New Zealand ਜਾਣ ਵਾਲੇ ਪੰਜਾਬੀਓ ਹੋ ਜਾਓ ਤਿਆਰ, ਹੁਣ ਠਾਹ ਠਾਹ ਲੱਗਣਗੇ ਵੀਜ਼ੇ!
Published : Dec 11, 2019, 10:04 am IST
Updated : Dec 11, 2019, 10:04 am IST
SHARE ARTICLE
New Zealand Visa
New Zealand Visa

ਦੇਖੋ ਪੂਰੀ ਖ਼ਬਰ!

ਜਲੰਧਰ: ਨਿਊਜ਼ੀਲੈਂਡ ਦੇ ਇਮੀਗ੍ਰੇਸ਼ਨ ਵਿਭਾਗ ਵੱਲੋਂ ਬੀਤੇ ਮਹੀਨੇ ਵੀਜ਼ਾ ਨਿਯਮਾਂ ਵਿਚ ਸੋਧ ਕੀਤੀ ਗਈ ਹੈ। ਇਸ ਨਾਲ ਦੇਸ਼ ਤੋਂ ਬਾਹਰ ਵਿਆਹੇ ਜੋੜਿਆਂ ਦਾ ਨਿਊਜ਼ੀਲੈਂਡ ਵਿਚ ਰਹਿਣਾ ਸੌਖਾ ਹੋ ਗਿਆ ਹੈ। ਇਸ ਤੋਂ ਪਹਿਲਾਂ ਭਾਰਤ ਜਾਂ ਹੋਰ ਦੇਸ਼ਾਂ ਵਿਚ ਵਿਆਹ ਕਰਨ ਵਾਲੇ ਨਿਊਜ਼ੀਲੈਂਡ ਵਾਸੀ ਨੂੰ ਆਪਣੇ ਜੀਵਨ ਸਾਥੀ ਨੂੰ ਨਿਊਜ਼ੀਲੈਂਡ ਸੱਦਣਾ ਬਹੁਤ ਮੁਸ਼ਕਲ ਸੀ। ਬੀਤੇ ਮਹੀਨੇ ਹੋਈ ਸੋਧ ਤੋਂ ਬਾਅਦ ਹੁਣ ਨਿਊਜ਼ੀਲੈਂਡ ਵਾਸੀਆਂ ਦੇ ਜੀਵਨ ਸਾਥੀ ਨੂੰ ਵੀ ਨਿਊਜ਼ੀਲੈਂਡ ਦਾ ਵਿਜ਼ਟਰ ਵੀਜ਼ਾ ਮਿਲ ਸਕੇਗਾ।

New Zealand New Zealand ਟਾਈਮਸ ਆਫ ਇੰਡੀਆ ਅਖ਼ਬਾਰ ਵਿਚ ਛਪੀ ਖ਼ਬਰ ਮੁਤਾਬਕ ਨਿਊਜ਼ੀਲੈਂਡ ਦੇ ਰਹਿਣ ਵਾਲੇ ਆਈਟੀ ਇੰਜੀਨੀਅਰ ਰਮਨ ਸਿੰਘ ਨੇ ਇਸੇ ਸਾਲ ਜਨਵਰੀ ਮਹੀਨੇ ਭਾਰਤ ਵਿਚ ਵਿਆਹ ਕਰਵਾਇਆ ਸੀ ਤੇ ਉਹ ਆਪਣੀ ਪਤਨੀ ਨੂੰ ਵੀ ਆਪਣੇ ਕੋਲ ਸੱਦਣ ਦਾ ਚਾਹਵਾਨ ਸੀ। ਇਸ ਲਈ ਉਸ ਨੇ ਆਪਣੀ ਪਤਨੀ ਨੂੰ ਨਿਊਜ਼ੀਲੈਂਡ ਸੱਦਣ ਲਈ ਅਪਲਾਈ ਕੀਤਾ ਪਰ ਉਸ ਦੀ ਅਰਜ਼ੀ ਇਸ ਲਈ ਖਾਰਿਜ ਕਰ ਦਿੱਤੀ ਗਈ ਕਿਉਂਕਿ ਉਹਨਾਂ ਦਾ ਵਿਆਹ ਨਿਊਜ਼ੀਲੈਂਡ ਤੋਂ ਬਾਹਰ ਹੋਇਆ ਸੀ।

New Zealand New Zealand ਰਮਨ ਸਿੰਘ (27) ਛੋਟੀ ਉਮਰੇ ਹੀ ਆਪਣੇ ਪਰਿਵਾਰ ਨਾਲ ਨਿਊਜ਼ੀਲੈਂਡ ਆ ਕੇ ਵੱਸ ਗਏ ਸਨ ਤੇ ਉਹਨਾਂ ਨੂੰ ਨਿਊਜ਼ੀਲੈਂਡ ਦੀ ਸਿਟੀਜ਼ਨਸ਼ਿਪ ਮਿਲੀ ਹੋਈ ਹੈ। ਇਸ ਦੌਰਾਨ ਉਸ ਨੇ ਕਿਹਾ ਕਿ ਉਸ ਨੂੰ ਆਪਣੀ ਭਾਰਤੀ ਵਿਰਾਸਤ ਨਾਲ ਪਿਆਰ ਹੈ ਤੇ ਉਸ ਨੇ ਆਪਣੇ ਮਾਪਿਆਂ ਦੇ ਕਹਿਣ ‘ਤੇ ਭਾਰਤ ਵਿਚ ਆਪਣੇ ਧਾਰਮਿਕ ਰੀਤੀ-ਰਿਵਾਜ਼ਾਂ ਨਾਲ ਵਿਆਹ ਕਰਵਾਇਆ ਸੀ।

New Zealand New Zealandਇਸ ਦੌਰਾਨ ਇਕ ਅੰਕੜੇ ਵਿਚ ਇਹ ਵੀ ਦੱਸਿਆ ਗਿਆ ਕਿ ਇਸੇ ਸਾਲ ਮਈ ਮਹੀਨੇ ਤੋਂ ਸਪਾਊਸ ਅਧਾਰਿਤ 1200 ਵਿਜ਼ਟਰ ਵੀਜ਼ਾ ਅਰਜ਼ੀਆਂ ਖਾਰਿਜ ਕੀਤੀਆਂ ਗਈਆਂ ਹਨ। ਸੰਯੁਕਤ ਰਾਸ਼ਟਰ ਸਟੈਟਿਸਟਿਕਸ ਦੇ ਮੁਤਾਬਕ 71 ਹਜ਼ਾਰ ਤੋਂ ਵਧੇਰੇ ਭਾਰਤੀ ਨਿਊਜ਼ੀਲੈਂਡ ਵਿਚ ਰਹਿੰਦੇ ਹਨ, ਜਿਸ ਨੂੰ ਦੇਖਦਿਆਂ ਇਮੀਗ੍ਰੇਸ਼ਨ ਵਿਭਾਗ ਵਲੋਂ ਇਹ ਸੋਧ ਕੀਤੀ ਗਈ ਹੈ। ਨਿਊਜ਼ੀਲੈਂਡ ਇਮੀਗ੍ਰੇਸ਼ਨ ਦੇ ਸੀਨੀਅਰ ਸਲਾਹਕਾਰ ਫੀਲਿਕਸ ਮਾਰਵਿਕ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਅਜਿਹੇ ਲੋਕਾਂ ਨੂੰ ਵਿਅਕਤੀਗਤ ਤੌਰ ‘ਤੇ ਨਿਊਜ਼ੀਲੈਂਜ ਦਾ ਵਿਜ਼ਟਰ ਵੀਜ਼ਾ ਦਿੱਤਾ ਜਾਂਦਾ ਸੀ ਜੋ ਨਿਊਜ਼ੀਲੈਂਡ ਆ ਕੇ ਇਥੋਂ ਦੇ ਵਸਨੀਕ ਜਾਂ ਰੈਜ਼ੀਡੈਂਸ ਕਲਾਸ ਵੀਜ਼ਾ ਹੋਲਡਰ ਨਾਲ ਵਿਆਹ ਕਰਵਾਉਣਾ ਚਾਹੁੰਦੇ ਸਨ।

PhotoPhoto ਪਰ ਅਜਿਹੇ ਕਿਸੇ ਦਾ ਵੀ ਵੀਜ਼ਾ ਮਨਜ਼ੂਰ ਨਹੀਂ ਕੀਤਾ ਜਾ ਰਿਹਾ ਸੀ ਜੋ ਦੇਸ਼ ਤੋਂ ਬਾਹਰ ਵਿਆਹ ਕਰਵਾ ਕੇ ਨਿਊਜ਼ੀਲੈਂਡ ਆਉਣਾ ਚਾਹੁੰਦਾ ਸੀ। ਉਹਨਾਂ ਅੱਗੇ ਕਿਹਾ ਕਿ ਨਿਊਜ਼ੀਲੈਂਡ ਸਰਕਾਰ ਨੇ ਆਪਣੇ ਵੀਜ਼ਾ ਨਿਯਮਾਂ ਵਿਚ ਨਵੰਬਰ ਮਹੀਨੇ ਸੋਧ ਕੀਤੀ ਹੈ, ਜਿਸ ਦੌਰਾਨ ਅਰੇਂਜਡ ਮੈਰਿਜ ਤੋਂ ਬਾਅਦ ਨਿਊਜ਼ੀਲੈਂਡ ਦਾ ਵੀਜ਼ਾ ਹਾਸਲ ਕਰਨ ਦੀ ਨੀਤੀ ਵਿਚ ਬਦਲਾਅ ਕੀਤਾ ਗਿਆ। ਇਸ ਨਾਲ ਨਿਊਜ਼ੀਲੈਂਡ ਵਾਸੀ ਦੇ ਜੀਵਨ ਸਾਥੀ ਤੇ ਉਸ ਦੇ ਪਰਿਵਾਰ ਨੂੰ ਦੇਸ਼ ਦਾ ਵਿਜ਼ਟਰ ਵੀਜ਼ਾ ਸੌਖਾ ਮਿਲ ਸਕੇਗਾ।

ਮੈਕਲੀਮੌਂਟ ਐਂਡ ਐਸੋਸੀਏਟਸ ਦੇ ਫਾਊਂਡਰ ਅਲਾਸਟੇਰ ਮੈਕਲਮੌਂਟ ਨੇ ਕਿਹਾ ਕਿ ਇਸ ਦੌਰਾਨ ਦੇਸ਼ ਤੋਂ ਬਾਹਰ ਆਪਣੇ ਦੇਸ਼ ਵਿਚ ਵਿਆਹ ਕਰਵਾਉਣ ਵਾਲੇ ਦੇਸ਼ ਵਾਸੀ ਦੇ ਸਾਥੀ ਨੂੰ ਤਿੰਨ ਮਹੀਨੇ ਦਾ ਵਿਜ਼ਟਰ ਵੀਜ਼ਾ ਦੇਣ ਦਾ ਜ਼ਿਕਰ ਕੀਤਾ ਗਿਆ ਹੈ। ਇਸ ਦੌਰਾਨ ਜੋੜਿਆਂ ਨੂੰ ਇਹ ਵੀ ਸਾਬਿਤ ਕਰਨ ਦੀ ਲੋੜ ਨਹੀਂ ਹੋਵੇਗੀ ਕਿ ਉਹ ਇਕੱਠੇ ਰਹਿ ਰਹੇ ਹਨ। ਉਹਨਾਂ ਨੂੰ ਸਿਰਫ ਆਪਣੇ ਵਿਆਹ ਸਬੰਧੀ ਦਸਤਾਵੇਜ਼ ਪੇਸ਼ ਕਰਨੇ ਪੈਣਗੇ।

ਮਾਰਵਿਕ ਨੇ ਕਿਹਾ ਕਿ ਨਿਯਮਾਂ ਵਿਚ ਸੋਧ ਨਾਲ ਜੋੜਿਆਂ ਨੂੰ ਇਕੱਠੇ ਰਹਿਣ ਦਾ ਮੌਕਾ ਮਿਲੇਗਾ ਤੇ ਉਹ ਇਸ ਦੌਰਾਨ ਪਾਰਟਨਰਸ਼ਿਪ ਵੀਜ਼ਾ ਸ਼ਰਤਾਂ ਨੂੰ ਪੂਰਾ ਕਰ ਸਕਣਗੇ। ਇਸ ਸੋਧ ਤੋਂ ਬਾਅਦ ਨਿਊਜ਼ੀਲੈਂਡ ਦੀ ਇਮੀਗ੍ਰਸ਼ਨ ਅਥਾਰਟੀ ਵਲੋਂ ਸਿੰਘ ਨੂੰ ਮੁੜ ਆਪਣੀ ਪਤਨੀ ਲਈ ਵੀਜ਼ਾ ਅਪਲਾਈ ਕਰਨ ਦੀ ਸਲਾਹ ਦਿੱਤੀ ਗਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement