ਵੱਡੀ ਖ਼ਬਰ, ਕੈਪਟਨ ਸਰਕਾਰ ਵੱਲੋਂ ਗਰੀਬ ਬੱਚਿਆਂ ਵਾਸਤੇ ਵੱਡਾ ਐਲਾਨ!  
Published : Dec 11, 2019, 9:31 am IST
Updated : Dec 11, 2019, 9:31 am IST
SHARE ARTICLE
Captain Amrinder Singh
Captain Amrinder Singh

ਮਹਾਰਾਜਾ ਰਣਜੀਤ ਸਿੰਘ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀ ਗਰਵਨਿੰਗ ਬਾਡੀ ਦੀ ਚੌਥੀ...

ਚੰਡੀਗੜ੍ਹ : ਸੂਬਾ ਸਰਕਾਰ ਨੇ ਆਰਥਿਕ ਤੌਰ 'ਤੇ ਪੱਛੜੇ ਯੋਗ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ 'ਚ ਭਰਤੀ ਹੋਣ ਲਈ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਵੱਡਾ ਐਲਾਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਫੈਸਲਾ ਕੀਤਾ ਹੈ ਕਿ ਮਹਾਰਾਜਾ ਰਣਜੀਤ ਸਿੰਘ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ 'ਚ ਦਾਖਲ ਹੋਣ ਵਾਲੇ ਗਰੀਬ ਵਿਦਿਆਰਥੀਆਂ ਦੀ ਗਿਆਰਵੀਂ ਤੇ ਬਾਰ੍ਹਵੀਂ ਦੀ ਪੜ੍ਹਾਈ ਦਾ ਖਰਚਾ ਸੂਬਾ ਸਰਕਾਰ ਸਹਿਣ ਕਰੇਗੀ।

StudentsStudentsਮਹਾਰਾਜਾ ਰਣਜੀਤ ਸਿੰਘ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀ ਗਰਵਨਿੰਗ ਬਾਡੀ ਦੀ ਚੌਥੀ ਮੀਟਿੰਗ ਤੋਂ ਬਾਅਦ ਬੁਲਾਰੇ ਨੇ ਦੱਸਿਆ ਕਿ ਇਸ ਸੰਸਥਾ ਨੇ ਪ੍ਰਵੇਸ਼ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਤਾਲੀਮ ਲਈ ਮੋਹਾਲੀ ਦੇ ਵੱਕਾਰੀ ਪ੍ਰਾਈਵੇਟ ਸਕੂਲ ਨਾਲ ਸਮਝੌਤਾ ਕੀਤਾ ਹੈ।

StudentsStudentsਸੀਨੀਅਰ ਸੈਕੰਡਰੀ ਸਕੂਲ ਸਿੱਖਿਆ ਲਈ ਮੌਜੂਦਾ ਸਮੇਂ 40 ਅਜਿਹੇ ਵਿਦਿਆਰਥੀਆਂ ਦੀ ਚੋਣ ਹੋਈ ਹੈ ਪਰ ਹਰੇਕ ਵਿਦਿਆਰਥੀ ਨੂੰ ਸਾਲਾਨਾ 45000 ਰੁਪਏ ਅਦਾ ਕਰਨ ਦੀ ਲੋੜ ਹੈ। ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਜਿਹੜੇ ਗਰੀਬ ਤੇ ਯੋਗ ਵਿਦਿਆਰਥੀ ਪ੍ਰਵੇਸ਼ ਪ੍ਰੀਖਿਆ ਦੇ ਅਧਾਰ 'ਤੇ ਸੰਸਥਾ 'ਚ ਦਾਖਲ ਹਨ, ਉਹ ਮੋਹਾਲੀ ਸਕੂਲ 'ਚ ਸਿੱਖਿਆ ਹਾਸਲ ਕਰਨ ਦੇ ਵੀ ਯੋਗ ਹੋਣਗੇ।

StudentsStudentsਸੰਸਥਾ ਦੇ ਵਾਧੂ ਖਰਚਿਆਂ ਬਾਰੇ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਕਾਰਪਸ ਲਈ 18 ਕਰੋੜ ਦੀ ਰਾਸ਼ੀ ਜੁਟਾਉਣ ਲਈ 8.5 ਕਰੋੜ ਰੁਪਏ ਤੋਂ ਇਲਾਵਾ 9.5 ਕਰੋੜ ਰੁਪਏ ਦੇ ਵਾਧੂ ਫੰਡਾਂ ਦੀ ਮੰਗ ਸਬੰਧੀ ਪੇਸ਼ ਕੀਤੇ ਗਏ ਪ੍ਰਸਤਾਵ ਨੂੰ ਘੋਖਣ ਲਈ ਕਿਹਾ।

Capt. Amrinder Singh Capt. Amrinder Singhਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਨੌਜਵਾਨਾਂ ਨੂੰ ਪ੍ਰੇਰਿਤ ਅਤੇ ਤਿਆਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਨੇ ਡਾਇਰੈਕਟਰ ਜਨਰਲ ਨੂੰ ਸਕੂਲ ਸਿੱਖਿਆ ਦੇ ਸਕੱਤਰ ਦੇ ਸਲਾਹ-ਮਸ਼ਵਰੇ ਨਾਲ ਪ੍ਰਾਈਵੇਟ ਸਕੂਲਾਂ 'ਚ ਕੈਡਿਟ ਟ੍ਰੇਨਿੰਗ ਵਿੰਗ ਦੀ ਸਥਾਪਨਾ ਦੀ ਯੋਜਨਾ ਦੀ ਤਰਜ਼ 'ਤੇ ਚੋਣਵੇਂ ਸਰਕਾਰੀ ਸਕੂਲਾਂ ਵਿੱਚ ਅਜਿਹੇ ਵਿੰਗ ਸਥਾਪਤ ਕਰਨ ਬਾਰੇ ਤਜਵੀਜ਼ ਤਿਆਰ ਕਰਨ ਦੇ ਹੁਕਮ ਦਿੱਤੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement