ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼
Published : Nov 11, 2025, 7:54 pm IST
Updated : Nov 11, 2025, 7:54 pm IST
SHARE ARTICLE
Cross-border arms smuggling network busted
Cross-border arms smuggling network busted

ਚਾਰ ਗਲੌਕ ਪਿਸਤੌਲਾਂ ਸਮੇਤ ਦੋ ਕਾਬੂ

ਚੰਡੀਗੜ੍ਹ/ਫਿਰੋਜ਼ਪੁਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦੇ ਦੋ ਕਾਰਕੁਨਾਂ ਨੂੰ ਚਾਰ 9 ਐਮਐਮ ਗਲੌਕ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰੀ ਵਾਸੀ ਪਿੰਡ ਰੁਹੇਲਾ ਹਾਜ਼ੀ, ਫਿਰੋਜ਼ਪੁਰ ਅਤੇ ਵਿਕਰਮਜੀਤ ਸਿੰਘ ਉਰਫ਼ ਵਿੱਕੀ ਵਾਸੀ ਜਲਾਲਾਬਾਦ, ਫਾਜ਼ਿਲਕਾ ਵਜੋਂ ਹੋਈ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਡੀਲਕਸ ਮੋਟਰਸਾਈਕਲ (ਪੀਬੀ 05 ਏਕੇ 9761) ਜਿਸ 'ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਕਰਮਜੀਤ ਸਿੰਘ ਦੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਪਾਕਿਸਤਾਨ ਅਧਾਰਤ ਤਸਕਰ ਨਾਲ ਸਿੱਧੇ ਸਬੰਧ ਸਨ। ਉਨ੍ਹਾਂ ਕਿਹਾ ਕਿ ਦੋਸ਼ੀ ਵਿਕਰਮਜੀਤ ਨੇ ਇਹ ਵੀ ਕਬੂਲਿਆ ਹੈ ਕਿ ਉਹ ਆਪਣੇ ਪਾਕਿਸਤਾਨੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਸਥਾਨਕ ਸੰਪਰਕਾਂ ਨੂੰ ਹਥਿਆਰ ਸਪਲਾਈ ਕਰਦਾ ਸੀ।

ਡੀਜੀਪੀ ਨੇ ਦੱਸਿਆ ਕਿ ਵਿਕਰਮਜੀਤ ਦੀ ਗ੍ਰਿਫ਼ਤਾਰੀ ਨਾਲ ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਇਸੇ ਨੈੱਟਵਰਕ ਵੱਲੋਂ ਭੇਜੀ ਇੱਕ ਏਕੇ-47 ਅਸਾਲਟ ਰਾਈਫਲ ਦੀ ਬਰਾਮਦਗੀ ਨਾਲ ਸਬੰਧਤ ਇੱਕ ਪੁਰਾਣੇ ਮਾਮਲੇ ਨੂੰ ਟਰੇਸ ਕਰਨ ਵਿੱਚ ਵੀ ਮਦਦ ਮਿਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਭਰੋਸੇਯੋਗ ਸੂਹਾਂ 'ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਬਸਤੀ ਬੂਟੇ ਵਾਲਾ ਤੋਂ ਦੋਵਾਂ ਮੁਲਜ਼ਮਾਂ ਨੂੰ ਦੋ ਗਲੌਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਦੋਸ਼ੀਆਂ ਵੱਲੋਂ ਕੀਤੇ ਖੁਲਾਸੇ 'ਤੇ, ਪੁਲਿਸ ਟੀਮਾਂ ਨੇ ਉਨ੍ਹਾਂ ਦੁਆਰਾ ਦੱਸੇ ਗਏ ਟਿਕਾਣਿਆਂ ਤੋਂ ਦੋ ਹੋਰ ਗਲੌਕ ਪਿਸਤੌਲ ਬਰਾਮਦ ਕੀਤੇ।

ਐਸਐਸਪੀ ਨੇ ਦੱਸਿਆ ਕਿ ਜ਼ਬਤ ਕੀਤੇ ਡਿਜੀਟਲ ਡਿਵਾਈਸਾਂ ਦਾ ਤਕਨੀਕੀ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ ਤਾਂ ਜੋ ਪੂਰੀ ਸਪਲਾਈ ਚੇਨ - ਜਿਸ ਵਿੱਚ ਵਿਦੇਸ਼ੀ ਹੈਂਡਲਰ ਅਤੇ ਸਥਾਨਕ ਸਹਿਯੋਗੀ ਸ਼ਾਮਲ ਹਨ, ਦਾ ਪਰਦਾਫਾਸ਼ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 177 ਮਿਤੀ 8.11.2025 ਨੂੰ ਥਾਣਾ ਸਦਰ ਜ਼ੀਰਾ, ਫਿਰੋਜ਼ਪੁਰ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement