ਕਿਸਾਨਾਂ ਦੇ ਸਮਰਥਨ 'ਚ ਆਈ ਗੁਲ ਪਨਾਗ
Published : Dec 11, 2020, 6:56 am IST
Updated : Dec 11, 2020, 6:56 am IST
SHARE ARTICLE
image
image

ਕਿਸਾਨਾਂ ਦੇ ਸਮਰਥਨ 'ਚ ਆਈ ਗੁਲ ਪਨਾਗ

ਸਿੰਘੂ ਬਾਰਡਰ 'ਤੇ ਕਿਹਾ, ਮੈਂ ਵੀ ਕਿਸਾਨ ਦੀ ਧੀ ਹਾਂ



ਨਵੀਂ ਦਿੱਲੀ, 10 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਸਾਬਕਾ ਮਿਸ ਇੰਡੀਆ ਅਤੇ ਅਦਾਕਾਰਾ ਗੁਲ ਪਨਾਗ ਨੇ ਮੰਗਲਵਾਰ ਨੂੰ ਕਿਸਾਨ ਜਥੇਬੰਦੀਆਂ ਦੇ ਭਾਰਤ ਬੰਦ ਦੇ ਸੱਦੇ ਦੌਰਾਨ ਕਿਸਾਨੀ ਸੰਘਰਸ਼ 'ਚ ਸ਼ਮੂਲੀਅਤ ਕੀਤੀ। ਇਸ ਮੌਕੇ ਅਭਿਨੇਤਰੀ ਨੇ ਸਿੰਘੂ ਬਾਰਡਰ 'ਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ।
ਗੁਲ ਪਨਾਗ ਨੇ ਸਿੰਘੂ ਬਾਰਡਰ 'ਤੇ ਕਰੀਬ 2 ਘੰਟੇ ਬਿਤਾਏ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਗੁਲ ਪਨਾਗ ਦਾ ਅਸਲ  ਨਾਂਅ ਗੁਲਕੀਰਤ ਕੌਰ ਹੈ, ਉਨ੍ਹਾਂ ਨੇ ਨੇ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਚੰਡੀਗੜ੍ਹ ਸੀਟ ਤੋਂ ਆਪ ਦੀ ਟਿਕਟ 'ਤੇ ਚੋਣ ਲੜੀ ਸੀ। ਮੀਡੀਆ ਨਾਲ ਗੱਲ ਕਰਦਿਆਂ ਗੁਲ ਪਨਾਂਗ ਨੇ ਦਸਿਆ ਕਿ ਉਨ੍ਹਾਂ ਕੋਲ ਪੰਜਾਬ ਦੇ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਮਹਾਂਦੀਆਂ ਵਿਖੇ ਤਕਰੀਬਨ ਦੋ ਏਕੜ ਦੀ ਖੇਤੀ ਵਾਲੀ ਜ਼ਮੀਨ ਹੈ। ਉਨ੍ਹਾਂ ਦਸਿਆ ਕਿ ਉਨ੍ਹਾਂ ਦੇ ਪਿਤਾ ਨੇ ਫ਼ੌਜ ਛੱਡਣ ਤੋਂ ਬਾਅਦ ਖੇਤੀ ਕੀਤੀ ਸੀ। ਉਸ ਨੇ ਕਿਹਾ ਕਿ ਉਹ ਇਥੇ ਔਰਤਾਂ ਦਾ ਹੌਂਸਲਾ ਵਧਾਉਣ ਆਈ ਸੀ ਪਰ ਉਸ ਨੇ ਆ ਕੇ ਦੇਖਿਆ ਕਿ ਇਹ ਕਿਸਾਨ ਔਰਤਾਂ ਦੇਸ਼ ਦੀਆਂ ਬਾਕੀ ਔਰਤਾਂ ਦਾ ਮਨੋਬਲ ਵਧਾ ਰਹੀਆਂ ਹਨ।
  ਗੁਲ ਪਨਾਗ ਨੇ ਦਸਿਆ ਕਿ ਉਹ ਕਿਸਾਨ ਪਰਵਾਰ  ਨਾਲ ਸਬੰਧ ਰੱਖਦੀ ਹੈ ਤੇ ਉਹ ਇਥੇ ਹਮਦਰਦੀ ਦੀ ਭਾਵਨਾ ਨਾਲ ਆਈ ਹੈ। ਉਨ੍ਹਾਂ ਕਿਹਾ ਕਿ ਕਾਨੂੰਨਾਂ ਨੂੰ ਧੱਕੇ ਨਾਲ ਕਿਸਾਨਾਂ 'ਤੇ ਥੋਪਿਆ ਜਾ ਰਿਹਾ ਹੈ ਤੇ ਕਾਨੂੰਨ ਲਾਗੂ ਕਰਨ ਤੋਂ ਪਹਿਲਾਂ ਕਿਸਾਨਾਂ ਨਾਲ ਕੋਈ ਚਰਚਾ ਨਹੀਂ ਕੀਤੀ ਗਈ। ਅਦਾਕਾਰਾ ਨੇ ਕਿਹਾ ਕਿ ਪੰਜਾਬੀਆਂ ਵਿਚ ਖ਼ਾਲਿਸਤਾਨ ਪੱਖੀ ਭਾਵਨਾਵਾਂ ਨਹੀਂ ਹਨ ਅਤੇ ਇਹ ਮੰਦਭਾਗਾ ਹੈ ਕਿ ਸਾਰੇ ਕਿਸਾਨਾਂ ਨੂੰ ਦੇਸ ਵਿਰੋਧੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਗੁਲ ਪਨਾਗ ਨੇ ਮੀਡੀਆ ਨੂੰ ਦਸਿਆ ਕਿ ਉਨ੍ਹਾਂ ਨੇ ਯੂਪੀ, ਪੰਜਾਬ, ਰਾਜਸਥਾਨ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੈ ਕਿ ਇਥੇ ਸਿਰਫ਼ ਪੰਜਾਬ ਦੇ ਕਿਸਾਨ ਹਨ, ਇਥੇ ਹੋਰ ਸੂਬਿਆਂ ਦੇ ਕਿਸਾਨ ਵੀ ਸ਼ਾਮਲ ਹਨ।   ਦੱਸ ਦਈਏ ਕਿ ਗੁਲ ਪਨਾਂਗ ਵਲੋਂ ਲਗਾਤਾਰ ਸੋਸ਼ਲ ਮੀਡੀਆ 'ਤੇ ਵੀ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਜਾ ਰimageimageਹੀ ਹੈ।    

 

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement