ਖੇਤੀ ਕਾਨੂੰਨ ਵਾਪਸ ਕਰਾਉਣ ਦੇ ਸੰਘਰਸ਼ 'ਚ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੀ ਰਹੇਗੀ 'ਆਪ'- ਭਗਵੰਤ ਮਾਨ
Published : Dec 11, 2020, 3:54 pm IST
Updated : Dec 11, 2020, 3:54 pm IST
SHARE ARTICLE
Bhagwant Mann
Bhagwant Mann

'ਆਪ' ਨੇ ਖੇਤੀ ਕਾਨੂੰਨਾਂ ਖਿਲਾਫ 14 ਦਸੰਬਰ ਨੂੰ ਜ਼ਿਲ੍ਹਾ ਹੈੱਡਕੁਆਟਰ 'ਤੇ ਕਿਸਾਨਾਂ ਵੱਲੋਂ ਘਿਰਾਓ ਦਾ ਕੀਤਾ ਸਮਰਥਨ

ਚੰਡੀਗੜ੍ਹ; ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ, ਵਪਾਰੀਆਂ, ਆੜ੍ਹਤੀਏ, ਮਜ਼ਦੂਰਾਂ ਨੂੰ ਕੁਚਲਨ ਦੇ ਮਨਸੂਬੇ ਨਾਲ ਲਿਆਂਦੇ ਗਏ ਨਵੇਂ ਖੇਤੀ ਕਾਲੇ ਕਾਨੂੰਨਾਂ ਅਤੇ ਦਮਨਕਾਰੀ ਨੀਤੀ ਖ਼ਿਲਾਫ਼ ਆਮ ਆਦਮੀ ਪਾਰਟੀ ਨੇ 14 ਦਸੰਬਰ ਨੂੰ ਪੰਜਾਬ ਭਰ 'ਚ ਜ਼ਿਲ੍ਹਾ ਪੱਧਰ ਉੱਤੇ ਹੈਡਕੁਆਰਟਰਾਂ ਉਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ  ਘਿਰਾਓ ਦੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ।

Bhagwant MannBhagwant Mann

ਪਾਰਟੀ ਦੇ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਦੁਨੀਆ ਵਿਚੋਂ ਸਭ ਤੋਂ ਮਜ਼ਬੂਤ ਲੋਕਤੰਤਰ ਦੇਸ਼ ਨੂੰ ਇੱਕ ਤਾਨਾਸ਼ਾਹੀ ਦੇਸ਼ ਬਣਾਉਣ ਦੀਆਂ ਨੀਤੀਆਂ ਉੱਤੇ ਚੱਲ ਰਹੀ ਹੈ।

FIR lodged against farmers sitting on Singhu Border red lightFarmer Protest

ਉਨ੍ਹਾਂ ਕਿਹਾ ਕਿ ਆਪਣੇ ਚਹੇਤੇ ਕਾਰਪੋਰੇਟ ਘਰਾਣਿਆਂ ਲਈ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਖ਼ਿਲਾਫ਼ ਦੇਸ਼ ਦਾ ਕਿਸਾਨ, ਵਪਾਰੀ, ਆੜਤੀਆ ਅਤੇ ਮਜ਼ਦੂਰ ਸੜਕਾਂ ਉੱਤੇ ਉੱਤਰੇ ਹੋਏ ਹਨ, ਦੂਜੇ ਪਾਸੇ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਝੂਠੇ ਪ੍ਰਚਾਰ ਅਤੇ ਦਮਨਕਾਰੀ ਨੀਤੀ ਨਾਲ ਅੰਦੋਲਨ ਨੂੰ ਖ਼ਤਮ ਕਰਾਉਣਾ ਚਾਹੁੰਦੀ ਹੈ।

Aam Aadmi Party Aam Aadmi Party

ਆਮ ਆਦਮੀ ਪਾਰਟੀ ਲੋਕਤੰਤਰਿਕ ਮੁੱਲਾਂ ਦੀ ਧਾਰਨੀ ਹੈ। ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੀ ਜਨਤਾ ਦੀ ਗੱਲ ਸੁਣਨ ਦੀ ਬਜਾਏ ਆਪਣੇ ਅਕਾਵਾਂ ਦੀਆਂ ਉਂਗਲਾਂ ਉੱਤੇ ਨੱਚ ਰਹੀ ਹੈ। ਮੋਦੀ ਸਰਕਾਰ ਤਾਨਾਸ਼ਾਹੀ ਨੀਤੀ ਅਪਣਾਉਂਦੇ ਹੋਏ ਬਲ ਦੇ ਜ਼ੋਰ ਨਾਲ ਕਿਸਾਨਾਂ ਉੱਤੇ ਖੇਤੀ ਕਾਲੇ ਕਾਨੂੰਨ ਥੋਪਣਾ ਚਾਹੁੰਦੀ ਹੈ, ਜੋ ਹਰਗਿਜ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Bhagwant MannBhagwant Mann

ਆਮ ਆਦਮੀ ਪਾਰਟੀ ਸੰਘਰਸ਼ ਦੇ ਸ਼ੁਰੂ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਦੇ ਮਨਸੂਬੇ ਨਾਲ ਆਪਣੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਇਸ ਕਾਰਜ ਲਈ ਮੈਦਾਨ ਵਿਚ ਉਤਾਰਿਆ ਹੈ। 'ਆਪ' ਦੇ ਮੰਤਰੀਆਂ ਅਤੇ ਵਿਧਾਇਕਾ ਸਮੇਤ ਸਾਰੇ ਵਰਕਰ ਸੇਵਾਦਾਰ ਬਣ ਕੇ ਕਿਸਾਨਾਂ ਦੇ ਇਸ ਸੰਘਰਸ਼ ਵਿਚ ਕੰਮ ਕਰ ਰਹੇ ਹਨ।

 New Parliament building will be a witness to Aatmanirbhar Bharat, says PM ModiPM Modi

ਮਾਨ ਨੇ ਕਿਹਾ ਕਿ ਪਾਰਟੀ ਆਪਣੀ ਹੋਂਦ ਦੀ ਲੜਾਈ ਲੜ ਰਹੇ ਅੰਦੋਲਨਕਾਰੀ ਕਿਸਾਨਾਂ ਦਾ ਪੂਰਾ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ 'ਆਪ' ਸੂਬੇ ਭਰ ਵਿਚ ਜ਼ਿਲ੍ਹਾ ਪੱਧਰ ਉੱਤੇ ਕੇਂਦਰ ਦੀ ਤਾਨਾਸ਼ਾਹੀ ਸਰਕਾਰ ਖ਼ਿਲਾਫ਼ ਕਿਸਾਨਾਂ ਵੱਲੋਂ ਹੈੱਡਕੁਆਟਰ ਦਾ ਕੀਤੇ ਜਾ ਰਹੇ ਘਿਰਾਓ ਦਾ ਪੂਰੀ ਤਰ੍ਹਾਂ ਸਮਰਥਨ ਕਰਦੀ ਹੈ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਉਦੋਂ ਤੱਕ ਸੰਘਰਸ਼ ਵਿਚ ਡਟੀ ਰਹੇਗੀ ਜਦੋਂ ਤੱਕ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement