
ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਚਾਇਤ ਚੋਣਾਂ ਸਬੰਧੀ ਦਿਤੇ ਇਕ ਬਿਆਨ ਵਿਚ ਆਖਿਆ ਕਿ ਉਸ ਵਲੋਂ ਪਹਿਲਾਂ ਦਿਤੇ...
ਚੰਡੀਗੜ੍ਹ (ਭਾਸ਼ਾ) : ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਚਾਇਤ ਚੋਣਾਂ ਸਬੰਧੀ ਦਿਤੇ ਇਕ ਬਿਆਨ ਵਿਚ ਆਖਿਆ ਕਿ ਉਸ ਵਲੋਂ ਪਹਿਲਾਂ ਦਿਤੇ ਇਕ ਬਿਆਨ ਨੂੰ ਮੀਡੀਆ ਦੇ ਇਕ ਹਿੱਸੇ ਵਲੋਂ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਆਖਿਆ ਕਿ ਮੈਂ ਇਹ ਆਖਿਆ ਸੀ ਕਿ ਆਮ ਆਦਮੀ ਪਾਰਟੀ ਅਪਣੇ ਚੋਣ ਨਿਸ਼ਾਨ 'ਤੇ ਪੰਚਾਇਤੀ ਚੋਣਾਂ ਨਹੀਂ ਲੜੇਗੀ।
ਉਨ੍ਹਾਂ ਕਿਹਾ ਕਿ ਮੈਂ ਅੱਜ ਵੀ ਇਹੀ ਆਖਦਾ ਹਾਂ ਕਿ ਪਿੰਡਾਂ ਦੇ ਸਰਪੰਚ ਕਿਸੇ ਪਾਰਟੀ ਦੇ ਨਹੀਂ ਬਲਕਿ ਪਿੰਡ ਦਾ ਵਿਕਾਸ ਕਰਨ ਵਾਲੇ ਹੋਣੇ ਚਾਹੀਦੇ ਹਨ, ਤਾਂ ਹੀ ਪਿੰਡਾਂ ਵਿਚੋਂ ਧੜੇਬੰਦੀ ਖ਼ਤਮ ਕੀਤੀ ਜਾ ਸਕਦੀ ਹੈ। ਦਸ ਦਈਏ ਕਿ 30 ਦਸੰਬਰ ਨੂੰ ਪੰਜਾਬ ਵਿਚ ਪੰਚਾਇਤਾਂ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ, ਅਤੇ ਚੋਣਾਂ ਦੀਆਂ ਜ਼ੋਰ ਸ਼ੋਰ ਨਾਲ ਤਿਆਰੀਆਂ ਸ਼ੁਰੂ ਹੋ ਗਈਆਂ ਹਨ।