
ਅਕਾਲੀ ਦਲ ਅਤੇ ਕਾਂਗਰਸ ਵਿਚਾਲੇ ਪੁਆੜੇ ਦੀ ਜੰਗ ਬਣਿਆ ਹੋਇਆ ਹੈ ਭਗਵਾਨਪੁਰੀਆ
ਚੰਡੀਗੜ੍ਹ : ਪਟਿਆਲਾ ਜੇਲ੍ਹ ਵਿਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਪੰਜਾਬ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਖਲ ਕੀਤੀ ਹੈ ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਉਸਨੂੰ ਜੇਲ੍ਹ ਵਿਚ ਆਪਣੀ ਜਾਨ ਦਾ ਖਤਰਾ ਹੈ ਅਤੇ ਪੁਲਿਸ ਉਸ ਨੂੰ ਮਾਰਨ ਦਾ ਪਲਾਨ ਬਣਾ ਰਹੀ ਹੈ।
file photo
ਪਟੀਸ਼ਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਪੁਲਿਸ ਉਸ ਨੂੰ ਜੇਲ੍ਹ ਵਿਚੋਂ ਭਜਾ ਕੇ ਐਨਕਾਊਂਟਰ ਦਾ ਪਲਾਨ ਬਣਾ ਰਹੀ ਹੈ। ਉਸ ਉੱਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਉਸ ਨੂੰ ਜੇਲ੍ਹ ਦੇ ਕੋਨੇ ਵਿਚ ਰੱਖਿਆ ਗਿਆ ਹੈ ਅਤੇ ਭੱਜਣ ਲਈ ਕਿਹਾ ਜਾਂਦਾ ਹੈ।ਗੈਂਗਸਟਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਹ ਨਾਂ ਤਾਂ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦਾ ਬੰਦਾ ਹੈ ਅਤੇ ਨਾਂ ਹੀ ਮਜੀਠੀਆਂ ਨਾਲ ਉਸ ਦਾ ਕੋਈ ਸਬੰਧ ਹੈ।
file photo
ਹਾਈਕੋਰਟ ਨੇ ਜੱਗੂ ਭਗਵਾਨਪੁਰੀਆ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਗੈਂਗਸਟਰ ਨੇ ਪਟੀਸ਼ਨ ਵਿਚ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਅਤੇ ਡੀਜੀਪੀ ਜੇਲ੍ਹਾਂ ਨੂੰ ਵੀ ਧਿਰ ਬਣਾਇਆ ਹੈ।
file photo
ਦੱਸ ਦਈਏ ਕਿ ਜੱਗੂ ਭਗਵਾਨਪੁਰੀਆ ਅਕਾਲੀ ਦਲ ਅਤੇ ਕਾਂਗਰਸ ਵਿਚ ਪੁਆੜੇ ਦੀ ਜੜ੍ਹ ਬਣਿਆ ਹੋਇਆ ਹੈ। ਪਿਛਲੇ ਦਿਨੀਂ ਮਜੀਠੀਆ ਨੇ ਇਲਜ਼ਾਮ ਲਗਾਇਆ ਸੀ ਕਿ ਜੱਗੂ ਭਗਵਾਨਪੁਰੀਆ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦੀ ਬੰਦਾ ਹੈ। ਇਸ ਲਈ ਗੈਂਗਸਟਰ ਜੇਲ੍ਹ ਵਿਚ ਪ੍ਰਹੁਣੇਂ ਦੀ ਤਰ੍ਹਾਂ ਰੱਖਿਆ ਜਾ ਰਿਹਾ ਹੈ।