ਲਾਪਤਾ ਬਜ਼ੁਰਗ ਦੀ ਮਿਲੀ ਸਿਰ ਕੱਟੀ ਲਾਸ਼, ਇਲਾਕੇ ‘ਚ ਦਹਿਸ਼ਤ ਦਾ ਮਾਹੌਲ
Published : Dec 11, 2018, 7:56 pm IST
Updated : Dec 11, 2018, 7:56 pm IST
SHARE ARTICLE
Murder
Murder

ਕਸਬਾ ਜੈਂਤੀਪੁਰ ਦੇ ਨੇੜੇ ਪੈਂਦੇ ਪਿੰਡ ਭੰਗਾਲੀ ਖੁਰਦ ਦੇ ਲਾਪਤਾ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ...

ਬਟਾਲਾ (ਸਸਸ) : ਕਸਬਾ ਜੈਂਤੀਪੁਰ ਦੇ ਨੇੜੇ ਪੈਂਦੇ ਪਿੰਡ ਭੰਗਾਲੀ ਖੁਰਦ ਦੇ ਲਾਪਤਾ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਇਸ ਸਬੰਧ ਵਿਚ ਕਤਲ ਹੋਏ ਬਜ਼ੁਰਗ ਮਲੂਕ ਸਿੰਘ ਪੁੱਤਰ ਚੰਨ ਸਿੰਘ ਨਿਵਾਸੀ ਪਿੰਡ ਭੰਗਾਲੀ ਖੁਰਦ ਦੇ ਭਤੀਜੇ ਦਿਲਬਾਗ ਸਿੰਘ ਨੇ ਦੱਸਿਆ ਕਿ ਉਸ ਦਾ ਚਾਚਾ ਜੋ ਬਹੁਤ ਹੀ ਸ਼ਾਂਤ ਸੁਭਾਅ ਦਾ ਸੀ, ਪਿਛਲੇ ਕੁਝ ਦਿਨਾਂ ਤੋਂ ਕਿਤੇ ਲਾਪਤਾ ਹੋ ਗਿਆ ਸੀ ਜਿਸ ਦੀ ਭਾਲ ਪਰਵਾਰ ਵਲੋਂ ਕੀਤੀ ਜਾ ਰਹੀ ਸੀ

ਅਤੇ ਇਸ ਸਬੰਧ ਵਿਚ ਉਨ੍ਹਾਂ ਨੇ ਪੁਲਿਸ ਚੌਂਕੀ ਭੰਗਾਲੀ ਕਲਾਂ ਵਿਚ ਦਰਖ਼ਾਸਤ ਵੀ ਦਿਤੀ ਸੀ ਪਰ ਬੀਤੇ ਕੱਲ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਦੇ ਨੇੜੇ ਸਥਿਤ ਨਿਕਾਸੀ ਨਾਲੇ ਵਿਚ ਇਕ ਬਜ਼ੁਰਗ ਦੀ ਸਿਰ ਕੱਟੀ ਲਾਸ਼ ਮਿਲੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ‘ਤੇ ਜਾ ਕੇ ਸ਼ਨਾਖ਼ਤ ਕੀਤੀ ਅਤੇ ਪੁਲਿਸ ਨੂੰ ਸੂਚਨਾ ਦਿਤੀ। ਘਟਨਾ ਦੀ ਸੂਚਨਾ ਮਿਲਦੇ ਹੀ ਐਸ.ਐਚ.ਓ ਸੁਖਰਾਜ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ ਅਤੇ ਬਣਦੀ ਕਾਨੂੰਨੀ ਕਾਰਵਾਈ ਕਰਨੀ ਸ਼ੁਰੂ ਕਰ ਦਿਤੀ ਹੈ।

ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਸ.ਐਚ.ਓ ਸੁਖਰਾਜ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਟੀਮ ਬਣਾ ਦਿਤੀ ਗਈ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਦੌਰਾਨ ਇਕੱਠੇ ਹੋਏ ਪਿੰਡ ਵਾਸੀਆਂ ਨੇ ਇਸ ਘਟਨਾ ਦੀ ਕੜੇ ਸ਼ਬਦਾਂ ਵਿਚ ਨਿੰਦਿਆ ਕਰਦੇ ਹੋਏ ਜਲਦੀ ਤੋਂ ਜਲਦੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement