
ਪੰਜ ਸੂਬਿਆਂ ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਵੱਡੀ ਜਿੱਤ ਦੇ ਬਾਰੇ ਵਿਚ ਬੋਲਦਿਆਂ ਕੈਬਨਿਟ ਮੰਤਰੀ ਬਲਬੀਰ...
ਚੰਡੀਗੜ੍ਹ (ਸਸਸ) : ਪੰਜ ਸੂਬਿਆਂ ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਵੱਡੀ ਜਿੱਤ ਦੇ ਬਾਰੇ ਵਿਚ ਬੋਲਦਿਆਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਲੋਕਾਂ ਦਾ ਵਿਸ਼ਵਾਸ ਹੈ, ਜਿਸ ਕਰਕੇ ਕਾਂਗਰਸ ਨੂੰ ਵੱਡੀ ਜਿੱਤ ਪ੍ਰਾਪਤ ਹੋਈ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਾਵੇਂ ਕਾਂਗਰਸ ਦੇਸ਼ ਦੇ 2 ਸੂਬਿਆਂ ਵਿਚ ਹੀ ਸੀ
ਪਰ ਫਿਰ ਵੀ ਪਾਰਟੀ ਨੇ ਮੈਦਾਨ ਨਹੀਂ ਛੱਡਿਆ ਸੀ ਜਿਸ ਦਾ ਨਤੀਜਾ ਅੱਜ ਚੋਣਾਂ ‘ਚ ਵੇਖਣ ਨੂੰ ਮਿਲ ਰਿਹਾ ਹੈ। ਬਲਬੀਰ ਸਿੱਧੂ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਵੀ ਕਾਂਗਰਸ ਦੀ ਜਿੱਤ ਹੋਵੇਗੀ ਅਤੇ ਜਨਤਾ ਜੋ ਬਦਲਾਅ ਲੱਭ ਰਹੀ ਹੈ, ਉਹ ਕਾਂਗਰਸ ਸਰਕਾਰ ਹੀ ਹੈ।