲਈ ਤਿਆਰ ਹਨ। ਇੰਦਰਜੀਤ ਕੰਗ ਨੇ ਕਿਹਾ ਕਿ ਆਉਣ ਵਾਲੇ ਸਮੇਂ ਅੰਦਰ ਵੱਧ ਤੋਂ ਵੱਧ ਨੌਜਵਾਨਾਂ ਨੂੰ ਅਕਾਲੀ ਦਲ ਨਾਲ ਜੋੜਿਆ ਜਾਵੇਗਾ ਤੇ ਇਸ ਕਾਰਜ ਲਈ ਜਮੀਨੀ ਪੱਧਰ ’ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ।

 
 

SHARE ARTICLE

ਏਜੰਸੀ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement