14 ਦਸੰਬਰ ਨੂੰ ਪੰਜਾਬ ਕਾਂਗਰਸ ਵੱਲੋਂ ਦਿੱਤਾ ਜਾਵੇਗਾ ਸ਼ੰਭੂ ਬਾਰਡਰ 'ਤੇ ਧਰਨਾ 
Published : Dec 11, 2020, 2:05 pm IST
Updated : Dec 11, 2020, 2:05 pm IST
SHARE ARTICLE
Sunil Jhakar
Sunil Jhakar

14 ਦਸੰਬਰ ਨੂੰ ਵੱਡੀ ਰੈਲੀ ਅਤੇ ਧਰਨੇ-ਪ੍ਰਦਰਸ਼ਨਾਂ ਦੀ ਤਰੀਕ ਅਤੇ ਥਾਂ ਵੀ ਐਲਾਨੀ ਜਾਵੇਗੀ।

ਚੰਡੀਗੜ੍ਹ : ਪੰਜਾਬ ਕਾਂਗਰਸ ਪਾਰਟੀ ਦੀ ਅੱਜ ਚੰਡੀਗੜ੍ਹ ਦੇ ਕਾਂਗਰਸ ਭਵਨ ਸੈਕਟਰ 15 ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਬੈਠਕ ਹੋਈ ਹੈ। ਇਹ ਬੈਠਕ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ 'ਚ ਕੀਤੀ ਗਈ। ਇਸ ਬੈਠਕ 'ਚ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ, ਬਲਬੀਰ ਸਿੱਧੂ, ਮਨਪ੍ਰੀਤ ਬਾਦਲ, ਸਣੇ ਹੋਰਨਾ ਵਿਧਾਇਕ ਮੌਜੂਦ ਸਨ।

sunil jhakarsunil jhakar

ਇਸ ਬੈਠਕ ਦੌਰਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਅਗਲੀ ਰਣਨੀਤੀ ਸਬੰਧੀ ਵਿਸ਼ੇਸ਼ ਚਰਚਾ ਹੋਈ ਹੈ ਤੇ ਪੰਜਾਬ ਕਾਂਗਰਸ ਭਵਨ ਵਿਖੇ ਕਾਂਗਰਸੀ ਵਿਧਾਇਕਾਂ ਅਤੇ ਵਰਕਰਾਂ ਨਾਲ ਬੈਠਕ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਵਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ 14 ਦਸੰਬਰ ਨੂੰ ਪੰਜਾਬ ਕਾਂਗਰਸ ਵਲੋਂ ਸਵੇਰੇ 11 ਤੋਂ 3 ਵਜੇ ਤੱਕ ਸ਼ੰਭੂ ਬਾਰਡਰ 'ਤੇ ਧਰਨਾ ਦਿੱਤਾ ਜਾਵੇਗਾ।

sunil jhakarsunil jhakar

ਉਨ੍ਹਾਂ ਦੱਸਿਆ ਕਿ ਇਸੇ ਦਿਨ ਵੱਡੀ ਰੈਲੀ ਅਤੇ ਧਰਨੇ-ਪ੍ਰਦਰਸ਼ਨਾਂ ਦੀ ਤਰੀਕ ਅਤੇ ਥਾਂ ਵੀ ਐਲਾਨੀ ਜਾਵੇਗੀ। ਜਾਖੜ ਨੇ ਦੱਸਿਆ ਕਿ ਸ਼ੰਭੂ ਬਾਰਡਰ ਵਿਖੇ ਦਿੱਤੇ ਜਾਣ ਵਾਲੇ ਧਰਨੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮਿਲ ਨਹੀਂ ਹੋਣਗੇ।

ਇਸ ਦੌਰਾਨ 14 ਦਸੰਬਰ ਨੂੰ ਕਿਸਾਨਾਂ ਵੱਲੋਂ ਜ਼ਿਲ੍ਹਾ ਹੈਡ ਕੁਆਟਰ ਦਾ ਘਿਰਾਓ ਕਰਨ ਦੇ ਐਲਾਨ ਮਗਰੋਂ ਕਾਂਗਰਸ ਵੀ ਆਪਣੀ ਨਵੀਂ ਰਣਨੀਤੀ ਤਿਆਰ ਕਰ ਰਹੀ ਹੈ। ਕਿਸਾਨ ਭਾਜਪਾ ਮੰਤਰੀਆਂ, ਭਾਜਪਾ ਪਾਰਟੀ ਦੇ ਦਫ਼ਤਰਾਂ ਸਣੇ ਅੰਬਾਨ ਤੇ ਅਡਾਨੀ ਗਰੁੱਪ ਦੇ ਸ਼ਾਪਿੰਗ ਮਾਲ ਆਦਿ ਦਾ ਘਿਰਾਓ ਕਰਨਗੇ।

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement