ਅੱਜ ਉਹ ਅਤਿਵਾਦੀ ਕਿਵੇਂ ਹੋ ਗਏ? : ਭਗਵੰਤ ਮਾਨ
Published : Dec 11, 2020, 12:42 am IST
Updated : Dec 11, 2020, 12:42 am IST
SHARE ARTICLE
image
image

ਅੱਜ ਉਹ ਅਤਿਵਾਦੀ ਕਿਵੇਂ ਹੋ ਗਏ? : ਭਗਵੰਤ ਮਾਨ

ਇਨ੍ਹਾਂ ਕਿਸਾਨਾਂ ਦੇ ਪੁੱਤਰ ਹੀ ਸਰਹੱਦਾਂ 'ਤੇ ਕਰ ਰਹੇ ਹਨ ਦੇਸ਼ ਦੀ ਸੁਰੱਖਿਆ

ਚੰਡੀਗੜ੍ਹ, 10 ਦਸੰਬਰ (ਸੱਤੀ) : ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਦੇ ਰਾਜ ਮੰਤਰੀ ਰਾਵਸਾਹਿਬ ਦਾਨਵੇ ਵਲੋਂ ਅੰਦੋਲਨਕਾਰੀ ਕਿਸਾਨਾਂ ਨੂੰ ਪਾਕਿਸਤਾਨ ਅਤੇ ਚੀਨ ਦਾ ਏਜੰਟ ਦੱਸਣਾ ਬਹੁਤ ਹੀ ਮੰਦਭਾਗਾ ਹੈ, ਜਿਹੜਾ ਕਿਸਾਨ ਦਿਨ-ਰਾਤ ਮਿਹਨਤ ਕਰ ਕੇ ਪੂਰੇ ਦੇਸ਼ ਦਾ ਢਿੱਡ ਭਰਦਾ ਹੈ, ਕਿ ਕੀ ਉਹ ਕਿਸਾਨ ਅੱਜ ਭਾਜਪਾ ਲਈ ਅਤਿਵਾਦੀ ਬਣ ਗਿਆ? ਸਿਰਫ ਇਸ ਲਈ ਕਿਉਂਕਿ ਉਹ ਕਾਲੇ ਕਾਨੂੰਨ ਦਾ ਵਿਰੋਧ ਕਰ ਰਿਹਾ ਹੈ? ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੀ ਦੋਸਤੀ ਕਿਸੇ ਤੋਂ ਲੁਕੀ ਨਹੀਂ ਹੈ, ਪਰੰਤੂ ਇਹ ਉਨ੍ਹਾਂ ਨੂੰ ਖ਼ੁਸ਼ ਕਰਨ ਲਈ ਕਿਸਾਨਾਂ ਤਕ ਨੂੰ ਵੇਚ ਦੇਵੇਗਾ ਇਹ ਉਮੀਦ ਨਹੀਂ ਸੀ।
  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਦਾ ਇਕ ਮੰਤਰੀ ਕਹਿ ਰਿਹਾ ਹੈ ਕਿ ਕਿਸਾਨ ਅੰਦੋਲਨ 'ਚ ਚੀਨ ਅਤੇ ਪਾਕਿਸਤਾਨ ਦਾ ਹੱਥ ਹੈ। ਮੋਦੀ ਸਰਕਾਰ ਅਪਣੇ ਜੁਮਲਾਬਾਜ਼ ਗੈਂਗ ਨੂੰ ਸਮਝਾਏ ਕਿ ਇਸ ਅੰਦੋਲਨ ਵਿਚ ਚੀਨ ਅਤੇ ਪਾਕਿਸਤਾਨ ਦੀਆਂ ਸਰਹੱਦਾਂ ਉਤੇ ਦੇਸ਼ ਦੀ ਰੱਖਿਆ ਕਰਨ ਵਾਲੇ ਬਹਾਦਰ ਜਵਾਨਾਂ ਦੇ ਮਾਤਾ-ਪਿਤਾ, ਦਾਦਾ-ਦਾਦੀ, ਭਾਈ-ਭੈਣ ਅਤੇ ਪੁੱਤਰ-ਭਤੀਜੇ ਸ਼ਾਮਲ ਹਨ, ਇਸ ਲਈ ਉਹ ਅਪਣੀ ਜ਼ੁਬਾਨ ਉਤੇ ਕਾਬੂ ਰੱਖੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਪਣੀ ਹੋਸ਼ ਭੁਲਾ ਚੁੱਕੀ ਹੈ ਅਤੇ ਹੁਣ ਅੰਬਾਨੀ-ਅਡਾਨੀ ਕਾਰਪੋਰੇਟ ਘਰਾਣਿਆਂ ਦੇ ਹੱਥ 'ਚ ਕੰਮ ਕਰ ਰਹੀ ਹੈ।
   ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਅਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਭਾਰਤ ਦੇ ਕਿਸਾਨ ਜਦੋਂ ਇਕਜੁੱਟ ਹੋ ਗਏ ਤਾਂ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣੇ ਮੋਦੀ ਸਰਕਾਰ ਦੇ ਮੰਤਰੀਆਂ ਦਾ ਦਿਮਾਗ਼ੀ ਸੰਤੁਲਨ ਵਿਗੜ ਚੁੱਕਿਆ ਹੈ ਜਿਸ ਕਰ ਕੇ ਊਲ-ਜਲੂਲ ਦੀਆਂ ਗੱਲਾਂ ਕਰ ਰਹੇ ਹਨ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement