ਪੰਜਾਬ ਸਰਕਾਰ ਵੱਲੋਂ 'ਪੈਨਸ਼ਨਰ ਸੇਵਾ ਮੇਲੇ' ਦਾ ਐਲਾਨ
Published : Nov 11, 2025, 5:06 pm IST
Updated : Nov 11, 2025, 5:06 pm IST
SHARE ARTICLE
Punjab Government announces 'Pensioner Sewa Mela'
Punjab Government announces 'Pensioner Sewa Mela'

13 ਤੋਂ 15 ਨਵੰਬਰ ਤੱਕ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਕਰਵਾਇਆ ਜਾਵੇਗਾ ਮੇਲਾ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ 13 ਨਵੰਬਰ ਤੋਂ 15 ਨਵੰਬਰ 2025 ਤੱਕ 'ਪੈਨਸ਼ਨਰ ਸੇਵਾ ਮੇਲਾ' ਕਰਵਾਇਆ ਜਾਵੇਗਾ। ਇਸ ਪਹਿਲਕਦਮੀ ਦਾ ਉਦੇਸ਼ ਸੂਬਾ ਸਰਕਾਰ ਦੇ ਸਮੂਹ ਪੈਨਸ਼ਨਰਾਂ ਨੂੰ ਜ਼ਰੂਰੀ ਈ-ਕੇਵਾਈਸੀ ਪ੍ਰਕਿਰਿਆ ਸਬੰਧੀ ਸਹੂਲਤ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਨਵੇਂ ਲਾਂਚ ਕੀਤੇ ਗਏ ਪੈਨਸ਼ਨਰ ਸੇਵਾ ਪੋਰਟਲ 'ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਨਵੰਬਰ 2025 ਨੂੰ ਸਾਰੀਆਂ ਪੈਨਸ਼ਨ ਸਬੰਧੀ ਸੇਵਾਵਾਂ ਲਈ ਵਨ-ਸਟਾਪ ਡਿਜੀਟਲ ਪਲੇਟਫਾਰਮ ਲਾਂਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਲਈ ਪੋਰਟਲ 'ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਵਾਸਤੇ ਈ-ਕੇਵਾਈਸੀ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਸਾਰੇ ਪੈਨਸ਼ਨਰਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਸਹਿਜ ਡਿਜੀਟਲ ਪੈਨਸ਼ਨ ਸੇਵਾਵਾਂ ਦਾ ਅਨੁਭਵ ਕਰਨ ਲਈ ਮੇਲੇ ਦੌਰਾਨ ਆਪਣੇ ਨੇੜਲੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿੱਚ ਪਹੁੰਚਣ।

ਇਸ ਪੋਰਟਲ, ਜੋ ਕਿ https://pensionersewa.punjab.gov.in 'ਤੇ ਮੌਜੂਦ ਹੈ, ਰਾਹੀਂ ਸ਼ੁਰੂਆਤ ਵਿੱਚ ਪੈਨਸ਼ਨਰਾਂ ਨੂੰ ਛੇ ਮੁੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਨ੍ਹਾਂ ਸੇਵਾਵਾਂ ਵਿੱਚ 'ਜੀਵਨ ਪ੍ਰਮਾਣ' ਮੋਬਾਈਲ ਐਪ ਰਾਹੀਂ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣਾ, ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿੱਚ ਤਬਦੀਲ ਕਰਨ ਲਈ ਅਰਜ਼ੀ ਦੇਣਾ, ਲੀਵ ਟਰੈਵਲ ਕਨਸੈਸ਼ਨ ਲੈਣ ਲਈ ਅਰਜ਼ੀ ਦੇਣਾ, ਪੈਨਸ਼ਨ ਸਬੰਧੀ ਸ਼ਿਕਾਇਤਾਂ ਦਰਜ ਕਰਨਾ, ਅਤੇ ਪੈਨਸ਼ਨਰਾਂ ਦੇ ਨਿੱਜੀ ਵੇਰਵਿਆਂ ਨੂੰ ਅਪਡੇਟ/ਬਦਲਣਾ ਸ਼ਾਮਲ ਹੈ। 'ਜੀਵਨ ਪ੍ਰਮਾਣ' ਮੋਬਾਈਲ ਐਪ ਐਂਡਰਾਇਡ 'ਤੇ https://play.google.com/store/apps/details?id=com.aadhaar.life ਅਤੇ ਆਈ.ਓ.ਐੱਸ. (iOS) 'ਤੇ https://apps.apple.com/in/app/jeevanpramaan/id6736359405 'ਤੇ ਉਪਲਬਧ ਹੈ।

ਵਿੱਤ ਮੰਤਰੀ ਚੀਮਾ ਨੇ ਅੱਗੇ ਸਪੱਸ਼ਟ ਕੀਤਾ ਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਸਰਲ ਅਤੇ ਵਰਤੋਂ ਵਿੱਚ ਆਸਾਨ ਹੈ। ਪੈਨਸ਼ਨਰ ਇਸ ਪੋਰਟਲ 'ਤੇ ਉਪਲਬਧ ਆਧਾਰ ਪ੍ਰਮਾਣਿਕਤਾ ਸਹੂਲਤ ਰਾਹੀਂ ਈ-ਕੇਵਾਈਸੀ ਨੂੰ ਪੂਰਾ ਕਰਕੇ 'ਪੈਨਸ਼ਨਰ ਸੇਵਾ ਪੋਰਟਲ' 'ਤੇ ਰਜਿਸਟਰ ਕਰ ਸਕਦੇ ਹਨ। ਇੱਕ ਵਾਰ ਰਜਿਸਟਰ ਹੋਣ ਤੋਂ ਬਾਅਦ, ਉਹ ਆਪਣੇ ਮੋਬਾਈਲ ਫੋਨ, ਕੰਪਿਊਟਰ ਜਾਂ ਲੈਪਟਾਪ ਦੀ ਵਰਤੋਂ ਕਰਕੇ ਪੋਰਟਲ 'ਤੇ ਆਪਣੇ ਲਾਗਇਨ ਆਈ.ਡੀ. ਰਾਹੀਂ ਘਰ ਬੈਠੇ ਹੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਸ ਤੋਂ ਇਲਾਵਾ, ਇਨ੍ਹਾਂ ਸੇਵਾਵਾਂ ਦਾ ਲਾਭ ਨੇੜਲੇ ਸੇਵਾ ਕੇਂਦਰਾਂ ਵਿਖੇ ਜਾ ਕੇ, ਸੇਵਾ ਦੀ ਹੋਮ ਡਿਲੀਵਰੀ ਦੀ ਬੇਨਤੀ ਕਰਕੇ, ਸਬੰਧਤ ਪੈਨਸ਼ਨ ਵੰਡਣ ਵਾਲੇ ਬੈਂਕਾਂ ਜਾਂ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਜਾ ਕੇ ਵੀ ਲਿਆ ਜਾ ਸਕਦਾ ਹੈ।

ਪੋਰਟਲ ਦੇ ਲਾਂਚ ਹੋਣ ਤੋਂ ਬਾਅਦ ਪੈਦਾ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਤੁਰੰਤ ਹੱਲ ਕਰਨ ਲਈ, ਡਾਇਰੈਕਟੋਰੇਟ ਆਫ਼ ਟ੍ਰੈਜ਼ਰੀਜ਼ ਐਂਡ ਅਕਾਊਂਟਸ, ਪੈਨਸ਼ਨ ਐਂਡ ਨਿਊ ਪੈਨਸ਼ਨ ਸਕੀਮ ਵਿਖੇ ਇੱਕ ਸਮਰਪਿਤ ਵਾਰ ਰੂਮ ਸਥਾਪਤ ਕੀਤਾ ਗਿਆ ਹੈ। ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਡਾਇਰੈਕਟੋਰੇਟ ਪੱਧਰ 'ਤੇ ਤਿੰਨ ਸਮਰਪਿਤ ਹੈਲਪਲਾਈਨ ਨੰਬਰ, 18001802148, 01722996385, ਅਤੇ 01722996386, ਸਥਾਪਤ ਕੀਤੇ ਗਏ ਹਨ ਅਤੇ ਇਹ ਸਾਰੇ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement