ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਵੀ ਲਾਗੂ ਨਹੀਂ ਕਰਵਾ ਸਕਦੇ ਤਾਂ ਅਸਤੀਫ਼ਾ ਦੇਣ ਪਰਗਟ ਸਿੰਘ: ਹਰਪਾਲ ਚੀਮਾ
Published : Dec 11, 2021, 6:25 pm IST
Updated : Dec 11, 2021, 6:25 pm IST
SHARE ARTICLE
Harpal Cheema
Harpal Cheema

-ਮੰਗਾਂ ਨੂੰ ਲੈ ਕੇ ਚੰਡੀਗੜ੍ਹ ’ਚ 16 ਦਿਨਾਂ ਤੋਂ ਟਾਵਰ ’ਤੇ ਚੜ੍ਹੇ ਰੈਗੂਲਰ ਈਟੀਟੀ ਅਧਿਆਪਕ ਸੋਹਣ ਸਿੰਘ ਨੂੰ ਮਿਲਣ ਪਹੁੰਚੇ ਸਨ ਵਿਰੋਧੀ ਧਿਰ ਦੇ ਆਗੂ

 

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਰਾਜਧਾਨੀ ਚੰਡੀਗੜ੍ਹ ’ਚ 16 ਦਿਨਾਂ ਤੋਂ ਟਾਵਰ ’ਤੇ ਚੜ੍ਹ ਕੇ ਰੈਗੂਲਰ ਈਟੀਟੀ ਅਧਿਆਪਕਾਂ ਦੀਆਂ ਮੰਗਾਂ ਲਈ ਰੋਸ ਪ੍ਰਗਟ ਕਰ ਰਹੇ ਸੋਹਣ ਸਿੰਘ ਨੂੰ ਥੱਲੇ ਉਤਰਨ ਦੀ ਅਪੀਲ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਤੋਂ ਅਸਤੀਫ਼ਾ ਮੰਗਿਆ ਹੈ। ਹਰਪਾਲ ਸਿੰਘ ਚੀਮਾ ਸ਼ਨੀਵਾਰ ਨੂੰ ਟਾਵਰ ’ਤੇ ਚੜ੍ਹੇ ਸੋਹਣ ਸਿੰਘ ਅਤੇ ਧਰਨੇ ’ਤੇ ਬੈਠੇ ਸਾਥੀਆਂ ਨੂੰ ਮਿਲਣ ਲਈ ਸੈਕਟਰ 4 ਸਥਿਤ ਐਮ.ਐਲ.ਏ ਹੋਸਟਲ ਮਿਲਣ ਪਹੁੰਚੇ ਸਨ।

Teachers Protest MorindaTeachers Protest Morinda

ਜਿੱਥੇ ਉਨ੍ਹਾਂ ਸੋਹਣ ਸਿੰਘ ਨਾਲ ਫੋਨ ’ਤੇ ਗੱਲ ਕੀਤੀ। ਇਸ ਮੌਕੇ ਈਟੀਟੀ ਅਧਿਆਪਕ ਕਮਲ ਠਾਕੁਰ, ਗੁਰਮੁੱਖ ਸਿੰਘ, ਚਮਕੌਰ ਸਿੰਘ, ਗੁਰਵੀਰ ਸਿੰਘ, ਰਾਹੁਲ ਚੋਪੜਾ, ਅਮਨ ਕੁਮਾਰ, ਗੌਰਵ ਸ਼ਰਮਾ, ਮਨਦੀਪ ਸਿੱਧੂ ਅਤੇ ਜਤਿੰਦਰਪਾਲ ਸਿੰਘ ਨੇ ਹਰਪਾਲ ਸਿੰਘ ਚੀਮਾ ਨੂੰ ਇੱਕ ਮੰਗ ਪੱਤਰ ਵੀ ਦਿੱਤਾ। ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਖੁੱਦ ਮੰਨ ਰਹੇ ਹਨ ਕਿ 180 ਈਟੀਟੀ ਰੈਗੂਲਰ ਅਧਿਆਪਕਾਂ ਦੇ ਮਾਮਲੇ ਵਿੱਚ ਸਿੱਖਿਆ ਵਿਭਾਗ ਨੇ ਗਲਤੀ ਕੀਤੀ ਹੈ, ਪਰ ਕਾਂਗਰਸ ਸਰਕਾਰ ਇਸ ਗਲਤੀ ਨੂੰ ਦੁਰਸਤ ਕਰਨ ਦੀ ਥਾਂ ਇਨ੍ਹਾਂ ਅਧਿਆਪਕਾਂ ਦੀਆਂ ਤਨਖ਼ਾਹਾਂ ਘਟਾ ਕੇ ਜ਼ੁਲਮ ਦਾ ਸਿਖ਼ਰ ਕਰ ਰਹੀ ਹੈ।’’

Pargat SinghPargat Singh

ਉਨ੍ਹਾਂ ਕਿਹਾ ਕਿ ਪੱਕੇ ਤੌਰ ’ਤੇ ਨੌਕਰੀ ਕਰ ਰਹੇ 180 ਈਟੀਟੀ ਅਧਿਆਪਕ ਸਰਕਾਰ ਤੋਂ ਇਨਸਾਫ਼ ਲੈਣ ਲਈ ਜਿੱਥੇ ਮੁੱਖ ਮੰਤਰੀ ਚੰਨੀ ਦੀ ਰਿਹਾਇਸ ਤੋਂ ਕੁੱਝ ਕਰਮਾਂ ਦੀ ਦੂਰੀ ’ਤੇ ਟਾਵਰ ’ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਹਨ, ਉਥੇ ਹੀ ਇਹ ਅਧਿਆਪਕ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਜਲੰਧਰ ਸਥਿਤ ਰਿਹਾਇਸ਼ ਅੱਗੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਜੇ ਕਾਂਗਰਸ ਸਰਕਾਰ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਗੱਲ ਨਹੀਂ ਮੰਨਦੀ ਤਾਂ ਉਨ੍ਹਾਂ ਨੂੰ ਸਰਕਾਰ ’ਚ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। 

Charanjit Singh ChanniCharanjit Singh Channi

‘ਆਪ’ ਆਗੂ ਨੇ ਦੋਸ਼ ਲਾਇਆ ਕਿ ਚੰਨੀ ਸਰਕਾਰ ਈਟੀਟੀ ਅਧਿਆਪਕਾਂ ਨਾਲ ਗ਼ੈਰ ਮਨੁੱਖੀ ਵਰਤਾਓ ਕਰ ਰਹੀ ਹੈ। ਚਰਨਜੀਤ ਸਿੰਘ ਚੰਨੀ ਐਨੇ ਨਿਕੰਮੇ ਤੇ ਕਮਜ਼ੋਰ ਮੁੱਖ ਮੰਤਰੀ ਹਨ, ਜੋ ਇਨ੍ਹਾਂ ਅਧਿਆਪਕਾਂ ਦੀ ਗੱਲ ਸੁਣਨ ਤੋਂ ਵੀ ਭੱਜ ਰਹੇ ਹਨ। ਸਗੋਂ ਅਧਿਕਾਰੀਆਂ ਨੂੰ ਧਰਨੇ ਵਾਲੀ ਥਾਂ ’ਤੇ ਉਚੀ ਆਵਾਜ਼ ’ਚ ਡੀ.ਜੇ ਵਜਾਉਣ ਲਈ ਕਹਿ ਰਹੇ ਹਨ ਤਾਂ ਜੋ ਮੁੱਖ ਮੰਤਰੀ ਨੂੰ ਧਰਨਾਕਾਰੀਆਂ ਦੀ ਆਵਾਜ਼ ਨੇ ਸੁਣੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਸੂਬੇ ਦੇ ਸਕੂਲ ਨੰਬਰ ਇੱਕ ਹੋਣ ਦਾ ਦਾਅਵਾ ਕਰਦੇ ਹਨ, ਪਰ ਅਧਿਆਪਕ ਤਾਂ ਟੈਂਕੀਆਂ, ਟਾਵਰਾਂ ’ਤੇ ਚੜ੍ਹੇ ਆਪਣੇ ਹੱਕ ਮੰਗ ਰਹੇ ਹਨ। 

Harpal CheemaHarpal Cheema

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ 180 ਈਟੀਟੀ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵੱਲੋਂ 2016 ’ਚ ਭਰਤੀ ਅਤੇ 2018 ’ਚ ਰੈਗੂਲਰ ਪੱਕਾ ਕੀਤਾ ਗਿਆ ਸੀ। ਪਰ ਪੰਜ ਸਾਲ ਨੌਕਰੀ ਕਰਨ ਤੋਂ ਬਾਅਦ ਸਿੱਖਿਆ ਵਿਭਾਗ ਨੇ ਇਨ੍ਹਾਂ ਅਧਿਆਪਕਾਂ ਨੂੰ ਨੌਕਰੀਆਂ ਤੋਂ ਬਾਹਰ ਕਰ ਦਿੱਤਾ ਅਤੇ ਹਾਈਕੋਰਟ ਦੇ ਹੁਕਮਾਂ ’ਤੇ ਮੁੜ ਨੌਕਰੀ ’ਤੇ ਰੱਖ ਲਿਆ। ਸਰਕਾਰ ਨੇ ਧੋਖ਼ੇਬਾਜੀ ਕਰਕੇ ਇਨ੍ਹਾਂ ਅਧਿਆਪਕਾਂ ਦੀਆਂ ਤਨਖਾਹਾਂ ਘਟਾ ਦਿੱਤੀਆਂ ਹਨ, ਜੋ ਸਰਾਸਰ ਧੱਕਾ ਅਤੇ ਜ਼ੁਲਮ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਕਿੰਨੀ ਹਾਸੋਹੀਣੀ ਗੱਲ ਕਰਦੇ ਹਨ ਕਿ ਉਨ੍ਹਾਂ 180 ਈਟੀਟੀ ਅਧਿਆਪਕਾਂ ਦਾ ਮਾਮਲਾ ਹੱਲ ਕਰਨ ਲਈ ਫਾਇਲ ਵਿੱਤ ਵਿਭਾਗ ਨੂੰ ਭੇਜ ਦਿੱਤੀ ਹੈ, ਪਰ ਵਿੱਤ ਵਿਭਾਗ ਦੇ ਉਚ ਅਧਿਕਾਰੀ ਕੋਈ ਫ਼ੈਸਲਾ ਨਹੀਂ ਲੈ ਰਹੇ। 

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਨ੍ਹਾਂ ਅਧਿਆਪਕਾਂ ਦਾ ਸਮਰਥਨ ਕਰਦੀ ਹੈ ਅਤੇ ਮੁੱਖ ਮੰਤਰੀ ਚੰਨੀ ਤੋਂ ਮੰਗ ਕਰਦੀ ਹੈ ਕਿ ਇਨ੍ਹਾਂ ਅਧਿਆਪਕਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ ਅਤੇ ਸੋਹਣ ਸਿੰਘ ਸਮੇਤ ਹੋਰ ਟਾਵਰਾਂ ਤੇ ਟੈਂਕੀਆਂ ’ਤੇ ਬੈਠੇ ਅਧਿਆਪਕਾਂ ਦੀ ਜਾਨ ਬਚਾਈ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੌਕਰਸ਼ਾਹੀ ਦੇ ਦਬਾਅ ਕਾਰਨ ਈਟੀਟੀ ਅਧਿਆਪਕਾਂ ਦਾ ਮਾਮਲਾ ਹੱਲ ਨਹੀਂ ਕਰ ਸਕਦੀ ਤਾਂ ਕਾਂਗਰਸ ਨੂੰ ਕੁਰਸੀ ਖ਼ਾਲੀ ਕਰ ਦੇਣੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement