ਸੀ.ਈ.ਓ ਵਲੋਂ ਫੋਟੋ ਵੋਟਰ ਸੂਚੀਆਂ ਦੀ ਸੂਧਾਈ ਸਬੰਧੀ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ
Published : Dec 11, 2018, 7:06 pm IST
Updated : Dec 11, 2018, 7:06 pm IST
SHARE ARTICLE
CEO met representatives of political parties...
CEO met representatives of political parties...

ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਪੰਜਾਬ ਰਾਜ ਦੀਆਂ ਸਮੂੰਹ ਰਜਿਸਟਰਡ ਅਤੇ ਅਨਰਜਿਸਟਰਡ ਰਾਜਨੀਤਕ...

ਚੰਡੀਗੜ੍ਹ (ਸਸਸ) : ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਪੰਜਾਬ ਰਾਜ ਦੀਆਂ ਸਮੂੰਹ ਰਜਿਸਟਰਡ ਅਤੇ ਅਨਰਜਿਸਟਰਡ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿੱਧਾਂ ਨਾਲ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਚਲ ਰਹੀ ਮੁਹਿੰਮ ਬਾਰੇ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ.ਈ.ਓ. ਡਾ. ਰਾਜੂ ਨੇ ਪੰਜਾਬ ਰਾਜ ਦੀਆਂ ਸਮੂਹ ਰਜਿਸਟਰਡ ਅਤੇ ਅਨਰਜਿਸਟਰਡ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿੱਧਾਂ ਨੁੰ ਕਿਹਾ ਕਿ 18 ਦਸੰਬਰ 2018 ਤੱਕ ਬੂਥ ਲੈਵਲ ਏਜੰਟਾਂ ਦੀਆਂ ਸੂਚੀਆਂ ਜ਼ਰੂਰ ਜਮ੍ਹਾਂ ਕਰਵਾਉਣ।

ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਚਲ ਰਹੀ ਮੁਹਿੰਮ ਦੌਰਾਨ ਵੋਟਰ ਸੂਚੀਆਂ ਵਿਚੋਂ ਦੋਹਰੇ ਇੰਦਰਾਜ ਨੂੰ ਕੱਟਣਾ, ਪੱਕੇ ਤੌਰ 'ਤੇ ਰਿਹਾਇਸ਼ ਬਦਲਣ ਵਾਲੇ ਅਤੇ ਮਰ ਚੁੱਕੇ ਲੋਕਾਂ ਦੀਆਂ ਵੋਟਾਂ ਕੱਟਣ ਦਾ ਕੰਮ ਕੀਤਾ ਜਾ ਰਿਹਾ ਹੈ। ਸੀ.ਈ.ਓ. ਨੇ ਇਸ ਮੌਕੇ ਹਾਜ਼ਰ ਸਮੂਹ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜ਼ਿਲ੍ਹਾ ਇਕਾਈ ਦੇ ਆਗੂਆਂ ਨੂੰ ਵੀ ਚੋਣਾਂ ਸਬੰਧੀ ਹੋਣ ਵਾਲੀਆਂ ਮੀਟਿੰਗਾਂ ਵਿੱਚ ਸ਼ਾਮਲ ਹੋਣ ਲਈ ਕਹਿਣ।

ਮੀਟਿੰਗ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਪ੍ਰਤੀਨੱਧ ਨੇ ਮੁੱਖ ਚੋਣ ਅਫ਼ਸਰ ਨੂੰ ਬੇਨਤੀ ਕੀਤੀ ਕਿ ਉਹ ਬੂਥ ਲੈਵਲ ਅਫ਼ਸਰਾਂ ਨੂੰ ਨਿਰਦੇਸ਼ ਦੇਣ ਕਿ ਉਹ ਝੁੱਗੀਆਂ ਝੋਪੜੀਆਂ ਵਿੱਚ ਵੋਟਰ ਸੂਚੀਆਂ ਦੀ ਪੜਤਾਲ ਕਰਵਾਉਣ ਸਬੰਧੀ ਹੁਕਮ ਜਾਰੀ ਕਰਨ। ਆਮ ਆਦਮੀ ਪਾਰਟੀ ਦੇ ਪ੍ਰਤੀਨੱਧ ਵਲੋਂ ਫਿਰੋਜ਼ਪੁਰ ਜ਼ਿਲ੍ਹੇ ਵਿਚ ਹੇਠਲੇ ਪੱਧਰ ਤੱਕ ਵੋਟਰ ਸੁਚੀਆਂ ਦਾ ਪ੍ਰਚਾਰ ਨਾ ਕਰਨ ਸਬੰਧੀ ਕੀਤੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ 12 ਦਸੰਬਰ 2018 ਤੱਕ ਇਸ ਸਬੰਧੀ ਰਿਪੋਰਟ ਦੇਣ ਦੇ ਹੁਕਮ ਦਿਤੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement