ਦਾਦਾ-ਦਾਦੀ ਬਣੇ ਮੁਕੇਸ਼-ਨੀਤਾ ਅੰਬਾਨੀ, ਨੂੰਹ ਸ਼ਲੋਕਾ ਨੇ ਦਿਤਾ ਪੁੱਤਰ ਨੂੰ ਜਨਮ
Published : Dec 11, 2020, 12:33 am IST
Updated : Dec 11, 2020, 12:33 am IST
SHARE ARTICLE
image
image

ਦਾਦਾ-ਦਾਦੀ ਬਣੇ ਮੁਕੇਸ਼-ਨੀਤਾ ਅੰਬਾਨੀ, ਨੂੰਹ ਸ਼ਲੋਕਾ ਨੇ ਦਿਤਾ ਪੁੱਤਰ ਨੂੰ ਜਨਮ

ਮੁੰਬਈ, 10 ਦਸੰਬਰ : ਏਸ਼ੀਆ ਦੇ ਸੱਭ ਤੋਂ ਅਮੀਰ ਵਿਅਕਤੀ ਰਿਲਾਇੰਸ ਇੰਡਸਟਰੀਜ਼ ਦੇ ਮਾਲਕ ਮੁਕੇਸ਼ ਅੰਬਾਨੀ ਵੀਰਵਾਰ ਨੂੰ ਦਾਦਾ ਬਣ ਗਏ ਹਨ। ਮੁਕੇਸ਼ ਦੇ ਪੁੱਤਰ ਆਕਾਸ਼ ਅੰਬਾਨੀ ਦੀ ਪਤਨੀ ਸ਼ਲੋਕਾ ਨੇ ਅੱਜ ਸਵੇਰੇ ਪੁੱਤਰ ਨੂੰ ਜਨਮ ਦਿਤਾ। ਆਕਾਸ਼ ਅਤੇ ਸ਼ਲੋਕਾ ਦਾ ਵਿਆਹ ਪਿਛਲੇ ਸਾਲ 9 ਮਾਰਚ ਨੂੰ ਹੋਇਆ ਸੀ। ਦੋਵੇਂ ਸਕੂਲ ਦੇ ਸਮੇਂ ਤੋਂ ਦੋਸਤ ਸਨ। ਸ਼ਲੋਕਾ ਨੇ ਲੰਡਨ ਸਕੂਲ ਆਫ਼ ਇਕਨਾਮਿਕਸ ਐਂਡ ਪਾਲਿਟੀਕਲ ਸਾਇੰਸ ਤੋਂ ਲਾਅ ਵਿਚ ਮਾਸਟਰਸ ਡਿਗਰੀ ਕੀਤੀ ਹੈ।
ਅੰਬਾਨੀ ਪ੍ਰਵਾਰ ਦੇ ਬੁਲਾਰੇ ਨੇ ਇਕ ਬਿਆਨ ਵਿਚ ਕਿਹਾ ਗਿਆ ਹੈ, 'ਸ਼ਲੋਕਾ ਅਤੇ ਆਕਾਸ਼ ਅੰਬਾਨੀ ਅੱਜ ਮੁੰਬਈ ਵਿਚ ਇਕ ਬੱਚੇ ਦੇ ਮਾਤਾ-ਪਿਤਾ ਬਣ ਗਏ ਹਨ।' ਬਿਆਨ ਵਿਚ ਕਿਹਾ ਗਿਆ ਹੈ, 'ਨੀਤਾ ਅਤੇ ਮੁਕੇਸ਼ ਅੰਬਾਨੀ ਪਹਿਲੀ ਵਾਰ ਦਾਦਾ-ਦਾਦੀ ਬਣ ਕੇ ਖ਼ੁਸ਼ ਹਨ।' ਬਿਆਨ ਮੁਤਾਬਕ, 'ਨਵੇਂ ਬੰਚੇ ਦੇ ਆਉਣ ਨਾਲ ਮਹਿਤਾ ਅਤੇ ਅੰਬਾਨੀ ਪ੍ਰਵਾਰਾਂ ਨੂੰ ਬਹੁਤ ਖ਼ੁਸ਼ੀ ਮਿਲੀ ਹੈ ਅਤੇ ਮਾਂ ਅਤੇ ਪੁੱਤਰ ਦੋਵੇਂ ਠੀਕ ਹਨ।'
ਜ਼ਿਕਰਯੋਗ ਹੈ ਕਿ ਬੀਤੇ ਸਾਲ ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਨੇ ਲੱਗਭਗ ਕਰੀਬ 620 ਕਰੋੜ ਰੁਪਏ ਵਿਚ ਬ੍ਰਿਟੇਨ ਦੇ ਖਿਡੌਣਾ ਬਰਾਂਡ ਹੈਮਲੇਜ ਗਲੋਬਲ ਹੋਲਡਿੰਗਸ ਲਿਮੀਟਡ ਨੂੰ ਖ਼ਰੀਦਿਆ ਸੀ। ਉਦੋਂ ਲੋਕ ਸੋਸ਼ਲ ਮੀਡੀਆ 'ਤੇ ਮਜ਼ਾਕ ਕਰ ਰਹੇ ਸਨ ਕਿ ਮੁਕੇਸ਼ ਅਪਣੇ ਆਉਣ ਵਾਲੇ ਪੋਤਰੇ ਲਈ ਪਹਿਲਾਂ ਹੀ ਖਿਡੌਣੇ ਇਕੱਠੇ ਕਰ ਰਹੇ ਹਨ।
(ਪੀਟੀਆਈ)

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement