ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਾਵਨਗੀ
Published : Dec 11, 2018, 5:19 pm IST
Updated : Dec 11, 2018, 5:19 pm IST
SHARE ARTICLE
Cabinet Meeting
Cabinet Meeting

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਸ਼ਿਲੌਂਗ ਵਿਖੇ ਹਿੰਸਾ ਵਿੱਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ...

ਚੰਡੀਗੜ੍ਹ (ਸ.ਸ.ਸ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਸ਼ਿਲੌਂਗ ਵਿਖੇ ਹਿੰਸਾ ਵਿੱਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਨੂੰ ਮੁਆਵਜ਼ੇ ਵਜੋਂ 60 ਲੱਖ ਰੁਪਏ ਮੁਹੱਈਆ ਕਰਵਾਉਣ ਲਈ ਰਾਹਤ 'ਤੇ ਮੁੜ ਵਸੇਬਾ ਵਿਭਾਗ ਦੀਆਂ ਹਦਾਇਤਾਂ 'ਚ ਢਿੱਲ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਖਾਲਸਾ ਮਿਡਲ ਸਕੂਲ ਬੜਾ ਬਜ਼ਾਰ ਲਈ ਇਸ ਦੇ ਨਿਰਮਾਣ ਵਾਸਤੇ ਕੁੱਲ ਰਾਸ਼ੀ 60 ਲੱਖ ਵਿੱਚੋਂ 50 ਲੱਖ ਰੁਪਏ ਮੁਹੱਈਆ ਕਰਵਾਏ ਜਾਣਗੇ ਕਿਉਂਕਿ ਪੁਰਾਣੀ ਇਮਾਰਤ ਅਸੁਰੱਖਿਅਤ ਐਲਾਨੀ ਗਈ ਹੈ।

ਇਸੇ ਤਰ੍ਹਾਂ ਹੀ 2 ਲੱਖ ਰੁਪਏ ਦੀ ਵਿੱਤੀ ਮਦਦ ਸੰਗਮ ਸਿੰਘ ਪੁੱਤਰ ਮਨਜੀਤ ਸਿੰਘ ਪੰਜਾਬੀ ਕਾਲੋਨੀ ਬੜਾ ਬਜ਼ਾਰ ਨੂੰ ਉਸ ਦੀ ਦੁਕਾਨ ਨੂੰ ਹੋਏ ਨੁਕਸਾਨ ਲਈ ਮੁਹੱਈਆ ਕਰਵਾਈ ਜਾਵੇਗੀ। ਇਸੇ ਤਰ੍ਹਾਂ ਹੀ ਤਿੰਨ ਲੱਖ ਰੁਪਏ ਗੁਰਮੀਤ ਸਿੰਘ ਪੁੱਤਰ ਗੁਰਮੁਖ ਸਿੰਘ ਨੂੰ ਦਿੱਤੇ ਜਾਣਗੇ ਜਿਸ ਦੇ ਸਕੂਟੀ ਸ਼ੋਅ ਰੂਮ ਨੂੰ ਝਗੜਿਆਂ ਦੌਰਾਨ ਅੱਗ ਲਾ ਦਿੱਤੀ ਗਈ ਸੀ। ਇਸੇ ਤਰ੍ਹਾਂ ਹੀ ਟਰੱਕ ਪੀ.ਬੀ.-02-ਬੀ.ਵੀ.-7632 ਦੇ ਮਾਲਕ ਸਤਪਾਲ ਸਿੰਘ ਨੂੰ 5 ਲੱਖ ਰੁਪਏ ਦਿੱਤੇ ਜਾਣਗੇ। ਸ਼ਿਲੌਂਗ ਦੰਗਿਆਂ ਦੌਰਾਨ ਉਸ ਦੇ ਟਰੱਕ ਨੂੰ ਅੱਗ ਲਾ ਦਿੱਤੀ ਗਈ ਸੀ।

ਇਸ ਸਬੰਧੀ ਵਿਸਤ੍ਰਤ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਹਿੰਸਾ ਦੌਰਾਨ ਸਿੱਖ ਭਾਈਚਾਰੇ ਦੀ ਜਾਇਦਾਦ ਨੂੰ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਚਾਰ ਮੈਂਬਰੀ ਵਫ਼ਦ ਉਥੇ ਭੇਜਿਆ ਸੀ। ਇਸ ਵਫ਼ਦ ਨੇ ਭਾਈਚਾਰੇ ਦੇ ਮੈਂਬਰਾਂ ਨਾਲ ਵਿਸਤ੍ਰਤ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਨੇ ਸਿੱਖਾਂ ਨੂੰ ਵਿੱਤੀ ਸਹਇਤਾ ਦੇਣ ਦੀ ਬੇਨਤੀ ਕੀਤੀ। ਸ਼ਿਲੌਂਗ ਤੋਂ ਵਾਪਿਸ ਆਉਣ ਤੋਂ ਬਾਅਦ ਵਫ਼ਦ ਨੇ ਆਪਣੀ ਰਿਪੋਰਟ ਪੇਸ਼ ਕੀਤੀ 'ਤੇ ਮੁੱਖ ਮੰਤਰੀ ਨੂੰ ਸਥਿਤੀ ਬਾਰੇ ਜਾਣੂ ਕਰਵਾਇਆ।

ਕੈਪਟਨ ਅਮਰਿੰਦਰ ਸਿੰਘ  ਨੇ 28 ਸਤੰਬਰ 2018 ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਉਨ੍ਹਾਂ ਨੂੰ ਲੋੜੀਂਦੀ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ ਜਿਨ੍ਹਾਂ ਦੀਆਂ ਦੁਕਾਨਾਂ ਅੱਗ ਨਾਲ ਸੜ ਗਈਆਂ ਸਨ। ਇਸ ਤੋਂ ਇਲਾਵਾ ਭਾਈਚਾਰੇ ਵੱਲੋਂ ਚਲਾਏ ਜਾਂਦੇ ਸਕੂਲ ਲਈ ਵੀ ਲੋੜੀਂਦੀ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement