ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੀਅਲ ਅਸਟੇਟ ਨਾਲ ਜੁੜੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ
Published : Nov 11, 2024, 11:43 am IST
Updated : Nov 11, 2024, 11:43 am IST
SHARE ARTICLE
Chief Minister Bhagwant Singh Mann gave a big relief to people related to real estate
Chief Minister Bhagwant Singh Mann gave a big relief to people related to real estate

ਇਸ ਕੰਮ ਲਈ ਈ-ਮੇਲ transparency.hud0gmail.com ਬਣਾਈ ਗਈ ਹੈ ਜਿਸ ਉੱਪਰ ਕੋਈ ਵੀ ਸ਼ਿਕਾਇਤ ਸਿੱਧੀ ਕਰ ਸਕਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚ ਰੀਅਲ ਅਸਟੇਟ ਦੇ ਬਿਜਨਸ ਨੂੰ ਉਤਸ਼ਾਹਿਤ ਕਰਨ ਲਈ ਇਕ ਵੱਡਾ ਉਪਰਾਲਾ ਕੀਤਾ ਗਿਆ ਹੈ, ਜਿਸ ਨਾਲ ਰੀਅਲ ਅਸਟੇਟ ਨਾਲ ਜੁੜੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਕੈਂਪ ਦਾ ਆਯੋਜਨ ਕਰਕੇ ਰੀਅਲ ਅਸਟੇਟ ਨਾਲ ਜੁੜੇ 51 ਕਲੋਨਾਈਜ਼ਰਾਂ ਨੂੰ ਕਲੀਅਰੈਂਸ ਸਰਟੀਫ਼ਿਕੇਟ ਜਾਰੀ ਕੀਤੇ ਗਏ।  

ਪੰਜਾਬ ਭਵਨ ਵਿਖੇ ਲਗਾਏ ਕੈਂਪ ਵਿਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫ਼ਿਕੇਟ ਪਾਰਸ਼ੀਅਲ ਕੰਪਲੀਸ਼ਨ ਸਰਟੀਫ਼ਿਕੇਟ, ਲੈਟਰ ਆਫ਼ ਇਟੈਂਟ, ਜ਼ੋਨਿੰਗ ਪਲੈਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟਰੇਸ਼ਨ ਸਰਟੀਫ਼ਿਕੇਟ ਅਤੇ ਲੇ-ਆਊਟ ਪਲਾਨ ਆਦਿ ਸੌਂਪੇ ਗਏ। 

ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਕ ਵਿਸ਼ੇਸ਼ ਪਹਿਲ ਕਰਦੇ ਹੋਏ ਰੀਅਲ ਅਸਟੇਟ ਨਾਲ ਜੁੜੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਇਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਕਲੋਨੀਆਂ ਦੇ ਲਾਇਸੈਂਸ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਪ੍ਰਮੋਟਰਾਂ/ਡਿਵੈਲਪਰਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਉਤੇ ਪਾਰਦਰਸ਼ਤਾ ਨਾਲ ਨਿਪਟਾਉਣ ਲਈ ਵਿਭਾਗ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਈ-ਮੇਲ transparency.hud0gmail.com ਬਣਾਈ ਗਈ ਹੈ ਜਿਸ ਉੱਪਰ ਕੋਈ ਵੀ ਸ਼ਿਕਾਇਤ ਸਿੱਧੀ ਕਰ ਸਕਦਾ ਹੈ।

ਸਰਕਾਰ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਕਲੋਨਾਈਜ਼ਰਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਲੋਕ ਹਿਤੈਸ਼ੀ ਫੈਸਲੇ ਲਏ ਗਏ ਹਨ। ਹੋਰੀਜ਼ੋਨ ਗ੍ਰੀਨ ਤੋਂ ਰੋਹਿਤ ਜੈਨ ਨੇ ਸੂਬਾ ਸਰਕਾਰ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਉਪਰਾਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਨਿਵੇਸ਼ਕ ਅਤੇ ਵਪਾਰ ਪੱਖੀ ਨੀਤੀਆਂ ਨੂੰ ਦਰਸਾਉਂਦਾ ਹੈ।

ਲੁਧਿਆਣਾ ਤੋਂ ਸੁਮਿਤ ਗੋਇਲ ਨੇ ਇਸ ਨਵੇਕਲੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਉਪਰਾਲੇ ਸਦਕਾ ਹੁਣ ਉਨ੍ਹਾਂ ਨੂੰ ਰੋਜ਼ਾਨਾ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਵੈਸਟਰਨ ਸਟਰੀਟ ਤੋਂ ਸੰਦੀਪ ਮਾਨ ਨੇ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਉਪਰਾਲਾ ਹੈ ਜੋ ਰੀਅਲ ਅਸਟੇਟ ਸੈਕਟਰ ਨੂੰ ਨਵੀਆਂ ਲੀਹਾਂ ’ਤੇ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement