ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਾਰਵਾਈ
ਗੁਰਦਾਸਪੁਰ: ਪੰਜਾਬ ਸਰਕਾਰ ਵਲੋਂ ਵਿੱਢੀ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਥਾਣਾ ਸਦਰ ਗੁਰਦਾਸਪਰੁ ਵਿਖੇ ਰਾਹੁਲ ਭੱਟੀ, ਗੈਵਿਸ ਅਤੇ ਸੈਮਸੰਨ ਨੂੰ ਕਾਬੂ ਕੀਤਾ ਗਿਆ ਹੈ। ਉਹਨਾਂ ਪਾਸੋਂ 77 ਗ੍ਰਾਮ ਆਇਸ ਡਰੱਗ ਬਰਾਮਦ ਕੀਤੀ ਗਈ, ਜਿਸ ਤੇ ਮੁਲਜ਼ਮਾਂ ਦੇ ਖਿਲਾਫ ਮੁਕੱਦਮਾ ਥਾਣਾ ਸਦਰ ਗੁਰਦਾਸਪੁਰ ਵਿਖੇ ਦਰਜ ਰਜਿਸਟਰ ਕੀਤਾ ਗਿਆ ਹੈ ਅਤੇ ਫੜੇ ਗਏ ਮੁਲਜ਼ਮਾਂ ਦੇ ਕੋਲੋਂ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ।
