
ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਪੰਜਾਬ ਸਰਕਾਰ ਵਲੋਂ ਬਣਾਈ ਗਈ ਕਾਊਂਟਰ ਇੰਟੈਲੀਜੈਂਸ ਟੀਮ ਨੇ ਅੱਜ ਵੱਡੀ...
ਮੋਗਾ (ਸਸਸ) : ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਪੰਜਾਬ ਸਰਕਾਰ ਵਲੋਂ ਬਣਾਈ ਗਈ ਕਾਊਂਟਰ ਇੰਟੈਲੀਜੈਂਸ ਟੀਮ ਨੇ ਅੱਜ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਇਕ ਵਾਰ ਫਿਰ ਨਸ਼ਾ ਤਸਕਰਾਂ ਦੇ ਇਰਾਦਿਆਂ ਦੇ ਪਾਣੀ ਫੇਰਿਆ ਹੈ। ਅੱਜ ਕਾਊਂਟਰ ਇੰਟੈਲੀਜੈਂਸ ਵਲੋਂ ਇਕ ਅਫ਼ੀਮ ਤਸਕਰ ਨੂੰ ਕਾਬੂ ਕਰ ਕੇ ਉਸ ਤੋਂ 2 ਕਿੱਲੋ ਅਫ਼ੀਮ ਬਰਾਮਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਊਂਟਰ ਇੰਟੈਲੀਜੈਂਸ ਰੇਂਜ ਫਿਰੋਜ਼ਪੁਰ ਦੇ ਏ.ਆਈ.ਜੀ ਨਰਿੰਦਰ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਮੋਗਾ ਕਾਊਂਟਰ ਇੰਟੈਲੀਜੈਂਸ ਨੂੰ ਟੀਮ ਦੇ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਗੁਰਲਾਲ ਸਿੰਘ ਨਿਵਾਸੀ ਮੋਗਾ ਜੋ ਕਿ ਅਫ਼ੀਮ ਤਸਕਰੀ ਦਾ ਧੰਦਾ ਕਰਦਾ ਹੈ ਅਤੇ ਉਹ ਅੱਜ ਅਪਣੀ ਕਾਰ ਵਿਚ ਅਫ਼ੀਮ ਲੈ ਕੇ ਜਾ ਰਿਹਾ ਹੈ,
ਜਿਸ ‘ਤੇ ਕਾਰਵਾਈ ਕਰਦੇ ਹੋਏ ਮੋਗਾ ਦੀ ਟੀਮ ਵਲੋਂ ਜੀ.ਟੀ ਰੋਡ ਦੇ ਮੁੱਖ ਚੌਕ ਦੇ ਨੇੜੇ ਨਾਕਾਬੰਦੀ ਕਰਕੇ ਕਾਰ ਸਵਾਰ ਕਥਿਤ ਤਸਕਰ ਗੁਰਲਾਲ ਸਿੰਘ ਨੂੰ ਕਾਬੂ ਕੀਤਾ ਗਿਆ ਅਤੇ ਕਾਰ ਦੀ ਪੂਰੀ ਤਲਾਸ਼ੀ ਲੈਣ ‘ਤੇ ਉਸ ਦੇ ਵਿਚੋਂ 2 ਕਿੱਲੋ ਅਫ਼ੀਮ ਬਰਾਮਦ ਕੀਤੀ ਗਈ ਹੈ। ਗੱਲਬਾਤ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧ ਵਿਚ ਕਾਊਂਟਰ ਇੰਟੈਲੀਜੈਂਸ ਦੇ ਥਾਣਾ ਫਾਜ਼ਿਲਕਾ ਵਿਚ ਐਨ.ਡੀ.ਪੀ ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਥਿਤ ਤਸਕਰ ਯੂ.ਪੀ ਤੋਂ ਅਫ਼ੀਮ ਲਿਆਉਂਦਾ ਸੀ ਇਸ ਦਾ ਪਤਾ ਲੱਗ ਗਿਆ ਹੈ ਅਤੇ ਜਿਸ ਨੂੰ ਪੁੱਛਗਿੱਛ ਕਰਨ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਤਸਕਰ ਤੋਂ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।