ਬੇਅਦਬੀ ਕੇਸਾਂ ਦੇ ਟਰਾਇਲ ਵਿਰੁਧ ਪਟੀਸ਼ਨਾਂ ਦਾ ਨਿਬੇੜਾ, ਸੌਦਾ ਸਾਧ ਨੂੰ ਨਹੀਂ ਮਿਲੀ ਰਾਹਤ
Published : Nov 11, 2024, 8:21 pm IST
Updated : Nov 11, 2024, 8:21 pm IST
SHARE ARTICLE
Sauda Sadh
Sauda Sadh

ਹਾਈ ਕੋਰਟ ਨੇ ਕਿਹਾ, ਸੁਣਵਾਈ ਸੁਪਰੀਮ ਕੋਰਟ ’ਚ ਹੈ ਵਿਚਾਰ ਅਧੀਨ

ਚੰਡੀਗੜ੍ਹ : ਕੈਪਟਨ ਸਰਕਾਰ ਵਲੋਂ ਬੇਅਦਬੀ ਕੇਸਾਂ ਦੀ ਜਾਂਚ ਸੀਬੀਆਈ ਤੋਂ ਵਾਪਸ ਲੈ ਕੇ ਸਿੱਟ ਵਲੋਂ ਕਰਵਾਉਣ ਦੇ ਫ਼ੈਸਲੇ ਸਬੰਧੀ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਮਤੇ ਨੂੰ ਸੌਦਾ ਸਾਧ ਵਲੋਂ ਚੁਨੌਤੀ ਦਿੰਦੀ ਪਟੀਸ਼ਨ ਦਾ ਹਾਈ ਕੋਰਟ ਵਲੋਂ ਨਿਬੇੜਾ ਕਰ ਦਿਤਾ ਗਿਆ ਹੈ। ਚੀਫ਼ ਜਸਟਿਸ ਸੀਲ ਨਾਗੂ ਤੇ ਜਸਟਿਸ ਅਨਿਲ ਖੇਤਰਪਾਲ ਦੀ ਬੈਂਚ ਨੇ ਕਿਹਾ ਹੈ ਕਿ ਹਾਈ ਕੋਰਟ ਵਲੋਂ ਟਰਾਇਲ ’ਤੇ ਲਗਾਈ ਰੋਕ ਵਿਰੁਧ ਸਰਕਾਰ ਦੀ ਐਸਐਲਪੀ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹੈ, ਅਜਿਹੇ ਵਿਚ ਉਥੇ ਮਾਮਲਾ ਵਿਚਾਰ ਅਧੀਨ ਹੋਣ ਕਾਰਨ ਹਾਈ ਕੋਰਟ ਇਸ ਮਾਮਲੇ ਵਿਚ ਦਖ਼ਲ ਨਹੀਂ ਦੇ ਸਕਦਾ। 

ਸੁਣਵਾਈ ਸ਼ੁੱਕਰਵਾਰ ਨੂੰ ਜਸਟਿਸ ਲੀਜਾ ਗਿੱਲ ਦੀ ਬੈਂਚ ਨੇ ਦੂਜੀ ਬੈਂਚ ਨੂੰ ਰੈਫ਼ਰ ਕਰ ਦਿਤੀ ਹੈ। ਇਸ ਤੋਂ ਪਹਿਲਾਂ ਬੇਅਦਬੀ ਦੇ ਇਨ੍ਹਾਂ ਕੇਸਾਂ ਦੇ ਟਰਾਇਲ ’ਤੇ ਹਾਈ ਕੋਰਟ ਵਲੋਂ ਲਗਾਈ ਗਈ ਰੋਕ ਵਿਰੁਧ ਪੰਜਾਬ ਸਰਕਾਰ ਵਲੋਂ ਦਾਖ਼ਲ ਐਸਐਲਪੀ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਸਵੇਰੇ ਟਰਾਇਲ ਤੋਂ ਰੋਕ ਹਟਾ ਦਿਤੀ ਸੀ। ਸੀਬੀਆਈ ਤੋਂ ਜਾਂਚ ਵਾਪਸ ਲੈਣ ਦੇ ਫ਼ੈਸਲੇ ਵਿਰੁਧ ਸੌਦਾ ਸਾਧ ਦੀ ਪਟੀਸ਼ਨ ’ਤੇ ਹਾਈ ਕੋਰਟ ਦੇ ਜਸਟਿਸ ਵਿਨੋਦ ਐਸ ਭਾਰਦਵਾਜ ਦੀ ਬੈਂਚ ਨੇ ਟਰਾਇਲ ’ਤੇ ਰੋਕ ਲਗਾਉਂਦਿਆਂ ਇਹ ਮਾਮਲਾ ਮਾਰਚ ਮਹੀਨੇ ਵੱਡੀ ਬੈਂਚ ਨੂੰ ਫ਼ੈਸਲਾ ਲੈਣ ਲਈ ਰੈਫ਼ਰ ਕਰ ਦਿਤਾ ਸੀ। ਇਸ ਨਾਲ ਹੀ ਬੇਅਦਬੀ ਕੇਸਾਂ ਦੇ ਫ਼ਰੀਦਕੋਟ ਅਦਾਲਤ ਤੋਂ ਟਰਾਂਸਫ਼ਰ ਹੋ ਕੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਆਏ ਟਰਾਇਲਾਂ ’ਤੇ ਅਗਲੇ ਹੁਕਮ ’ਤੇ ਰੋਕ ਲਗਾ ਦਿਤੀ ਗਈ ਸੀ।

Tags: sauda sadh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

08 Dec 2024 3:10 PM

ਕਿਸਾਨਾਂ ਦੀਆਂ ਅੱਖਾਂ 'ਚ ਪੁਲਿਸ ਮਾਰ ਰਹੀ Spray, Spray ਤੋਂ ਬਾਅਦ ਕਿਸਾਨਾਂ ਤੇ ਸੁੱਟੇ Tear Gas ਦੇ ਗੋਲੇ

08 Dec 2024 3:07 PM

Shambhu Border ਤੇ ਪਿਛਲੇ ਸਾਲ ਵਾਲਾ ਹੋ ਗਿਆ ਕੰਮ, ਪੁਲ ਦੇ ਥੱਲੇ ਵੀ Force ਕੀਤੀ ਤਾਇਨਾਤ ਤੇ ਘੱਗਰ ਦੇ ਪਾਰ ਵੀ

06 Dec 2024 12:48 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Dec 2024 12:44 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM
Advertisement