
ਧਰਨੇ 'ਚ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਤਲਵੰਡੀ ਸਾਬੋ : ਦਿੱਲੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨੀ ਹੱਕਾਂ ਲਈ ਜਾਨਾਂ ਕੁਰਬਾਨ ਕਰਨ ਵਾਲਿਆਂ ਦੀ ਤਫਸ਼ੀਲ ਲੰਮੀ ਹੁੰਦੀ ਜਾ ਰਹੀ ਹੈ। ਦਿੱਲੀ ਵਿਖੇ ਕਿਸਾਨਾਂ ਦੇ ਚੱਲ ਰਹੇ ਮੋਰਚੇ 'ਚ ਸ਼ਾਮਲ ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲਾਲੇਆਣਾ ਦੇ ਕਿਸਾਨ ਲਖਵੀਰ ਸਿੰਘ ਵੀ ਹਾਰਟ ਅਟੈਕ ਕਾਰਣ ਸ਼ਹੀਦੀ ਜਾਮ ਪੀ ਗਏ ਸਨ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਮ੍ਰਿਰਤ ਕਿਸਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਹਰਸਿਮਰਤ ਕੌਰ ਬਾਦਲ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਆਰਥਿਕ ਸਹਾਇਤਾ ਦਿਤੀ।
Farmers Protest
ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਲਈ ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਦੇ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਕਿਹਾ ਕੇਂਦਰ ਸਰਕਾਰ ਖ਼ੇਤੀ ਕਾਨੂੰਨਾਂ ਨੂੰ ਖ਼ੁਦ ਗਲਤ ਮੰਨਣ ਦੇ ਬਾਵਜੂਦ ਵੀ ਵਾਪਸ ਨਹੀਂ ਲੈ ਰਹੀ। ਇਸੇ ਤਰ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕਿਸਾਨਾਂ ਪ੍ਰਤੀ ਫਰਜ਼ ਨਿਭਾਉਣ 'ਚ ਨਾਕਾਮਯਾਬ ਰਹੇ ਹਨ।
Harsimrat Badal, Captain Amarinder Singh
ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤੇ ਕਿਸਾਨ ਲਈ ਕਾਲੇ ਕਾਨੂੰਨ ਬਣਾਉਣ ਵਾਲੇ ਮੰਤਰੀਆਂ ਨੇ ਸ਼ਹੀਦ ਕਿਸਾਨ ਲਖਵੀਰ ਸਿੰਘ ਦੇ ਘਰਾਂ 'ਚ ਆ ਕੇ ਦੁੱਖ ਦੇਖਣਾ ਚਾਹੀਦਾ ਹੈ ਤਾਂ ਉਨ੍ਹਾਂ ਨੂੰ ਪਤਾ ਲੱਗੇ ਕਿ ਦੇਸ਼ ਦਾ ਅੰਨਦਾਤਾ ਕਿਸ ਤਰ੍ਹਾਂ ਕੁਰਬਾਨੀ ਕਰ ਰਿਹਾ ਹੈ। ਹਰਸਿਮਤਰ ਕੌਰ ਬਾਦਲ ਨੇ ਕਿਹਾ ਕਿ ਕਿਸਾਨਾਂ ਨੂੰ ਸੰਘਰਸ਼ ਦੇ ਰਾਹ ਪਾਉਣ ਲਈ ਨਾ ਕੇਵਲ ਕੇਂਦਰ ਸਰਕਾਰ ਸਗੋਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੀ ਬਰਾਬਰ ਦੀ ਜ਼ਿੰਮੇਵਾਰ ਹੈ।
Harsimrat Kaur Badal
ਉਨ੍ਹਾਂ ਕਿਹਾ ਕਿ ਸੂਬੇ ਦਾ ਮੁੱਖ ਮੰਤਰੀ ਹੋਣ ਨਾਤੇ ਕਿਸਾਨਾਂ ਦੀ ਅਗਵਾਈ ਕਰਨ ਦੀ ਬਜਾਏ ਕੈਪਟਨ ਅਮਰਿੰਦਰ ਸਿੰਘ ਆਪਣੇ ਕੇਸਾਂ ਕਾਰਣ ਫਾਰਮ ਹਾਊਸ ਵਿਖੇ ਆਰਾਮ ਫਰਮਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸ਼ੁਰੂ ਤੋਂ ਹੀ ਕਹਿੰਦੇ ਆ ਰਹੇ ਹਨ ਕਿ ਉਨ੍ਹਾਂ ਆਪਣਾ ਅਸਤੀਫਾ ਜੇਬ ਵਿੱਚ ਰੱਖਿਆ ਹੋਇਆ ਹੈ ਪਰ ਜੇ ਉਨ੍ਹਾਂ ਨੂੰ ਕਿਸਾਨ ਹਿੱਤਾਂ ਦੀ ਫਿਕਰ ਹੁੰਦੀ ਤਾਂ ਉਹ ਆਪਣਾ ਅਸਤੀਫਾ ਉਸ ਦਿਨ ਕੇਂਦਰੀ ਗ੍ਰਹਿ ਮੰਤਰੀ ਅੱਗੇ ਰੱਖ ਆਂਉਦੇ, ਜਿਸ ਦਿਨ ਉਹ ਉਨ੍ਹਾਂ ਨੂੰ ਮਿਲਣ ਗਏ ਸਨ।