1.4 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 102 ਨਸ਼ਾ ਤਸਕਰ ਕਾਬੂ
Published : Nov 11, 2025, 9:33 pm IST
Updated : Nov 11, 2025, 9:33 pm IST
SHARE ARTICLE
102 drug smugglers arrested with 1.4 kg heroin and Rs 1.5 lakh drug money
102 drug smugglers arrested with 1.4 kg heroin and Rs 1.5 lakh drug money

'ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ 255ਵਾਂ ਦਿਨ

ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 255ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 311 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 68 ਐਫਆਈਆਰਜ਼ ਦਰਜ ਕਰਕੇ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 255 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,186 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.4 ਕਿਲੋਗ੍ਰਾਮ ਹੈਰੋਇਨ, 1.4 ਕਿਲੋਗ੍ਰਾਮ ਅਫੀਮ, 828 ਨਸ਼ੀਲੀਆਂ ਗੋਲੀਆਂ ਅਤੇ 1.52 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 61 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 311 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 337 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 29 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement