ਅਦਾਲਤ ਨੇ ਭੁੱਲਰ ਨੂੰ 20 ਨਵੰਬਰ ਤੱਕ ਨਿਆਂਇਕ ਹਿਰਾਸਤ ’ਚ ਭੇਜਿਆ
ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਮਾਮਲੇ ’ਚ ਗ੍ਰਿਫਤਾਰ ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਅੱਜ ਦੂਜੀ ਵਾਰੀ ਪੰਜ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ। ਸੁਣਵਾਈ ਤੋਂ ਬਾਅਦ ਅਦਾਲਤ ਨੇ ਹਰਚਰਨ ਸਿੰਘ ਭੁੱਲਰ ਨੂੰ 20 ਨਵੰਬਰ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਹਰਚਰਨ ਸਿੰਘ ਭੁੱਲਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਸੀ.ਬੀ.ਆਈ. ਨੇ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਵਿਚੋਲੀਏ ਤ੍ਰਿਸ਼ਾਨੂੰ ਨੂੰ ਵੀ ਸੀ.ਬੀ.ਆਈ. ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਵੀ ਸੀ.ਬੀ.ਆਈ. ਵੱਲੋਂ ਵੀ ਭੁੱਲਰ ਨੂੰ ਪੰਜ ਦਿਨ ਦੇ ਰਿਮਾਂਡ ’ਤੇ ਲਿਆ ਗਿਆ ਸੀ। ਜ਼ਿਕਰਯੋਗ ਹੈ ਕਿ ਹਰਚਰਨ ਭੁੱਲਰ ਦੇ ਘਰੋਂ ਅਤੇ ਹੋਰ ਥਾਵਾਂ ਤੋਂ ਸਾਢੇ ਸੱਤ ਕਰੋੜ ਰੁਪਏ ਦੀ ਨਗਦੀ, ਢਾਈ ਕਿਲੋ ਸੋਨਾ, ਲਗਜ਼ਰੀ ਕਾਰਾਂ, 22 ਲਗਜ਼ਰੀ ਘੜੀਆਂ, 40 ਲਿਟਰ ਵਿਦੇਸ਼ੀ ਸ਼ਰਾਬ ਸਮੇਤ ਹੋਰ ਕਾਫ਼ੀ ਕੁੱਝ ਵੀ ਬਰਾਮਦ ਹੋਇਆ ਸੀ।
